ਬਾਰ੍ਹਵੀਂ ਦੇ ਨਤੀਜਿਆਂ ‘ਚ

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਬਾਰ੍ਹਵੀਂ ਦੇ ਨਤੀਜਿਆਂ ‘ਚ ਮਾਨਸਾ ਜ਼ਿਲ੍ਹੇ ਦੀ ਧੀ ਸੁਪਨੀਤ ਕੌਰ ਨੇ ਸੂਬੇ ਭਰ ’ਚ ਪਹਿਲਾ ਸਥਾਨ ਹਾਸਲ ਕਰ ਜਿੱਥੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਮ ਵਧਾਇਆ ਹੈ, ਉਥੇ ਹੀ ਸੁਪਨੀਤ ਕੌਰ ਸਮੇਤ ਜ਼ਿਲ੍ਹੇ ਦੇ 13 ਵਿਦਿਆਰਥੀ ਮੈਰਿਟ ’ਚ ਆਏ ਹਨ। ਇਨ੍ਹਾਂ ‘ਚੋਂ 13 ‘ਚੋਂ 11 ਲੜਕੀਆਂ ਨੇ ਬਾਜ਼ੀ ਮਾਰੀ ਹੈ, ਜਦੋਂਕਿ ਦੋ ਲੜਕਿਆਂ ਨੇ ਆਪਣਾ ਨਾਮ ਮੈਰਿਟ ’ਚ ਦਰਜ ਕਰਵਾਇਆ ਹੈ। ਧੀਆਂ ਦੁਆਰਾ ਫ਼ਿਰ ਮਾਰੀ ਗਈ ਬਾਜ਼ੀ ਦੇ ਕਾਰਨ ਮਾਪਿਆਂ ਦਾ ਮਾਣ ਵਧਿਆ ਹੈ। ਜ਼ਿਲ੍ਹਾ ਮਾਨਸਾ ਮੈਰਿਟ ’ਚੋਂ ਪੰਜਾਬ ਭਰ ’ਚੋਂ 7ਵੇਂ ਸਥਾਨ ’ਤੇ ਆਇਆ ਹੈ, ਜਦਕਿ ਪਾਸ ਫ਼ੀਸਦੀ ਪੱਖੋਂ ਜ਼ਿਲ੍ਹੇ ਦਾ ਪੰਜਾਬ ’ਚੋਂ 13ਵਾਂ ਸਥਾਨ ਆਇਆ ਹੈ। ਡੀਸੀ ਮਾਨਸਾ ਨਵਜੋਤ ਕੌਰ ਵੱਲੋਂ ਵੀ ਮੈਰਿਟ ‘ਚ ਆਏ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਵਧਾਈਆਂ ਦਿੱਤੀਆਂ ਹਨ।
ਬੋਰਡ ਵੱਲੋਂ ਜਾਰੀ ਕੀਤੀ ਗਈ ਨਤੀਜਾ ਸੂਚੀ ਮੁਤਾਬਕ ਜ਼ਿਲ੍ਹਾ ਮਾਨਸਾ ਦੇ 7826 ਵਿਦਿਆਰਥੀਆਂ ਨੇ 12ਵੀਂ ਦੀ ਪ੍ਰੀਖਿਆ ਦਿੱਤੀ ਸੀ। ਇਸ ’ਚੋਂ 7086 ਵਿਦਿਆਰਥੀ ਪਾਸ ਹੋਣ ’ਚ ਸਫ਼ਲ ਰਹੇ ਹਨ। ਗੁਰੂਕੁਲ ਅਕੈਡਮੀ ਪਬਲਿਕ ਸਕੂਲ ਉੱਭਾ ਦੀ ਵਿਦਿਆਰਥਣ ਸੁਪਨੀਤ ਕੌਰ ਪੁੱਤਰੀ ਰਾਜ ਸਿੰਘ ਨੇ 500 ’ਚੋਂ 500 ਅੰਕ (100 ਫ਼ੀਸਦੀ) 1 ਰੈਂਕ ਲੈ ਕੇ ਪੰਜਾਬ ਭਰ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਗੁਰੂਕੁਲ ਅਕੈਡਮੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਉੱਭਾ ਦੇ ਵਿਦਿਆਰਥੀ ਤਨੀਸ਼ ਜਿੰਦਲ ਪੁੱਤਰ ਬਿਰਜ ਲਾਲ ਨੇ 496 ਅੰਕ (99. 20 ਫ਼ੀਸਦੀ) 5ਵਾਂ ਰੈਂਕ ਜ਼ਿਲ੍ਹੇ ’ਚੋਂ ਦੂਜਾ ਸਥਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਖਿਆਲਾ ਕਲਾਂ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਪੁੱਤਰੀ ਭਵਨਪ੍ਰੀਤ ਸਿੰਘ ਨੇ 490 (98 ਫ਼ੀਸਦੀ) 11ਵਾਂ ਰੈਂਕ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਫੜੇ ਭਾਈਕੇ ਦੀ ਵਿਦਿਆਰਥਣ ਲਖਵਿੰਦਰ ਕੌਰ ਪੁੱਤਰੀ ਚਮਕੌਰ ਸਿੰਘ ਨੇ 489 ਅੰਕ (97.80 ਫ਼ੀਸਦੀ) 12ਵਾਂ ਰੈਂਕ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਲਰੀਆਂ ਦੀ ਵਿਦਿਆਰਥਣ ਸੁਖਚੈਨ ਕੇੌਰ ਪੁੱਤਰੀ ਤਰਸੇਮ ਸਿੰਘ ਨੇ 488 ਅੰਕ (97.60 ਫ਼ੀਸਦੀ) 13ਵਾਂ ਰੈਂਕ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾਤੇਵਾਸ ਦੀ ਵਿਦਿਆਰਥਣ ਭੁਪਿੰਦਰ ਕੌਰ ਪੁੱਤਰੀ ਸੁਖਵੀਰ ਸਿੰਘ ਨੇ 487 (97.40 ਫੀਸਦੀ) 14ਵਾਂ ਰੈਂਕ, ਗੌਰਮਿੰਟ ਸੈਕੰਡਰੀ ਸਕੂਲ ਝੰਡੂਕੇ ਦੀ ਵਿਦਿਆਰਥਣ ਸੋਨੂੰ ਬਾਈ ਪੁੱਤਰੀ ਮੰਨੂ ਰਾਮ ਨੇ 487 (97.40 ਫ਼ੀਸਦੀ) 14ਵਾਂ ਰੈਂਕ, ਮਾਈ ਭਾਗੋ ਸੀਨੀਅਰ ਸੈਕੰਡਰੀ ਸਕੂਲ ਰੱਲਾ ਦੀ ਵਿਦਿਆਰਥਣ ਹਰਨੂਰ ਕੌਰ ਪੁੱਤਰੀ ਮਨਜੀਤ ਸਿੰਘ ਨੇ 486 (97. 20 ਫ਼ੀਸਦੀ) 15ਵਾਂ ਰੈੈਂਕ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾਤੇਵਾਸ ਦੀ ਵਿਦਿਆਰਥਣ ਰਮਨਦੀਪ ਕੌਰ ਪੁੱਤਰੀ ਅਮਰੀਕ ਸਿੰਘ ਨੇ 485 (97 ਫ਼ੀਸਦੀ) 16ਵਾਂ ਰੈਂਕ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬੁਢਲਾਡਾ ਦੀ ਵਿਦਿਆਰਥਣ ਲਖਵਿੰਦਰ ਕੌਰ ਪੁੱਤਰੀ ਜਗਸੀਰ ਸਿੰਘ ਨੇ 485 (97 ਫ਼ੀਸਦੀ) 16ਵਾਂ ਰੈਂਕ, ਸਰਕਾਰੀ ਕੰਨਿਆ ਸੈਕੰਡਰੀ ਸਕੂਲ ਮਾਨਸਾ ਦੀ ਵਿਦਿਆਰਥਣ ਸਬੀਨਾ ਪ੍ਰਵੀਨ ਪੁੱਤਰੀ ਸ਼ਿੰਗਾਰਾ ਸਿੰਘ ਨੇ 485 ਅੰਕ (97 ਫ਼ੀਸਦੀ) 16ਵਾਂ ਰੈਂਕ, ਸਰਕਾਰੀ ਸੈਕੰਡਰੀ ਸਕੂਲ ਝੰਡੂਕੇ ਦੀ ਵਿਦਿਆਰਥਣ ਅਰਨਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਨੇ 484 ਅੰਕ (96.80 ਫ਼ੀਸਦੀ) 17ਵਾਂ ਰੈਂਕ ਅਤੇ ਕ੍ਰਿਸ਼ਨਾ ਕਾਲਜ ਆਫ਼ ਹਾਇਰ ਐਜ਼ੂਕੇਸ਼ਨ ਰੱਲੀ (ਬੁਢਲਾਡਾ) ਦੇ ਵਿਦਿਆਰਥੀ ਅਕਸ਼ਿਤ ਸਿੰਗਲਾ ਪੁੱਤਰ ਮਨਦੀਪ ਕੁਮਾਰ ਨੇ 484 ਅੰਕ (96.80 ਫ਼ੀਸਦੀ) 17ਵਾਂ ਰੈਂਕ ਹਾਸਿਲ ਕੀਤਾ ਹੈ। ਮੈਰਿਟ ’ਚ ਆਏ ਇਨ੍ਹਾਂ ਵਿਦਿਆਰਥੀਆਂ ਦੇ ਘਰਾਂ ’ਚ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ।
