ਕ੍ਰਿਸ਼ਨਾ ਮੰਦਰ ’ਚ ਹੋਈ ਗੋਲਕ ਚੋਰੀ, ਮਾਮਲੇ ’ਚ ਤਿੰਨ ਗ੍ਰਿਫ਼ਤਾਰ
ਸਥਾਨਕ ਪੁਲਿਸ ਥਾਣੇ ਦੇ ਮੁਖੀ ਮੇਲਾ ਸਿੰਘ ਨੇ ਜਾਣਕਾਰੀ
Publish Date: Sat, 08 Nov 2025 06:25 PM (IST)
Updated Date: Sat, 08 Nov 2025 06:28 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਕ੍ਰਿਸ਼ਨਾ ਮੰਦਰ ਬਰੇਟਾ ਵਿਖੇ ਗੋਲਕ ਚੋਰੀ ਮਾਮਲੇ ’ਚ ਥਾਣਾ ਬਰੇਟਾ ਪੁਲਿਸ ਵੱਲੋਂ ਮੁਲਜ਼ਮਾਂ ਚਰਨਜੀਤ ਸਿੰਘ ਉਰਫ਼ ਚੰਨਾ, ਨਾਜ਼ਰ ਸਿੰਘ ਅਤੇ ਹਰਪ੍ਰੀਤ ਸਿੰਘ ਉਰਫ਼ ਬਿੱਲਾ ਆਦਿ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਥਾਣੇ ਦੇ ਮੁਖੀ ਮੇਲਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਅਨੁਸਾਰ ਉਕਤ ਮੁਲਜ਼ਮਾਂ ਨੂੰ ਕਾਬੂ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਲਗਾਤਾਰ ਮਾੜੇ ਅਨਸਰਾਂ ’ਤੇ ਨਜ਼ਰ ਰੱਖ ਰਹੀ ਹੈ ਅਤੇ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਨਹੀਂ ਲੈਣ ਦਿੱਤਾ ਜਾਵੇਗਾ।