ਸਾਹਿਬਜ਼ਾਦਾ ਜੁਝਾਰ ਸਿੰਘ ਸਕੂਲ ’ਚ ਵਿਦਿਆਰਥੀ ਸਨਮਾਨਿਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ
Publish Date: Sat, 09 May 2026 06:24 PM (IST)
Updated Date: Sun, 10 May 2026 04:09 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੱਲ ਰਹੇ ਸਾਹਿਬਜ਼ਾਦਾ ਜੁਝਾਰ ਸਿੰਘ ਪਬਲਿਕ ਸਕੂਲ ਵਿਖੇ ਸ੍ਰੀ ਸਹਿਜ ਪਾਠ ਸੇਵਾ ਸੰਸਥਾ ਵੱਲੋਂ ਬੱਚਿਆਂ ਨੂੰ ਸਹਿਜ ਪਾਠ ਕਰਨ ਲਈ ਪ੍ਰੇਰਿਤ ਕੀਤਾ ਗਿਆ। ਜਿਹੜੇ ਬੱਚਿਆਂ ਦਾ ਪਾਠ ਸੰਪੂਰਨ ਹੋ ਗਿਆ ਸੀ। ਉਨ੍ਹਾਂ ਨੂੰ ਮੈਡਲ ਸਰਟੀਫ਼ਿਕੇਟ ਅਤੇ ਗਿਫ਼ਟ ਦੇ ਕੇ ਸਨਮਾਨਿਤ ਕੀਤਾ। ਅਰਚਰਾ ਰਾਣੀ, ਪਰਮਜੀਤ ਕੌਰ, ਬੱਬੂਜੀਤ ਕੌਰ ਅਤੇ ਕਮਲਪ੍ਰੀਤ ਕੌਰ ਅਧਿਆਪਕਾਂ ਨੇ ਵੀ ਪਾਠ ਕਰਕੇ ਪੋਥੀਆਂ ਪ੍ਰਾਪਤ ਕੀਤੀਆਂ। ਪਾਠ ਸੰਪੂਰਨ ਕਰ ਚੁੱਕੇ ਬੱਚਿਆਂ ਕਰਨਜੋਤ ਕੌਰ, ਗਰਨੂਰ ਕੌਰ, ਹਰਜੋਤ ਕੌਰ, ਲਵਪ੍ਰੀਤ ਕੌਰ, ਰਮਨਪ੍ਰੀਤ ਕੌਰ ਰਵਨੀਤ ਕੌਰ ਨੇ ਆਪਣਾ ਤਜ਼ਰਬਾ ਦੱਸ ਕੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸਹਿਜ ਪਾਠ ਸੰਸਥਾ ਵੱਲੋਂ ਵੀਰ ਜੀ ਲਛਮਣ ਸਿੰਘ ਨੇ ਹਾਜ਼ਰੀ ਭਰੀ। ਇਸ ਮੌਕੇ ਉਨ੍ਹਾਂ 73 ਬੱਚਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ, ਜਿਨਾਂ ਨੇ ਪਾਠ ਸ਼ੁਰੂ ਕੀਤਾ ਹੋਇਆ ਹੈ। ਪ੍ਰਿੰਸੀਪਲ ਮੈਡਮ ਸਤਵਿੰਦਰ ਕੌਰ ਨੇ ਇਸ ਮੌਕੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਮੂਲ ਮੰਤਰ ਤੇ ਗੁਰ ਮੰਤਰ ਦੀ ਮਹਿਮਾ ਦੱਸਦਿਆਂ ਸਹਿਜ ਪਾਠ ਕਰਨ ਲਈ ਪ੍ਰੇਰਿਤ ਕੀਤਾ।