ਵਿਧਾਇਕ ਡਾ. ਵਿਜੇ ਸਿੰਗਲਾ ਦੇ ਵਿਰੋਧ ਕਾਰਨ ਮਾਹੌਲ ਤਣਾਅਪੂਰਨ, MLA ਨੂੰ ਲੋਕਾਂ ਦੀ ਭੀੜ 'ਚੋਂ ਕੱਢ ਕੇ ਲੈ ਗਏ ਪੁਲਿਸ ਮੁਲਾਜ਼ਮ
ਹਾਲਾਤਾਂ ਨੂੰ ਦੇਖਦੇ ਹੋਏ ਪੁਲਿਸ ਮੁਲਾਜ਼ਮਾਂ ਨੇ ਤੁਰੰਤ ਦਖਲ ਦਿੰਦਿਆਂ ਵਿਧਾਇਕ ਡਾ. ਵਿਜੇ ਸਿੰਗਲਾ ਨੂੰ ਸੁਰੱਖਿਅਤ ਤਰੀਕੇ ਨਾਲ ਉਥੋਂ ਬਾਹਰ ਕੱਢਿਆ। ਇਸ ਦੌਰਾਨ ਕੁਝ ਸਮੇਂ ਲਈ ਧੱਕਾ-ਮੁੱਕੀ ਦੀ ਸਥਿਤੀ ਵੀ ਬਣ ਗਈ, ਜਿਸ ਕਾਰਨ ਮੌਕੇ ‘ਤੇ ਹੜਕੰਪ ਮਚ ਗਿਆ।
Publish Date: Mon, 18 May 2026 03:11 PM (IST)
Updated Date: Mon, 18 May 2026 03:15 PM (IST)
ਹਰਕ੍ਰਿਸ਼ਨ ਸ਼ਰਮਾ, ਮਾਨਸਾ : ਮਾਨਸਾ ਵਿੱਚ ਨਗਰ ਕੌਂਸਲ ਚੋਣਾਂ ਲਈ ਉਮੀਦਵਾਰਾਂ ਵੱਲੋਂ ਭਰੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੌਰਾਨ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਵਿਧਾਇਕ ਡਾ. ਵਿਜੇ ਸਿੰਗਲਾ ਦਾ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਘੇਰ ਕੇ ਵਿਰੋਧ ਕੀਤਾ ਗਿਆ। ਮਾਹੌਲ ਵਿਗੜਦਾ ਦੇਖ ਪੁਲਿਸ ਮੁਲਾਜ਼ਮਾਂ ਨੇ ਡਾ. ਵਿਜੇ ਸਿੰਗਲਾ ਨੂੰ ਇਕੱਠ ਵਿਚੋਂ ਕੱਢ ਕੇ ਤੁਰੰਤ ਗੱਡੀ ਵਿੱਚ ਬਿਠਾ ਦਿੱਤਾ।
ਜਾਣਕਾਰੀ ਅਨੁਸਾਰ ਵਾਰਡ ਨੰਬਰ 18 ਤੋਂ ਆਜ਼ਾਦ ਉਮੀਦਵਾਰ ਅਰਪਿਤ ਚੌਧਰੀ ਨੇ ਦੋਸ਼ ਲਗਾਇਆ ਕਿ ਉਸਦੇ ਨਾਮਜ਼ਦਗੀ ਪੱਤਰ ਰੱਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੌਰਾਨ ਮੌਕੇ ‘ਤੇ ਮੌਜੂਦ ਵਰਕਰਾਂ ਵੱਲੋਂ ਨਾਅਰੇਬਾਜ਼ੀ ਵੀ ਕੀਤੀ ਗਈ।
ਹਾਲਾਤਾਂ ਨੂੰ ਦੇਖਦੇ ਹੋਏ ਪੁਲਿਸ ਮੁਲਾਜ਼ਮਾਂ ਨੇ ਤੁਰੰਤ ਦਖਲ ਦਿੰਦਿਆਂ ਵਿਧਾਇਕ ਡਾ. ਵਿਜੇ ਸਿੰਗਲਾ ਨੂੰ ਸੁਰੱਖਿਅਤ ਤਰੀਕੇ ਨਾਲ ਉਥੋਂ ਬਾਹਰ ਕੱਢਿਆ। ਇਸ ਦੌਰਾਨ ਕੁਝ ਸਮੇਂ ਲਈ ਧੱਕਾ-ਮੁੱਕੀ ਦੀ ਸਥਿਤੀ ਵੀ ਬਣ ਗਈ, ਜਿਸ ਕਾਰਨ ਮੌਕੇ ‘ਤੇ ਹੜਕੰਪ ਮਚ ਗਿਆ।
ਅਰਪਿਤ ਚੌਧਰੀ ਨੇ ਕਿਹਾ ਕਿ ਉਹ ਵਾਰਡ ਨੰਬਰ 18 ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ ਅਤੇ ਉਹਨਾਂ ਨਾਲ ਧੱਕੇਸ਼ਾਹੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਮੰਗ ਕੀਤੀ ਕਿ ਨਾਮਜ਼ਦਗੀ ਪੱਤਰਾਂ ਦੀ ਜਾਂਚ ਨਿਰਪੱਖ ਢੰਗ ਨਾਲ ਕੀਤੀ ਜਾਵੇ। ਇਸ ਦੌਰਾਨ ਹੋਰ ਪਾਰਟੀਆਂ ਦੇ ਆਗੂ ਵੀ ਆਪਣੇ ਕਾਗਜ਼ਾਂ ਨੂੰ ਲੈ ਕੇ ਚਿੰਤਤ ਨਜ਼ਰ ਆਏ।