ਤਿੰਨ ਵਿਦਿਆਰਥੀਆਂ ਨੇ ਐੱਨਐੱਮਐੱਮਐੱਸ ਪ੍ਰੀਖਿਆ ਕੀਤੀ ਪਾਸ
ਸਰਕਾਰੀ ਹਾਈ ਸਕੂਲ ਗੁੜੱਦੀ ਦੇ ਤਿੰਨ
Publish Date: Mon, 04 May 2026 05:55 PM (IST)
Updated Date: Tue, 05 May 2026 04:08 AM (IST)
ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ, ਹੀਰੋਂ ਖ਼ੁਰਦ : ਸਰਕਾਰੀ ਹਾਈ ਸਕੂਲ ਗੁੜੱਦੀ ਦੇ ਤਿੰਨ ਵਿਦਿਆਰਥੀਆਂ ਨੇ ਐਨਐਮਐਮਐਸ ਪ੍ਰੀਖਿਆ ਪਾਸ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਜਾਣਕਾਰੀ ਦਿੰਦਿਆਂ ਸਕੂਲ ਦੇ ਹੈਡ ਮਾਸਟਰ ਅਮਨਦੀਪ ਸਿੰਘ ਔਲਖ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਤਿੰਨ ਵਿਦਿਆਰਥੀ ਖੁਸ਼ਪ੍ਰੀਤ ਕੌਰ, ਈਸ਼ਾਪ੍ਰੀਤ ਕੌਰ ਅਤੇ ਮਨਪ੍ਰੀਤ ਸਿੰਘ ਨੇ ਐਨਐਮਐਮਐਸ ਪ੍ਰੀਖਿਆ ਪਾਸ ਕੀਤੀ ਹੈ, ਜਿਸ ਦੇ ਲਈ ਸਕੂਲ ਦੇ ਗਾਈਡ ਅਧਿਆਪਕ ਗੁਰਲਾਲ ਸਿੰਘ ਦੋਦੜਾ ਵੀ ਵਧਾਈ ਦੇ ਪਾਤਰ ਹਨ ਜਿਹਨਾਂ ਦੀ ਮਿਹਨਤ ਸਦਕਾ ਇਹਨਾਂ ਬੱਚਿਆਂ ਨੇ ਇਹ ਪ੍ਰੀਖਿਆ ਪਾਸ ਕੀਤੀ ਹੈ। ਜ਼ਿਲ੍ਹਾ ਸਿੱਖਿਆ ਅਫਸਰ ਮਾਨਸਾ (ਸੈਕੰਡਰੀ ਸਿੱਖਿਆ) ਨੀਲਮ ਰਾਣੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਮਾਨਸਾ (ਸੈਕੰਡਰੀ ਸਿੱਖਿਆ) ਡਾ. ਪਰਮਜੀਤ ਸਿੰਘ ਭੋਗਲ ਨੇ ਵੀ ਬੱਚਿਆਂ ਉਨ੍ਹਾਂ ਦੇ ਮਾਪਿਆਂ ਗਾਈਡ ਅਧਿਆਪਕ ਅਤੇ ਸਕੂਲ ਦੇ ਸਟਾਫ ਨੂੰ ਵਧਾਈ ਦਿੱਤੀ।