ਸਫ਼ਾਈ ਮੁਲਾਜ਼ਮਾਂ ਨੂੰ ਕੂੜਾ ਪ੍ਰਬੰਧਨ ਬਾਰੇ ਦਿੱਤੀ ਟ੍ਰੇਨਿੰਗ
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ
Publish Date: Sat, 17 Jan 2026 06:31 PM (IST)
Updated Date: Sun, 18 Jan 2026 04:13 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਬਰੇਟਾ, ਬੋਹਾ ਅਤੇ ਭੀਖੀ ਵਿੱਚ ਸਫ਼ਾਈ ਮੁਲਾਜ਼ਮਾਂ ਨੂੰ ਠੋਸ ਰਹਿੰਦ ਖੂੰਹਦ ਪ੍ਰਬੰਧਨ ਬਾਰੇ ਸਿਖਲਾਈ ਦਿੱਤੀ ਗਈ। ਐੱਸਡੀਓ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਹਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਕੂੜਾ ਪ੍ਰਬੰਧਨ ਗਤੀਵਿਧੀਆਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਕਿਹਾ ਕਿ ਇਸ ਮੌਕੇ ਸਫ਼ਾਈ ਕਾਮਿਆਂ ਨੂੰ ਬਾਇਓਡੀ ਗ੍ਰੇਡੇਬਲ, ਗੈਰ-ਬਾਇਓਡੀਗ੍ਰੇਡੇਬਲ ਅਤੇ ਨਵਿਆਉਣ ਯੋਗ ਰਹਿੰਦ ਖੂੰਹਦ ਨੂੰ ਵੱਖ ਕਰਨ ਦੇ ਸਹੀ ਤਰੀਕਿਆਂ ਬਾਰੇ ਦੱਸਿਆ ਗਿਆ। ਇਸ ਮੌਕੇ ਠੋਸ ਰਹਿੰਦ ਖੂੰਹਦ ਨੂੰ ਸਾੜਨ ਦੇ ਨੁਕਸਾਨਦਾਇਕ ਪ੍ਰਭਾਵਾਂ, ਜਿਸ ਵਿੱਚ ਹਵਾ ਪ੍ਰਦੂਸ਼ਣ, ਸਿਹਤ ਜੋਖ਼ਮ ਤੇ ਵਾਤਾਵਰਨ ਪ੍ਰਦੂਸ਼ਣ ਸ਼ਾਮਲ ਹਨ, ਤੋਂ ਵੀ ਜਾਣੂ ਕਰਵਾਇਆ ਗਿਆ।