26 ਦਿਨਾਂ ਬਾਅਦ ਹੋਇਆ ਨੌਜਵਾਨ ਦਾ ਅੰਤਿਮ ਸੰਸਕਾਰ, ਬਠਿੰਡਾ ਮੋਰਚਰੀ 'ਚ ਪਈ ਰਹੀ ਲਾਸ਼
ਉਨ੍ਹਾਂ ਦੱਸਿਆ ਕਿ 22 ਅਪ੍ਰੈਲ ਨੂੰ ਜਾਣਕਾਰੀ ਮਿਲੀ ਕਿ ਉਕਤ ਨੌਜਵਾਨ ਦੀ ਲਾਸ਼ ਅਜੇ ਵੀ ਹਸਪਤਾਲ ਦੀ ਮੋਰਚਰੀ ਵਿੱਚ ਪਈ ਹੈ। ਦੋਸ਼ ਹੈ ਕਿ ਹਸਪਤਾਲ ਪ੍ਰਬੰਧਕਾਂ ਵੱਲੋਂ ਇਸ ਸਬੰਧੀ ਪੁਲਿਸ ਨੂੰ ਵੀ ਸਮੇਂ ਸਿਰ ਸੂਚਿਤ ਨਹੀਂ ਕੀਤਾ ਗਿਆ।
Publish Date: Tue, 28 Apr 2026 03:08 PM (IST)
Updated Date: Tue, 28 Apr 2026 03:11 PM (IST)
ਕਰਾਈਮ ਰਿਪੋਰਟਰ, ਬਠਿੰਡਾ : ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਇੱਕ ਨੌਜਵਾਨ ਦੀ ਲਾਸ਼ 26 ਦਿਨਾਂ ਤੱਕ ਬਿਨਾਂ ਕਿਸੇ ਕਾਰਵਾਈ ਦੇ ਪਈ ਰਹਿਣ ਦਾ ਮਾਮਲਾ ਸਾਹਮਣੇ ਆਇਆ ਹੈ। ਬਾਅਦ ਵਿੱਚ ਸਮਾਜ ਸੇਵੀ ਸੰਸਥਾ ਦੀ ਪਹਲ ’ਤੇ ਮ੍ਰਿਤਕ ਦਾ ਅੰਤਿਮ ਸੰਸਕਾਰ ਕੀਤਾ ਗਿਆ।
ਨੌਜਵਾਨ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਸੋਨੂ ਮਾਹੇਸ਼ਵਰੀ ਨੇ ਦੱਸਿਆ ਕਿ 31 ਮਾਰਚ ਨੂੰ ਉਨ੍ਹਾਂ ਦੀ ਸੰਸਥਾ ਨੇ ਸੰਤਪੁਰਾ ਰੋਡ ਤੋਂ ਇੱਕ ਮਜ਼ਦੂਰ ਪਵਨ ਕੁਮਾਰ (26) ਪੁੱਤਰ ਪੰਚ ਕੁਮਾਰ, ਵਾਸੀ ਗੋਪਾਲ ਨਗਰ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਸੀ। ਹਸਪਤਾਲ ਵਿੱਚ ਦਾਖਲ ਹੋਣ ਤੋਂ ਕਰੀਬ ਦੋ ਘੰਟੇ ਬਾਅਦ ਹੀ ਨੌਜਵਾਨ ਦੀ ਮੌਤ ਹੋ ਗਈ, ਪਰ ਇਸ ਸਬੰਧੀ ਸੰਸਥਾ ਨੂੰ ਕੋਈ ਸੂਚਨਾ ਨਹੀਂ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ 22 ਅਪ੍ਰੈਲ ਨੂੰ ਜਾਣਕਾਰੀ ਮਿਲੀ ਕਿ ਉਕਤ ਨੌਜਵਾਨ ਦੀ ਲਾਸ਼ ਅਜੇ ਵੀ ਹਸਪਤਾਲ ਦੀ ਮੋਰਚਰੀ ਵਿੱਚ ਪਈ ਹੈ। ਦੋਸ਼ ਹੈ ਕਿ ਹਸਪਤਾਲ ਪ੍ਰਬੰਧਕਾਂ ਵੱਲੋਂ ਇਸ ਸਬੰਧੀ ਪੁਲਿਸ ਨੂੰ ਵੀ ਸਮੇਂ ਸਿਰ ਸੂਚਿਤ ਨਹੀਂ ਕੀਤਾ ਗਿਆ।
ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਤਿੰਨ ਦਿਨ ਤੱਕ ਮ੍ਰਿਤਕ ਦੀ ਪਛਾਣ ਲਈ ਕੋਸ਼ਿਸ਼ਾਂ ਕੀਤੀਆਂ, ਪਰ ਪਰਿਵਾਰਕ ਮੈਂਬਰਾਂ ਦਾ ਕੋਈ ਪਤਾ ਨਹੀਂ ਲੱਗ ਸਕਿਆ। ਇਸ ਤੋਂ ਬਾਅਦ ਪੋਸਟਮਾਰਟਮ ਕਰਵਾ ਕੇ ਲਾਸ਼ ਸੰਸਥਾ ਨੂੰ ਸੌਂਪ ਦਿੱਤੀ ਗਈ।
ਸੰਸਥਾ ਦੇ ਮੈਂਬਰਾਂ ਸੁਮਿਤ ਮਾਹੇਸ਼ਵਰੀ, ਗੁਰਪ੍ਰੀਤ ਸਿੰਘ, ਵਿਸ਼ਾਲ ਚੌਹਾਨ ਅਤੇ ਸੋਨੂ ਮਾਹੇਸ਼ਵਰੀ ਨੇ ਸਥਾਨਕ ਦਾਣਾ ਮੰਡੀ ਸਥਿਤ ਸ਼ਮਸ਼ਾਨ ਭੂਮੀ ਵਿੱਚ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਅੰਤਿਮ ਸੰਸਕਾਰ ਕੀਤਾ। ਨਾਲ ਹੀ ਮ੍ਰਿਤਕ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਵੀ ਕੀਤੀ ਗਈ।