ਡਰੱਗ ਜਨ ਗਣਨਾ ਬਹਾਨੇ ਅਧਿਆਪਕਾਂ ਕੋਲੋਂ ਖ਼ੁਦ ਦਾ ਪ੍ਰਚਾਰ ਕਰਵਾ ਰਹੀ ਸਰਕਾਰ : ਡੀਟੀਐਫ਼
ਪੰਜਾਬ ਸਰਕਾਰ ਵੱਲੋਂ ਕਰੋੜਾਂ ਰੁਪਏ ਖਰਚ
Publish Date: Wed, 27 May 2026 07:21 PM (IST)
Updated Date: Thu, 28 May 2026 04:08 AM (IST)

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਪੰਜਾਬ ਸਰਕਾਰ ਵੱਲੋਂ ਕਰੋੜਾਂ ਰੁਪਏ ਖਰਚ ਕੇ ਡਰੱਗ ਜਨ ਗਣਨਾ ਕਰਵਾਉਣ ਦੇ ਬਹਾਨੇ ਘਰ-ਘਰ ਵਿੱਚ ਅਧਿਆਪਕਾਂ ਨੂੰ ਭੇਜ ਕੇ ਆਪਣੀ ਆਮ ਆਦਮੀ ਪਾਰਟੀ ਦਾ ਪ੍ਰਚਾਰ ਕਰਵਾ ਰਹੀ ਹੈ। ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਤੇ ਸੂਬਾ ਜਨਰਲ ਸਕੱਤਰ ਰੇਸ਼ਮ ਸਿੰਘ ਬਠਿੰਡਾ ਦੀ ਅਗਵਾਈ ਵਿਚ ਡੀਟੀਐਫ਼ ਦੇ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਕਰਮਜੀਤ ਤਾਮਕੋਟ ਤੇ ਹਰਜਿੰਦਰ ਅਨੂਪਗੜ੍ਹ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰਵਾਈ ਜਾ ਰਹੀ ਡਰੱਗ ਜਨ ਗਣਨਾ ਅਸਲ ਵਿੱਚ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਬੇਤੁਕੀਆਂ ਸਕੀਮਾਂ ਦਾ ਘਰਾਂ ਵਿੱਚ ਪ੍ਰਚਾਰ ਕਰਨਾ ਹੈ।ਆਗੂਆਂ ਨੇ ਕਿਹਾ ਕਿ ਇਸ ਡਰੱਗ ਜਨ ਗਣਨਾ ਵਿੱਚ ਸ਼ਰਾਬ ਨੂੰ ਨਸ਼ਾ ਹੀ ਨਹੀਂ ਮੰਨਿਆ ਜਾ ਰਿਹਾ। ਆਗੂਆਂ ਨੇ ਕਿਹਾ ਕਿ ਇਸ ਡਰੱਗ ਜਨਗਣਨਾ ਕਰਨ ਬਦਲੇ ਇੱਕ ਮੁਲਾਜ਼ਮ ਨੂੰ 62500 ਦੇਣ ਦਾ ਵਾਅਦਾ ਕੀਤਾ ਹੈ ਪਰ ਸਰਕਾਰ ਦਾ ਮੁਲਾਜ਼ਮਾਂ ਪ੍ਰਤੀ ਪਿਛਲੇ ਚਾਰ ਸਾਲ ਦਾ ਵਤੀਰਾ ਦੇਖ ਕੇ ਲੱਗਦਾ ਨਹੀਂ ਕਿ ਸਰਕਾਰ ਮੁਲਾਜ਼ਮਾਂ ਨੂੰ ਇਹ ਪੈਸਾ ਦੇ ਸਕੇਗੀ ਕਿਉ ਹਾਈ ਕੋਰਟ ਵਿੱਚ ਡੀ.