ਵਿਦਿਆਰਥੀ ਮਿਹਨਤ ਤੇ ਇਮਾਨਦਾਰੀ ਨਾਲ ਅੱਗੇ ਵਧਣ : ਡਾ. ਸੋਹਲ
ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ
Publish Date: Thu, 07 May 2026 05:45 PM (IST)
Updated Date: Thu, 07 May 2026 05:47 PM (IST)
- ਮਿਸ. ਫੇਅਰਵੈੱਲ ਰਮਨਦੀਪ ਕੌਰ ਤੇ ਮਿਸਟਰ ਫ਼ੇਅਰਵੈੱਲ ਗੁਰਪਿੰਦਰ ਸਿੰਘ ਚੁਣੇ
ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ
ਹੀਰੋਂ ਖ਼ੁਰਦ : ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਸਮਾਗ਼ਮ ਕਰਵਾਇਆ ਗਿਆ। ਇਸ ਵਿੱਚ ਡਾ. ਸਰਬਜੀਤ ਕੌਰ ਸੋਹਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਦੌਰਾਨ ਕਾਲਜ ਦੇ ਉਪ ਪ੍ਰਿੰਸੀਪਲ ਡਾ. ਸੰਦੀਪ ਕੌਰ ਵੱਲੋਂ ਮੁੱਖ ਮਹਿਮਾਨ ਦਾ ਸਵਾਗਤ ਕੀਤਾ। ਡਾ. ਸਰਬਜੀਤ ਕੌਰ ਸੋਹਲ ਨੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਜੀਵਨ ਵਿੱਚ ਮਿਹਨਤ ਤੇ ਇਮਾਨਦਾਰੀ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ਕਾਰੀ ਪ੍ਰਭਾਵ ਪੂਰਨ ਰਹੀ। ਦੋ ਵਿਦਿਆਰਥੀਆਂ ਖੁਸ਼ਪ੍ਰੀਤ ਕੌਰ ਤੇ ਰਣਯੋਧ ਸਿੰਘ ਨੂੰ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਅਤੇ ਨਾਲ ਹੀ ਮਿਸ. ਫ਼ੇਅਰਵੈੱਲ ਰਮਨਦੀਪ ਕੌਰ ਅਤੇ ਮਿਸਟਰ ਫੇਅਰਵੈੱਲ ਦਾ ਗੁਰਪਿੰਦਰ ਸਿੰਘ ਨੂੰ ਖਿਤਾਬ ਦਿੱਤਾ ਗਿਆ। ਇਸ ਮੌਕੇ ਡਾ. ਸੰਦੀਪ ਕੌਰ ਨੇ ਕਿਹਾ ਕਿ ਉਨ੍ਹਾਂ ਜਿਸ ਤਰ੍ਹਾਂ ਮਿਹਨਤ ਨਾਲ ਇਸ ਸੰਸਥਾ ਵਿੱਚ ਆਪਣੀ ਮੰਜ਼ਿਲ ਵੱਲ ਵਧਦੇ ਕਦਮਾਂ ਨਾਲ ਵਧੀਆ ਮੁਕਾਮ ਹਾਸਲ ਕੀਤੇ ਉਸੇ ਤਰ੍ਹਾਂ ਹੀ ਅੱਗੇ ਵੀ ਮਿਹਨਤ ਕਰਦੇ ਹੋਏ ਆਪਣੇ ਟੀਚਿਆਂ ਨੂੰ ਹਾਸਲ ਕਰਨ। ਕਾਲਜ ਪ੍ਰਬੰਧਕਾਂ ਵੱਲੋਂ ਵੀ ਵਿਦਿਆਰਥੀਆਂ ਦੇ ਉਜਵਲੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੇ ਯਾਦਗਾਰ ਪਲਾਂ ਨੂੰ ਸਾਂਝਾ ਕੀਤਾ। ਇਹ ਸਮਾਗਮ ਵਿਦਿਆਰਥੀਆਂ ਲਈ ਯਾਦਗਾਰ ਅਤੇ ਪ੍ਰੇਰਨਾਦਾਇਕ ਸਾਬਤ ਹੋਇਆ।