ਨਵੇਂ ਸੈਸ਼ਨ ਦੇ ਇੱਕ ਮਹੀਨਾ ਲੰਘ ਜਾਣ

-ਘਰਾਂ ਤੋਂ ਦੂਰ ਬੈਠੇ ਤੇ ਬਿਮਾਰੀਆਂ ਤੋਂ ਪੀੜਤ ਅਧਿਆਪਕਾਂ ਨੂੰ ਦਿੱਤੀ ਜਾਵੇ ਰਾਹਤ : ਡੀਟੀਐਫ਼
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਨਵੇਂ ਸੈਸ਼ਨ ਦੇ ਇੱਕ ਮਹੀਨਾ ਲੰਘ ਜਾਣ ਦੇ ਬਾਵਜੂਦ ਸਿੱਖਿਆ ਵਿਭਾਗ ਵੱਲੋਂ ਅਜੇ ਤੱਕ ਅਧਿਆਪਕਾਂ ਦੀਆਂ ਬਦਲੀਆਂ ਸੰਬੰਧੀ ਕੋਈ ਦਿਸ਼ਾ-ਨਿਰਦੇਸ਼ ਨਹੀਂ ਦਿੱਤੇ ਗਏ। ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਤੇ ਸੂਬਾ ਜਨਰਲ ਸਕੱਤਰ ਰੇਸ਼ਮ ਸਿੰਘ ਬਠਿੰਡਾ ਦੀ ਅਗਵਾਈ ਵਿੱਚ ਡੀਟੀਐਫ਼ ਦੇ ਜਿਲ੍ਹਾ ਮਾਨਸਾ ਦੇ ਪ੍ਰਧਾਨ ਕਰਮਜੀਤ ਤਾਮਕੋਟ ਤੇ ਹਰਜਿੰਦਰ ਅਨੂਪਗੜ੍ਹ ਨੇ ਜਾਣਕਾਰੀ ਦਿੱਤੀ ਕਿ ਪਿਛਲੇ ਸਾਲਾਂ ਵਾਂਗ ਇਸ ਸਾਲ ਵੀ ਅਧਿਆਪਕਾਂ ਦੀਆਂ ਬਦਲੀਆਂ ਦੀ ਪ੍ਰਕਿਰਿਆ ਅਪ੍ਰੈਲ ਮਹੀਨਾ ਲੰਘ ਜਾਣ ਦੇ ਬਾਵਜੂਦ ਸ਼ੁਰੂ ਨਹੀਂ ਕੀਤੀ ਗਈ, ਜਿਸ ਨਾਲ ਜਿਥੇ ਬਦਲੀਆਂ ਕਰਵਾਉਣ ਦੇ ਚਾਹਵਾਨ ਅਧਿਆਪਕ ਪ੍ਰੇਸ਼ਾਨ ਹਨ, ਉਥੇ ਹੀ ਇਹ ਪ੍ਰਕਿਰਿਆ ਸੈਸ਼ਨ ਦੇ ਅੱਧ ਤੱਕ ਚਲੇ ਜਾਣ ਕਾਰਨ ਸਕੂਲਾਂ ਦੇ ਪ੍ਰਬੰਧਨ ਵਿੱਚ ਵੀ ਸਮੱਸਿਆ ਬਣੇਗੀ।
ਉਨ੍ਹਾਂ ਮੰਗ ਕੀਤੀ ਕਿ ਸਾਰੇ ਅਧਿਆਪਕਾਂ ਲਈ ਬਦਲੀ ਕਰਵਾਉਣ ਲਈ ਸਟੇਅ ਦੀ ਸ਼ਰਤ ਘਟਾ ਕੇ ਇੱਕ ਸਾਲ ਕੀਤੀ ਜਾਵੇ। ਡੀਟੀਐਫ਼ ਦੇ ਸੀਨੀਅਰ ਆਗੂਆਂ ਰਾਜਵਿੰਦਰ ਸਿੰਘ ਬੈਹਣੀਵਾਲ, ਨਵੀਨ ਬੋਹਾ, ਗੁਰਬਚਨ ਹੀਰੇਵਾਲਾ, ਗੁਰਪ੍ਰੀਤ ਭੀਖੀ ਨੇ ਮੰਗ ਕੀਤੀ ਕਿ ਦੂਰ-ਦੁਰਾਡੇ ਬੈਠੇ ਅਧਿਆਪਕਾਂ ਨੂੰ ਰਾਹਤ ਦੇਣ ਲਈ ਆਨਲਾਈਨ ਬਦਲੀਆਂ ਦਾ ਪੋਰਟਲ ਜਲਦੀ ਖੋਲ੍ਹਿਆ ਜਾਵੇ ਅਤੇ ਸਾਰੇ ਖਾਲੀ ਪਏ ਸਟੇਸ਼ਨ ਬਦਲੀਆਂ ਲਈ ਸ਼ੋਅ ਕੀਤੇ ਜਾਣ। ਉਨ੍ਹਾਂ ਕਿਹਾ ਕਿ ਬਦਲੀਆਂ ਸੈਸ਼ਨ ਸ਼ੁਰੂ ਤੋਂ ਪਹਿਲਾਂ ਕਰ ਦੇਣੀਆਂ ਚਾਹੀਦੀਆਂ ਹਨ ਤਾਂ ਜੋ ਸਕੂਲਾਂ ਵਿੱਚ ਟਾਈਮ ਟੇਬਲ ਬਣਾਉਣ ਦੀ ਦਿੱਕਤ ਨਾ ਆਵੇ। ਜੱਥੇਬੰਦੀ ਦੇ ਆਗੂਆਂ ਨਿਧਾਨ ਸਿੰਘ, ਸ਼ਿੰਗਾਰਾ ਸਿੰਘ, ਤਰਸੇਮ ਬੋੜਾਵਾਲ, ਹਰਫੂਲ ਸਿੰਘ, ਰਾਜਿੰਦਰ ਸਿੰਘ ਨੇ ਮੰਗ ਕੀਤੀ ਕਿ ਆਪਸੀ ਬਦਲੀ ਤੇ ਲਾਈਆਂ ਬੇਲੋੜੀਆਂ ਸ਼ਰਤਾਂ ਨੂੰ ਖ਼ਤਮ ਕੀਤਾ ਜਾਵੇ। ਗੰਭੀਰ ਬਿਮਾਰੀਆਂ ਤੋਂ ਪੀੜਤ ਅਧਿਆਪਕਾਂ ਨੂੰ ਬਦਲੀ ਦਾ ਸਪੈਸ਼ਲ ਮੌਕਾ ਦਿੱਤਾ ਜਾਵੇ। ਘਰਾਂ ਤੋਂ ਦੂਰ ਬੈਠੇ ਅਧਿਆਪਕਾਂ ਨੂੰ ਬਦਲੀ ਪ੍ਰਕਿਰਿਆ ਵਿੱਚ ਸਪੈਸ਼ਲ ਰਾਹਤ ਦਿੱਤੀ ਜਾਵੇ।
ਇਸ ਮੌਕੇ ਦਮਨਜੀਤ ਸਿੰਘ, ਮਨਦੀਪ ਕੋਟਲੀ, ਸਿਕੰਦਰ ਕੋਟਲੀ, ਕੁਲਦੀਪ ਅੱਕਾਵਾਲੀ, ਜਰਨੈਲ ਬੋਹਾ, ਸੰਦੀਪ ਚਹਿਲ ਉੱਡਤ, ਗੁਰਮੇਲ ਸਿੰਘ ਬੋਹਾ, ਅਜੈ ਕੁਮਾਰ ਬੋਹਾ, ਪਰਸ਼ੋਤਮ ਜੰਡੂ, ਕੁਲਜੀਤ ਪਾਠਕ, ਬਰਨਾਲਾ, ਚਰਨਪਾਲ ਸਿੰਘ, ਜਸਵਿੰਦਰ ਹਾਕਮਵਾਲਾ, ਨਰੰਜਣ ਮਾਨਸਾ, ਬਲਕਾਰ ਸਿੰਘ, ਰਾਜਿੰਦਰ ਸਿੰਘ ਐਚ ਟੀ, ਸੁਖਚੈਨ ਸੇਖੋਂ, ਮੱਘਰ ਸਿੰਘ, ਜਸਪਰੀਤ ਘੁਰਕਣੀ, ਜਗਪਾਲ ਸਿੰਘ, ਅਰਵਿੰਦਰ ਸਿੰਘ, ਅਮਨਦੀਪ ਕੌਰ, ਬੇਅੰਤ ਕੌਰ, ਖੁਸ਼ਵਿੰਦਰ ਕੌਰ, ਅਮਰਪ੍ਰੀਤ ਕੌਰ, ਨਿਰਲੇਪ ਕੌਰ, ਮਨਵੀਰ ਕੌਰ, ਗੁਰਜੀਤ ਮਾਨਸਾ, ਅਮਰਜੀਤ ਸਿੰਘ, ਸੁਖਵਿੰਦਰ ਗਾਮੀਵਾਲਾ, ਜਸਵਿੰਦਰ ਕਾਮਰੇਡ, ਹਰਵਿੰਦਰ ਸਮਾਓਂ, ਮਨਦੀਪ ਕੁਮਾਰ, ਕੁਲਵਿੰਦਰ ਦਲੇਲਵਾਲਾ, ਬਲਜਿੰਦਰ ਦਲੇਲਵਾਲਾ, ਧਰਮ ਸਿੰਘ ਆਦਿ ਅਧਿਆਪਕ ਆਗੂ ਹਾਜ਼ਰ ਸਨ।