ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅਵਤਾਰ ਪੁਰਬ
ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮੌੜ ਮੰਡੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।
Publish Date: Fri, 13 Jan 2023 04:01 PM (IST)
Updated Date: Fri, 13 Jan 2023 04:01 PM (IST)
ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮੌੜ ਮੰਡੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਵਿਚ ਸਕੂਲ ਦੀ ਮੈਨੇਜਿੰਗ ਕਮੇਟੀ, ਸਮੂਹ ਸਟਾਫ, ਪਿੰ੍ਸੀਪਲ, ਵਿਦਿਆਰਥੀਆਂ ਤੇ ਮਾਪਿਆਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਇਸ ਸਮੇਂ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਪਿੰ੍ਸੀਪਲ ਗੁਰਜੀਤ ਸਿੰਘ ਧਾਲੀਵਾਲ ਨੇ ਗੁਰੂ ਜੀ ਦੇ ਜੀਵਨ ਸਿੱਖਿਆਵਾਂ ਤੇ ਚੱਲਣ ਲਈ ਵਿਦਿਆਰਥੀਆਂ ਨੂੰ ਪੇ੍ਰਿਤ ਕੀਤਾ। ਮੁਹੰਮਦ ਅਖ਼ਤਰ ਅਲੀ ਨੇ ਆਈਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਭੂਪਿੰਦਰ ਸਿੰਘ ਮਾਨ ਲੈਕਚਰਾਰ ਨੇ ਖਾਲਸਾ ਸਕੂਲ ਦੀਆਂ ਪ੍ਰਰਾਪਤੀਆਂ ਅਤੇ ਇਤਿਹਾਸ ਬਾਰੇ ਚਾਨਣਾ ਪਾਇਆ। ਇਸ ਮੌਕੇ ਗੁਰਭੈ ਸਿੰਘ ਮਾਨ ਪ੍ਰਧਾਨ ਪ੍ਰਬੰਧਕੀ ਕਮੇਟੀ, ਪਰਮਜੀਤ ਸਿੰਘ ਸ਼ੰਮੀ, ਜਰਨੈਲ ਸਿੰਘ ਬੁਰਜ ਹਰੀ ਮੈਨੇਜਰ, ਡਾਕਟਰ ਪਵਨ ਕੁਮਾਰ ਗਰਗ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਿਦਿਆਰਥੀ ਅਧਿਆਪਕ ਅਤੇ ਵਿਦਿਆਰਥੀਆਂ ਦੇ ਮਾਪੇ ਹੋਰ ਸੰਗਤਾਂ ਹਾਜ਼ਰ ਸਨ।