ਏ ਦੇਣ ਦੇ ਕੇਸ ਵਿੱਚ ਲੇਲੜੀਆਂ ਕੱਢ ਰਹੀਂ ਹੈ। ਡੀ ਟੀ ਐਫ਼ ਦੇ ਸੀਨੀਅਰ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਬੈਹਣੀਵਾਲ, ਮੀਤ ਪ੍ਰਧਾਨ ਨਵੀਨ ਗੋਇਲ ਬੋਹਾ, ਗੁਰਬਚਨ ਹੀਰੇਵਾਲਾ, ਗੁਰਪ੍ਰੀਤ ਭੀਖੀ ਨੇ ਡਰੱਗ ਜਨ ਗਣਨਾ ਕਰ ਰਹੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਘਰਾਂ ਵਿੱਚ ਜਾ ਕੇ ਲੋਕਾਂ ਨੂੰ ਸਰਕਾਰ ਦੀ ਅਸਲੀਅਤ ਦੱਸਣ ਕਿ ਕਿਵੇਂ ਸਰਕਾਰ ਪੁਰਾਣੀ ਪੈਨਸ਼ਨ ਦੇ ਬਹਾਲ ਕਰਨ, ਡੀ ਏ ਦੇਣ, ਪੁਰਾਣੇ ਪੰਜਾਬ ਪੇ ਸਕੇਲ ਲਾਗੂ ਕਰਨ, ਕੱਚੇ ਅਧਿਆਪਕ, ਕੰਪਿਊਟਰ ਅਧਿਆਪਕ, ਐੱਨ ਐੱਸ, ਕਿਉ ਐਫ਼ ਅਧਿਆਪਕ ਅਤੇ ਮੈਰੀਟੋਰੀਅਸ ਅਧਿਆਪਕਾਂ ਨੂੰ ਪੱਕੇ ਕਰਨ ਦੇ ਕੀਤੇ ਵਾਅਦੇ ਤੋਂ ਭੱਜ ਚੁੱਕੀ ਹੈ। ਇਸ ਮੌਕੇ ਮਨਜੀਤ ਸਿੰਘ, ਮਨਦੀਪ ਕੋਟਲੀ, ਸਿਕੰਦਰ ਕੋਟਲੀ, ਰਾਜਿੰਦਰ ਸਿੰਘ ਐਚ ਟੀ, ਸੁਖਚੈਨ ਸੇਖੋਂ, ਮੱਘਰ ਸਿੰਘ, ਕੁਲਦੀਪ ਅੱਕਾਵਾਲੀ, ਜਰਨੈਲ ਬੋਹਾ, ਸੰਦੀਪ ਚਹਿਲ ਉੱਡਤ, ਗੁਰਮੇਲ ਸਿੰਘ ਬੋਹਾ, ਅਜੈਕੁਮਾਰ ਬੋਹਾ, ਪਰਸ਼ੋਤਮ ਜੰਡੂ, ਕੁਲਜੀਤ ਪਾਠਕ, ਬਰਨਾਲਾ, ਜਸਪਰੀਤ ਘੁਰਕਣੀ, ਜਗਪਾਲ ਸਿੰਘ, ਅਰਵਿੰਦਰ ਸਿੰਘ, ਅਮਨਦੀਪ ਕੌਰ, ਬੇਅੰਤ ਕੌਰ, ਖੁਸ਼ਵਿੰਦਰ ਕੌਰ, ਅਮਰਪ੍ਰੀਤ ਕੌਰ, ਨਿਰਲੇਪ ਕੌਰ, ਮਨਵੀਰ ਕੌਰ, ਗੁਰਜੀਤ ਮਾਨਸਾ, ਚਰਨਪਾਲ ਸਿੰਘ, ਜਸਵਿੰਦਰ ਹਾਕਮਵਾਲਾ, ਨਰੰਜਣ ਮਾਨਸਾ, ਬਲਕਾਰ ਸਿੰਘ, ਅਮਰਜੀਤ ਸਿੰਘ, ਸੁਖਵਿੰਦਰ ਗਾਮੀਵਾਲਾ, ਜਸਵਿੰਦਰ ਕਾਮਰੇਡ, ਹਰਵਿੰਦਰ ਸਮਾਓ, ਮਨਦੀਪ ਕੁਮਾਰ, ਕੁਲਵਿੰਦਰ ਦਲੇਲਵਾਲਾ, ਬਲਜਿੰਦਰ ਦਲੇਲਵਾਲਾ, ਧਰਮ ਸਿੰਘ, ਆਦਿ ਅਧਿਆਪਕ ਆਗੂ ਹਾਜ਼ਰ ਸਨ।