ਘੱਗਰ ਦੇ ਚਾਂਦਪੁਰਾ ਬੰਨ੍ਹ ’ਤੇ ਅੱਜ ਉਸ ਸਮੇਂ ਤਣਾਅ ਦਾ ਮਾਹੌਲ ਬਣ ਗਿਆ, ਜਦ ਹਰਿਆਣਾ ਪ੍ਰਸ਼ਾਸਨ ਵੱਲੋਂ ਚਾਂਦਪੁਰਾ ਬੰਨ੍ਹ ’ਤੇ ਮਿੱਟੀ ਪਾਉਣ ਘੱਟ ਪਾਉਣ ਦੀ ਗੱਲ ਕਹੀ। ਪਰ ਇਸ ਸਮੇਂ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਦੀ ਮਜ਼ਬੂਤ ਸਾਂਝ ਉਦੋਂ ਦਿਖੀ, ਜਦ ਹਰਿਆਣਾ ਦੇ ਕਿਸਾਨ ਪੰਜਾਬ ਦੇ ਕਿਸਾਨਾਂ ਦੇ ਹੱਕ ’ਚ ਆ ਖੜ੍ਹੇ ਹੋਏ। ਉਧਰ ਇਸ ਮਸਲੇ ਦਾ ਪਤਾ ਲੱਗਦਿਆਂ ਹੀ ਪੰਜਾਬ ਦੇ ਬੁਢਲਾਡਾ ਹਲਕੇ ਦੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਵੀ ਪੁੱਜ ਗਏ ਅਤੇ ਉਨ੍ਹਾਂ ਹਰਿਆਣਾ ਪ੍ਰਸ਼ਾਸਨ ਨਾਲ ਇਸ ਮਸਲੇ ’ਤੇ ਗੱਲਬਾਤ ਕੀਤੀ।
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ,ਮਾਨਸਾ : ਘੱਗਰ ਦੇ ਚਾਂਦਪੁਰਾ ਬੰਨ੍ਹ ’ਤੇ ਅੱਜ ਉਸ ਸਮੇਂ ਤਣਾਅ ਦਾ ਮਾਹੌਲ ਬਣ ਗਿਆ, ਜਦ ਹਰਿਆਣਾ ਪ੍ਰਸ਼ਾਸਨ ਵੱਲੋਂ ਚਾਂਦਪੁਰਾ ਬੰਨ੍ਹ ’ਤੇ ਮਿੱਟੀ ਪਾਉਣ ਘੱਟ ਪਾਉਣ ਦੀ ਗੱਲ ਕਹੀ। ਪਰ ਇਸ ਸਮੇਂ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਦੀ ਮਜ਼ਬੂਤ ਸਾਂਝ ਉਦੋਂ ਦਿਖੀ, ਜਦ ਹਰਿਆਣਾ ਦੇ ਕਿਸਾਨ ਪੰਜਾਬ ਦੇ ਕਿਸਾਨਾਂ ਦੇ ਹੱਕ ’ਚ ਆ ਖੜ੍ਹੇ ਹੋਏ। ਉਧਰ ਇਸ ਮਸਲੇ ਦਾ ਪਤਾ ਲੱਗਦਿਆਂ ਹੀ ਪੰਜਾਬ ਦੇ ਬੁਢਲਾਡਾ ਹਲਕੇ ਦੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਵੀ ਪੁੱਜ ਗਏ ਅਤੇ ਉਨ੍ਹਾਂ ਹਰਿਆਣਾ ਪ੍ਰਸ਼ਾਸਨ ਨਾਲ ਇਸ ਮਸਲੇ ’ਤੇ ਗੱਲਬਾਤ ਕੀਤੀ।
