ਸ਼ਿਕਾਗੋ ਦੇ ਸ਼ਹੀਦਾਂ ਨੂੰ ਸਮਰਪਿਤ ਮਨਾਇਆ ਮਈ ਦਿਵਸ
ਆਲ ਇੰਡੀਆ ਟਰੇਡ ਯੂਨੀਅਨ ਏਟਕ ਦੇ
Publish Date: Sat, 02 May 2026 05:54 PM (IST)
Updated Date: Sun, 03 May 2026 04:11 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ :
ਆਲ ਇੰਡੀਆ ਟਰੇਡ ਯੂਨੀਅਨ ਏਟਕ ਦੇ ਸੂਬਾਈ ਆਗੂ ਐਡਵੋਕੇਟ ਕੁਲਵਿੰਦਰ ਉੱਡਤ ਤੇ ਮਜ਼ਦੂਰ ਆਗੂ ਕਾਮਰੇਡ ਕ੍ਰਿਸ਼ਨ ਸਿੰਘ ਚੌਹਾਨ ਨੇ ਸ਼ਿਕਾਗੋ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਮਈ ਦਿਵਸ ਲੇਬਰ ਚੌਂਕ ਅਤੇ ਤੇਜਾ ਸਿੰਘ ਸੁਤੰਤਰ ਭਵਨ ਵਿਖੇ ਮਨਾਇਆ। ਪ੍ਰੋਗਰਾਮ ਏਟਕ ਆਗੂ ਰਤਨ ਭੋਲਾ, ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਦੇ ਆਗੂ ਲਾਭ ਸਿੰਘ ਮੰਢਾਲੀ, ਪੇਂਟਰ ਯੂਨੀਅਨ ਦੇ ਜੀਤ ਰਾਮ, ਐਫ਼ਸੀਆਈ ਪੱਲੇਦਾਰ ਯੂਨੀਅਨ ਦੇ ਬੂਟਾ ਸਿੰਘ ਬਰਨਾਲਾ, ਪੀਆਰਟੀਸੀ ਦੇ ਬਲਵੰਤ ਸਿੰਘ ਫੱਕਰ ਦੀ ਅਗਵਾਈ ਹੇਠ ਕਿਰਤੀਆਂ ਦੀ ਕਤਾਰਬੰਦੀ ਤੇ ਸੰਘਰਸ਼ ਨੂੰ ਮਜ਼ਬੂਤ ਤੇ ਸ਼ਕਤੀਸ਼ਾਲੀ ਬਣਾਉਣਾ ਦਾ ਸੱਦਾ ਦਿੱਤਾ ਗਿਆ। ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰੋਗਰਾਮ ਮੌਕੇ ਏਟਕ ਆਗੂ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਤੇ ਮਜ਼ਦੂਰ ਆਗੂ ਕਾਮਰੇਡ ਕ੍ਰਿਸ਼ਨ ਸਿੰਘ ਚੌਹਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੰਬੇ ਸੰਘਰਸ਼ਾਂ ਤੇ ਕੁਰਬਾਨੀਆਂ ਸਦਕਾ ਬਣੇ ਮਜ਼ਦੂਰ ਕਾਨੂੰਨਾਂ ਨੂੰ ਸਮੇਂ ਦੇ ਹਾਕਮਾਂ ਨੇ ਕਾਰਪੋਰੇਟ ਪੱਖੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਰਤ ਕਾਨੂੰਨਾਂ ਵਿੱਚ ਸੋਧਾਂ ਦੇ ਨਾਮ ਹੇਠ ਚਾਰ ਲੇਬਰ ਕੋਡ ਲਾਗੂ ਕਰਕੇ ਮਜ਼ਦੂਰ ਜਮਾਤ ਨੂੰ ਮੁੜ ਗੁਲਾਮੀ ਵੱਲ ਧੱਕਣ ਦੀ ਸਾਜ਼ਿਸ਼ ਕੀਤੀ ਗਈ ਹੈ ਅਤੇ ਕੰਮ ਦਿਹਾੜੀ ਵਿਚ ਵਾਧਾ ਕਰਨ ਦੀ ਬਜਾਏ 8 ਘੰਟਿਆਂ ਤੋਂ 12 ਘੰਟੇ ਕੰਮ ਸਮੇਂ ਵਿੱਚ ਵਾਧਾ ਕੀਤਾ ਗਿਆ। ਇਸ ਨੂੰ ਰੱਦ ਕਰਵਾਉਣ ਲਈ ਤਿੱਖਾ ਸੰਘਰਸ਼ ਸਮੇਂ ਦੀ ਲੋੜ ਹੈ। ਇਸ ਮੌਕੇ ਆਗੂਆਂ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਵਿਸ਼ੇਸ਼ ਇਜਲਾਸ ਕਰਕੇ ਜ਼ੋ ਡਰਾਮੇਬਾਜ਼ੀ ਕੀਤੀ ਜਾ ਰਹੀ ਹੈ, ਨੂੰ ਰੱਦ ਕਰ ਮਿੰਨੀਵੇਜ ਰੀਵਾਈਵ ਕੀਤੀ ਜਾਵੇ। ਇਸ ਮੌਕੇ ਉਨ੍ਹਾਂ ਮਿਹਨਤਕਸ਼ ਜਨਤਾ ਦੇ ਸੰਘਰਸ਼, ਏਕਤਾ ਅਤੇ ਅਧਿਕਾਰਾਂ ਦੀ ਲੜਾਈ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ ਕੀਤੀ। ਰੁਜ਼ਗਾਰ ਗਰੰਟੀ ਕਾਨੂੰਨ, ਸਨਮਾਨ ਜਨਕ ਤਨਖ਼ਾਹ ਮੰਗਾਂ ਆਦਿ ਨੂੰ ਲਾਗੂ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਜ਼ੈਬ ਸਿੰਘ, ਪਵਨ ਕੁਮਾਰ, ਸੁਖਦੇਵ ਸਿੰਘ, ਸੁਖਦੇਵ ਸਿੰਘ ਪੰਧੇਰ, ਜਾਗਰ ਸਿੰਘ ਖਿਆਲਾ, ਅਵਤਾਰ ਸਿੰਘ ਆਦਿ ਆਗੂਆਂ ਨੇ ਸੰਬੋਧਨ ਕੀਤਾ।