-ਬਾਕਸ-
-ਵਿਦਿਆਰਥੀਆਂ ਦੀ ਕੀਤੀ ਮਿਹਨਤ ਨਾਲ ਮੈਰਿਟ ‘ਚ ਆਏ ਵਿਦਿਆਰਥੀ : ਜ਼ਿਲ੍ਹਾ ਸਿੱਖਿਆ ਅਫ਼ਸਰ
ਜ਼ਿਲ੍ਹਾ ਸਿੱਖਿਆ ਅਫ਼ਸਰ ਨੀਲਮ ਰਾਣੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਪਰਮਜੀਤ ਸਿੰਘ ਭੋਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰੂਕੁਲ ਅਕੈਡਮੀ ਪਬਲਿਕ ਸਸਸ ਉੱਭਾ ਦੀ ਵਿਦਿਆਰਥਣ ਸੁਪਨੀਤ ਕੌਰ ਨੇ 500 ਵਿਚੋਂ 500 ਅੰਕ ਪ੍ਰਾਪਤ ਕਰਕੇ ਸੂਬੇ ਭਰ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਗੁਰੂਕੁਲ ਅਕੈਡਮੀ ਪਬਲਿਕ ਸਸਸ ਉੱਭਾ ਦੇ ਵਿਦਿਆਰਥੀ ਤਨੀਸ਼ ਜਿੰਦਲ ਨੇ 496 ਅੰਕਾਂ ਨਾਲ ਪੰਜਵਾਂ ਸਥਾਨ ਹਾਸਲ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਜ਼ਿਲ੍ਹੇ ਦੇ 13 ਵਿਦਿਆਰਥੀ ਮੈਰਿਟ ’ਚ ਆਏ ਹਨ ਅਤੇ ਉਨ੍ਹਾਂ ਦੀ ਮਿਹਨਤ ਦਾ ਨਤੀਜਾ ਹੈ। ਇਸ ਸ਼ਾਨਾਦਾਰ ਪ੍ਰਾਪਤੀ ਦੇ ਕਾਰਨ ਉਨ੍ਹਾਂ ਆਪਣੇ ਮਾਪਿਆਂ ਤੇ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ ਹੈ।
-ਬਾਕਸ-
-ਡਿਪਟੀ ਕਮਿਸ਼ਨਰ ਨੇ ਬਾਰ੍ਹਵੀਂ ਦੇ ਨਤੀਜਿਆਂ 'ਚੋਂ ਮੈਰਿਟ 'ਤੇ ਆਏ ਵਿਦਿਆਰਥੀਆਂ ਨੂੰ ਦਿੱਤੀ ਵਧਾਈ
ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈ.ਏ.ਐਸ ਨੇ ਮੈਰਿਟ ’ਤੇ ਆਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਦੇ ਅੱਜ ਐਲਾਨੇ ਨਤੀਜੇ ਵਿੱਚ ਜ਼ਿਲ੍ਹਾ ਮਾਨਸਾ ਦੇ 13 ਵਿਦਿਆਰਥੀਆਂ ਨੇ ਮੈਰਿਟ ਸੂਚੀ ’ਚ ਆਪਣਾ ਨਾਂ ਦਰਜ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਮਿਹਨਤ ਸਦਕਾ ਇਹ ਸ਼ਾਨਦਾਰ ਨਤੀਜੇ ਆਏ ਹਨ। ਉਨ੍ਹਾਂ ਬਾਰ੍ਹਵੀਂ ਦੀ ਪ੍ਰੀਖਿਆ ਵਿੱਚੋਂ ਪਾਸ ਹੋਣ ਵਾਲੇ ਸਾਰੇ ਹੀ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਰ ਵੀ ਤਨਦੇਹੀ ਨਾਲ ਮਿਹਨਤ ਕਰਨ ਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨ ਲਈ ਵੀ ਸ਼ੁਭ ਕਾਮਨਾਵਾਂ ਦਿੱਤੀਆਂ।