ਇੱਥੇ ਜ਼ਿਕਰਯੋਗ ਹੈ ਕਿ ਚਾਂਦਪੁਰਾ ਸਾਈਫ਼ਨ ’ਤੇ ਪਿੱਛੋਂ ਛੱਡੇ ਹੋਏ ਪਾਣੀ ਦੇ ਪਹੁੰਚਣ ਦੇ ਅਸਾਰ ਬਣੇ ਹੋਏ ਹਨ ਅਤੇ ਇਸ ਕਾਰਨ ਹਰਿਆਣਾ ਦੇ ਕੁੱਝ ਪਿੰਡ ਤੇ ਪੰਜਾਬ ਦੇ ਪਿੰਡ ਇਸ ਦੀ ਲਪੇਟ ’ਚ ਆਉਣ ਦਾ ਖਦਸ਼ਾ ਬਣਿਆ ਹੋਇਆ ਹੈ। ਇਸ ਨੂੰ ਲੈ ਕੇ ਚਾਂਦਪੁਰਾ ਬੰਨ੍ਹ ਨੂੰ ਮਜ਼ਬੂਤ ਕਰਨ ’ਚ ਕਿਸਾਨ ਲੱਗੇ ਹੋਏ ਹਨ। ਕਿਸਾਨ ਸਿਮਰਨਜੀਤ ਕੁਲਰੀਆਂ ਨੇ ਦੱਸਿਆ ਕਿ ਘੱਗਰ ਦੇ ਚਾਂਦਪੁਰਾ ਬੰਨ੍ਰ ’ਤੇ ਲੋਕ ਕਈ ਦਿਨਾਂ ਦੇ ਮਿੱਟੀ ਪਾ ਕੇ ਮਜ਼ਬੂਤ ਕਰਨ ‘ਚ ਲੱਗੇ ਹੋਏ ਹਨ। ਕਈ ਦਿਨਾਂ ਤੋਂ ਲਗਾਤਾਰ ਬੰਨ੍ਹ ਦੀ ਮਜ਼ਬੂਤੀ ਲਈ ਲੋਕਾਂ ਦੀਆਂ ਕੋਸ਼ਿਸਾਂ ਜਾਰੀ ਹਨ। ਅੱਜ ਜਦ ਹਰਿਆਣਾ ਪ੍ਰਸ਼ਾਸਨਕ ਅਧਿਕਾਰੀ ਪੁੱਜੇ ਅਤੇ ਉਨ੍ਹਾਂ ਵੱਲੋਂ ਮਿੱਟੀ ਬੰਨ੍ਹ ’ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ਅਨੁਸਾਰ ਹੀ ਪਾਉਣ ਦੀ ਗੱਲ ਕਹੀ। ਇਸ ਦੌਰਾਨ ਕੁੱਝ ਗਲਤਫਹਿਮੀ ਹੋ ਗਈ। ਪਰ ਹਰਿਆਣਾ ਦੇ ਕਿਸਾਨ ਵੀ ਪੰਜਾਬ ਦੇ ਕਿਸਾਨਾਂ ਨਾਲ ਬਾਅਦ ਵਿਚ ਮਿੱਟੀ ਲਗਾਉਂਦੇ ਰਹੇ।
ਬੁਢਲਾਡਾ ਹਲਕੇ ਦੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਅੱਜ ਹਰਿਆਣਾ ਦੇ ਪ੍ਰਸ਼ਾਸਨ ਅਧਿਕਾਰੀ ਐਸਡੀਐਮ ਜਦ ਚਾਂਦਪੁਰਾ ਬੰਨ੍ਹ ’ਤੇ ਆਏ ਅਤੇ ਉਨ੍ਹਾਂ ਨੇ ਕੋਰਟ ਦੇ ਆਦੇਸ਼ਾਂ ਮੁਤਾਬਕ ਹੀ ਮਿੱਟੀ ਪਾਉਣ ਲਈ ਕਿਹਾ ਅਤੇ ਜ਼ਿਆਦਾ ਮਿੱਟੀ ਨਾ ਲਗਾਉਣ ਲਈ ਕਿਹਾ। ਪੰਜਾਬ ਦੇ ਲੋਕਾਂ ਨੂੰ ਇਸ ਤਰ੍ਹਾਂ ਮਹਿਸੂਸ ਹੋਇਆ ਕਿ ਬੰਨ੍ਹ ’ਤੇ ਮਿੱਟੀ ਪਾਉਣ ਤੋਂ ਰੋਕ ਰਹੇ ਹਨ। ਉਨ੍ਹਾਂ ਕਿਹਾ ਕਿ ਜਦ ਉਨ੍ਹਾਂ ਨੂੰ ਮਸਲੇ ਬਾਰੇ ਪਤਾ ਲੱਗਿਆ ਤਾਂ ਉਹ ਤੁਰੰਤ ਬੰਨ੍ਹ ’ਤੇ ਪੁੱਜੇ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਕਿਸਾਨਾਂ ਨਾਲ ਹਰਿਆਣਾ ਦੇ ਪਿੰਡ ਸਿਧਾਣੀ ਅਤੇ ਚਾਂਦਪੁਰਾ ਦੇ ਕਿਸਾਨ ਵੀ ਆ ਖੜ੍ਹੇ ਹੋਏ, ਜੋ ਕਿ ਇੱਕ ਸਾਂਝ ਦੀ ਪ੍ਰਤੀਕ ਹੈ। ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਹੜ੍ਹ ਆਉਣ ’ਤੇ ਸਭ ਤੋਂ ਪਹਿਲਾਂ ਹਰਿਆਣਾ ਦੇ ਪਿੰਡ ਸਿਧਾਣੀ ਅਤੇ ਚਾਂਦਪੁਰਾ ਬੰਨ੍ਹ ਦੇ ਲੋਕ ਹੀ ਪਹਿਲਾਂ ਪ੍ਰਭਾਵਿਤ ਹੁੰਦੇ ਹਨ। ਹਰਿਆਣਾ ਦੇ ਕਿਸਾਨ ਹਰਿਆਣਾ ਪ੍ਰਸ਼ਾਸਨ ’ਤੇ ਭੜਕੇ ਕਿ ਪੰਜਾਬ ਦੇ ਲੋਕ ਉਨ੍ਹਾਂ ਨੂੰ ਬਚਾਉਣ ਲਈ ਇਸ ਚਾਂਦਪੁਰਾ ਬੰਨ੍ਹ ’ਤੇ ਆਏ ਹਨ।
ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਉਨ੍ਹਾਂ ਵੀ ਇਸ ਮਸਲੇ ’ਤੇ ਹਰਿਆਣਾ ਪ੍ਰਸ਼ਾਸਨ ਨਾਲ ਗੱਲਬਾਤ ਕੀਤੀ ਅਤੇ ਇਹ ਕੰਮ ਪੰਜਾਬ ਤੇ ਹਰਿਆਣਾ ਦੇ ਕਿਸਾਨ ਕਰ ਰਹੇ ਹਨ ਅਤੇ ਚਾਂਦਪੁਰਾ ਬੰਨ੍ਹ ਨੂੰ ਮਜ਼ਬੂਤ ਕਰ ਰਹੇ ਹਨ। ਪਰ ਜਿੰਨ੍ਹੀ ਮਿੱਟੀ ਬੰਨ੍ਹ ’ਤੇ ਪਾਈ ਜਾਣ ਦੀ ਮੰਨਜ਼ੂਰੀ ਹੈ। ਉਨ੍ਹੀ ਹੀ ਪਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਘੱਗਰ ’ਚ ਅਜੇ ਖ਼ਤਰੇ ਦੀ ਕੋਈ ਗੱਲ ਨਹੀਂ। ਉਨ੍ਹਾਂ ਕਿਹਾ ਕਿ ਪ੍ਰਬੰਧ ਉਨ੍ਹਾਂ ਵੱਲੋਂ ਪੂਰ੍ਹੇ ਕੀਤੇ ਗਏ ਹਨ।