ਸਾਹਿਬਜ਼ਾਦਾ ਜੁਝਾਰ ਸਿੰਘ ਸਕੂਲ ਦੇ ਵਿਦਿਆਰਥੀਆਂ ਨੇ ਦਿਖਾਏ ਜੌਹਰ
ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ 'ਚ ਸਕੂਲ ਦੇ ਵਿਦਿਆਰਥੀਆਂ ਨੇ ਖੋ-ਖੋ ਵਰਗ-19 ਵਿਚ ਲੜਕੀਆਂ ਨੇ ਪਹਿਲਾ ਸਥਾਨ, ਵਰਗ -17 ਨੇ ਤੀਜਾ ਅਤੇ ਵਰਗ-14 ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਲੜਕਿਆਂ ਨੇ ਹਾਕੀ ਵਰਗ-17 'ਚ ਤੀਜਾ ਸਥਾਨ ਹਾਸਲ ਕੀਤਾ।
Publish Date: Mon, 02 Oct 2023 05:07 PM (IST)
Updated Date: Mon, 02 Oct 2023 05:07 PM (IST)
ਹਰਕ੍ਰਿਸ਼ਨ ਸ਼ਰਮਾ, ਮਾਨਸਾ : ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ 'ਚ ਸਕੂਲ ਦੇ ਵਿਦਿਆਰਥੀਆਂ ਨੇ ਖੋ-ਖੋ ਵਰਗ-19 ਵਿਚ ਲੜਕੀਆਂ ਨੇ ਪਹਿਲਾ ਸਥਾਨ, ਵਰਗ -17 ਨੇ ਤੀਜਾ ਅਤੇ ਵਰਗ-14 ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਲੜਕਿਆਂ ਨੇ ਹਾਕੀ ਵਰਗ-17 'ਚ ਤੀਜਾ ਸਥਾਨ ਹਾਸਲ ਕੀਤਾ।
ਇਸੇ ਤਰ੍ਹਾਂ ਜ਼ਿਲ੍ਹਾ ਪੱਧਰੀ ਅਥਲੈਟਿਕਸ ਵਿਚ ਗਰਨੂਰ ਸਿੰਘ ਨੇ 800 ਅਤੇ 3000 ਮੀ. ਰੇਸ 'ਚ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ, ਰਵਨੂਰ ਸਿੰਘ ਨੇ ਜੈਵਲਿਨ ਥਰੋ 'ਚ ਤੀਜਾ ਸਥਾਨ ਅਤੇ ਹਰਮਨ ਸਿੰਘ ਨੇ ਹਰਡਲ 'ਚ ਦੂਜਾ ਸਥਾਨ ਹਾਸਲ ਕੀਤਾ। ਪਿੰ੍ਸੀਪਲ ਮੈਡਮ ਸਤਵਿੰਦਰ ਕੌਰ ਨੇ ਮੈਡਲ ਪ੍ਰਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ। ਸਤਨਾਮ ਸਿੰਘ ਪੀਟੀਆਈ ਅਤੇ ਮੈਡਮ ਰਵਨੀਤ ਕੌਰ ਨੂੰ ਵੀ ਵਧਾਈ ਦਿੱਤੀ ਅਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।