ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ ਅਚਨਚੇਤ ਚੈਕਿੰਗ
ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਚੇਤਨ ਪ੍ਰਕਾਸ਼ ਧਾਲੀਵਾਲ ਨੇ ਨੈਸ਼ਨਲ ਫੂਡ ਸਕਿਓਰਿਟੀ ਐਕਟ-2013 ਤਹਿਤ ਜ਼ਿਲ੍ਹੇ ਦੇ ਪਿੰਡ ਨੰਗਲ ਕਲਾਂ, ਡੇਲੂਆਣਾ ਅਤੇ ਅੱਕਾਂਵਾਲੀ ਦੇ ਸਕੂਲਾਂ 'ਚ ਮਿਡ ਡੇਅ ਮੀਲ, ਆਂਗਨਵਾੜੀ ਕੇਂਦਰ ਅਤੇ ਰਾਸ਼ਨ ਡਿਪੂਆਂ ਦੀ ਅਚਨਚੇਤ ਚੈਕਿੰਗ ਕੀਤੀ।
Publish Date: Tue, 20 Feb 2024 07:13 PM (IST)
Updated Date: Tue, 20 Feb 2024 07:13 PM (IST)
ਹਰਕ੍ਰਿਸ਼ਨ ਸ਼ਰਮਾ, ਮਾਨਸਾ : ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਚੇਤਨ ਪ੍ਰਕਾਸ਼ ਧਾਲੀਵਾਲ ਨੇ ਨੈਸ਼ਨਲ ਫੂਡ ਸਕਿਓਰਿਟੀ ਐਕਟ-2013 ਤਹਿਤ ਜ਼ਿਲ੍ਹੇ ਦੇ ਪਿੰਡ ਨੰਗਲ ਕਲਾਂ, ਡੇਲੂਆਣਾ ਅਤੇ ਅੱਕਾਂਵਾਲੀ ਦੇ ਸਕੂਲਾਂ 'ਚ ਮਿਡ ਡੇਅ ਮੀਲ, ਆਂਗਨਵਾੜੀ ਕੇਂਦਰ ਅਤੇ ਰਾਸ਼ਨ ਡਿਪੂਆਂ ਦੀ ਅਚਨਚੇਤ ਚੈਕਿੰਗ ਕੀਤੀ। ਉਨ੍ਹਾਂ ਵੱਖ ਵੱਖ ਸਕੂਲਾਂ ਵਿਖੇ ਚੈਕਿੰਗ ਦੌਰਾਨ ਸਕੂਲੀ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਏ ਜਾ ਰਹੇ ਮਿਡ ਡੇ ਮੀਲ ਦੀ ਗੁਣਵੱਤਾ 'ਤੇ ਸੰਤੁਸ਼ਟੀ ਜ਼ਾਹਿਰ ਕੀਤੀ ਅਤੇ ਭਵਿੱਖ ਅੰਦਰ ਬੱਚਿਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਸਾਫ਼ ਸਫ਼ਾਈ ਦਾ ਹੋਰ ਵਧੇਰੇ ਧਿਆਨ ਰੱਖਣ ਲਈ ਕਿਹਾ। ਉਨ੍ਹਾਂ ਆਂਗਨਵਾੜੀ ਸੈਂਟਰਾਂ ਦੀ ਜਾਂਚ ਦੌਰਾਨ ਬੰਦ ਪਏ ਸੈਂਟਰਾਂ ਦਾ ਗੰਭੀਰ ਨੋਟਿਸ ਲੈਂਦਿਆਂ ਜ਼ਿਲ੍ਹਾ ਪੋ੍ਗਰਾਮ ਅਫ਼ਸਰ ਮਾਨਸਾ ਨੂੰ ਸਬੰਧਤ ਕਰਮੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਸਮੂਹ ਡਿਪੂ ਹੋਲਡਰਾਂ ਨੂੰ ਹਦਾਇਤ ਕੀਤੀ ਕਿ ਅਨਾਜ ਦੀ ਵੰਡ ਵਿਚ ਸਰਕਾਰ ਦੀਆਂ ਹਦਾਇਤਾਂ ਦੀ ਇੰਨ੍ਹ ਬਿੰਨ੍ਹ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਨੂੰ ਡਿਪੂਆਂ 'ਤੇ ਸ਼ਿਕਾਇਤ ਬਾਕਸ, ਸੁਝਾਅ ਬਾਕਸ ਅਤੇ ਸਰਕਾਰੀ ਸਕੀਮਾਂ ਸਬੰਧੀ ਜਾਗਰੂਕਤਾ ਬੈਨਰ ਲਗਾਉਣ ਦੇ ਆਦੇਸ਼ ਦਿੱਤੇ।