ਮਿਉਂਸੀਪਲ ਤੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਪ੍ਰਵਾਨ ਕੀਤੀਆਂ ਜਾਣ : ਐਡ. ਦਲਿਓ
ਸੀ.ਪੀ.ਆਈ.(ਐਮ) ਦੇ ਸੂਬਾ ਸਕੱਤਰੇਤ
Publish Date: Sat, 09 May 2026 07:10 PM (IST)
Updated Date: Sun, 10 May 2026 04:12 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸੀਪੀਆਈ (ਐੱਮ) ਦੇ ਸੂਬਾ ਸਕੱਤਰੇਤ ਮੈਂਬਰ ਤੇ ਜ਼ਿਲ੍ਹਾ ਮਾਨਸਾ ਦੇ ਜ਼ਿਲ੍ਹਾ ਸਕੱਤਰ ਐਡਵੋਕੇਟ ਸਵਰਨਜੀਤ ਸਿੰਘ ਦਲਿਓਂ ਨੇ ਮਿਊਂਸਪਲ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਤੇ ਸਫ਼ਾਈ ਸੇਵਕ ਯੂਨੀਅਨ ਵੱਲੋਂ ਆਪਣੀਆਂ ਹੱਕੀ ਅਤੇ ਜ਼ਾਇਜ਼ ਮੰਗਾਂ ਲਈ ਅਰੰਭੇ ਸੰਘਰਸ਼ ਦਾ ਸਮੱਰਥਨ ਕੀਤਾ ਹੈ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਫੌਰੀ ਪ੍ਰਵਾਨ ਕਰੇ। ਇੱਥੇ ਐਡਵੋਕੇਟ ਦਲਿਓ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਇਹਨਾਂ ਮੁਲਾਜ਼ਮਾਂ ਦੀਆਂ ਮੰਗਾਂ ਦੀ ਅਣਦੇਖੀ ਕਰ ਰਹੀ ਹੈ ਹਾਲਾਂਕਿ ਆਪਣੀ ਜਾਨ ਜੋਖਮ ਵਿੱਚ ਪਾਕੇ ਸੀਵਰਮੈਨ ਦਿਨ ਰਾਤ ਕੰਮ ਕਰਦੇ ਹਨ। ਇਸ ਦੌਰਾਨ ਕਈ ਸਫ਼ਾਈ ਸੇਵਕ ਕਾਮਿਆਂ ਨੂੰ ਮੌਤ ਦੇ ਮੂੰਹ ਵਿੱਚ ਜਾਣਿਆ ਜਾਣਾ ਪਿਆ ਹੈ। ਕਮਿਊਨਿਸਟ ਆਗੂ ਨੇ ਮੰਗ ਕੀਤੀ ਕਿ ਸਾਰੇ ਮਿਉਂਸਪਲ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ, ਠੇਕੇਦਾਰੀ ਸਿਸਟਮ ਨੂੰ ਬੰਦ ਕੀਤਾ ਜਾਵੇ, ਮਹਿੰਗਾਈ ਦਰ ਮੁਤਾਬਕ ਤਨਖਾਹਾਂ ’ਚ ਵਾਧਾ ਕੀਤਾ, ਬੀਮੇ ਦੀ ਰਕਮ ਵਧਾ ਕੇ ਦੁੱਗਣੀ ਕੀਤੀ ਜਾਵੇ।