ਦਸਮੇਸ਼ ਸਕੂਲ ਮਾਨਸਾ ’ਚ ਸ਼ਾਨਦਾਰ ਰਿਹਾ ਦਸਵੀਂ ਦਾ ਨਤੀਜਾ
ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ,
Publish Date: Tue, 12 May 2026 07:00 PM (IST)
Updated Date: Wed, 13 May 2026 04:09 AM (IST)

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਜਮਾਤ ਦਾ ਨਤੀਜਾ ਇਸ ਵਾਰ ਬਹੁਤ ਹੀ ਸ਼ਾਨਦਾਰ ਅਤੇ ਪ੍ਰਸ਼ੰਸਾਯੋਗ ਰਿਹਾ। ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਫ਼ਸਟ ਡਿਵੀਜ਼ਨ ਵਿਚ ਪਾਸ ਹੋ ਕੇ ਸਕੂਲ, ਮਾਪਿਆਂ ਅਤੇ ਅਧਿਆਪਕਾਂ ਦਾ ਨਾਮ ਰੌਸ਼ਨ ਕੀਤਾ। ਇਸ ਪ੍ਰਦਰਸ਼ਨ ਨਾਲ ਸਕੂਲ ਵਿੱਚ ਖੁਸ਼ੀ ਤੇ ਗੌਰਵ ਦਾ ਮਾਹੌਲ ਬਣ ਗਿਆ। ਸਕੂਲ ਦੇ ਪ੍ਰਿੰਸੀਪਲ ਪਰਮਪ੍ਰੀਤ ਸਿੰਘ ਨੇ ਜਾਣਕਾਰੀ ਦਿੱਤੀ ਕਿ ਵਿਦਿਆਰਥਣ ਤਮੰਨਾ ਨੇ 92 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਹੈਰੀ ਸਦਿਓੜਾ ਨੇ 88 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ, ਹਰਸ਼ਵੀਰ ਸਿੰਘ ਨੇ 83 ਫ਼ੀਸਦੀ ਅੰਕਾਂ ਨਾਲ ਤੀਸਰਾ ਸਥਾਨ ਤੇ ਸਨੇਹਾ ਨੇ 79 ਫ਼ੀਸਦੀ ਅੰਕਾਂ ਨਾਲ ਚੌਥਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ। ਡਾਇਰੈਕਟਰ ਜੁਗਰਾਜ ਸਿੰਘ ਨੇ ਮੋਹਰੀ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫ਼ਲਤਾ ਵਿਦਿਆਰਥੀਆਂ ਦੀ ਲਗਨ, ਅਧਿਆਪਕਾਂ ਦੀ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ। ਉਨ੍ਹਾਂ ਹੋਰ ਵਿਦਿਆਰਥੀਆਂ ਨੂੰ ਵੀ ਇਸੇ ਤਰ੍ਹਾਂ ਮਿਹਨਤ ਤੇ ਅਨੁਸ਼ਾਸਨ ਨਾਲ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਪ੍ਰਿੰਸੀਪਲ ਤੇ ਪ੍ਰਬੰਧਕ ਕਮੇਟੀ ਵੱਲੋਂ ਸਾਰੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਇਸ ਸ਼ਾਨਦਾਰ ਉਪਲਬਧੀ ਲਈ ਹਾਰਦਿਕ ਵਧਾਈ ਦਿੱਤੀ ਗਈ। ਸਕੂਲ ਹਮੇਸ਼ਾ ਹੀ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਦੇਣ ਤੇ ਚੰਗੇ ਸੰਸਕਾਰਾਂ ਨਾਲ ਜੋੜਨ ਲਈ ਵਚਨਬੱਧ ਰਹੇਗਾ। ਇਸ ਮੌਕੇ ਕਲਾਸ ਇੰਚਾਰਜ ਊਸ਼ਾ ਰਾਣੀ, ਸਰੀਰਕ ਸਿੱਖਿਆ ਅਧਿਆਪਕ ਸੁਖਦੀਪ ਸਿੰਘ, ਸਮੂਹ ਅਧਿਆਪਕ ਅਤੇ ਮੋਹਰੀ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੇ ਮਾਤਾ-ਪਿਤਾ ਵੀ ਹਾਜ਼ਰ ਸਨ।