ਅਣਪਛਾਤੇ ਵਾਹਨ ਨੇ ਬਾਈਕ ਸਵਾਰ ਵਿਦਿਆਰਥੀ ਨੂੰ ਕੁਚਲਿਆ, 18 ਸਾਲਾ ਨੌਜਵਾਨ ਦੀ ਮੌਕੇ ’ਤੇ ਮੌਤ
ਘਟਨਾ ਦੀ ਜਾਣਕਾਰੀ ਮਿਲਦੇ ਹੀ ਸਮਾਜ ਸੇਵੀ ਸੰਸਥਾ 'ਨੌਜਵਾਨ ਵੈਲਫੇਅਰ ਸੋਸਾਇਟੀ' ਦੇ ਵਲੰਟੀਅਰ ਸੁਮਿਤ ਮਹੇਸ਼ਵਰੀ ਅਤੇ ਵਿਸ਼ਾਲ ਚੌਹਾਨ ਐਂਬੂਲੈਂਸ ਸਮੇਤ ਘਟਨਾ ਵਾਲੀ ਥਾਂ ’ਤੇ ਪਹੁੰਚੇ।
Publish Date: Fri, 24 Apr 2026 01:02 PM (IST)
Updated Date: Fri, 24 Apr 2026 01:03 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ। ਬਠਿੰਡਾ-ਕੋਟਫੱਤਾ ਰੋਡ ’ਤੇ ਪਿੰਡ ਧੰਨ ਸਿੰਘ ਖਾਨਾ ਦੇ ਨਜ਼ਦੀਕ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ 12ਵੀਂ ਜਮਾਤ ਦੇ ਵਿਦਿਆਰਥੀ ਦੀ ਦਰਦਨਾਕ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਅਣਪਛਾਤੇ ਵਾਹਨ ਦੀ ਟੱਕਰ ਤੋਂ ਬਾਅਦ ਨੌਜਵਾਨ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਸਮਾਜ ਸੇਵੀ ਸੰਸਥਾ 'ਨੌਜਵਾਨ ਵੈਲਫੇਅਰ ਸੋਸਾਇਟੀ' ਦੇ ਵਲੰਟੀਅਰ ਸੁਮਿਤ ਮਹੇਸ਼ਵਰੀ ਅਤੇ ਵਿਸ਼ਾਲ ਚੌਹਾਨ ਐਂਬੂਲੈਂਸ ਸਮੇਤ ਘਟਨਾ ਵਾਲੀ ਥਾਂ ’ਤੇ ਪਹੁੰਚੇ।
ਮ੍ਰਿਤਕ ਨੌਜਵਾਨ ਦੀ ਪਛਾਣ ਨਵਦੀਪ ਸਿੰਘ (18) ਪੁੱਤਰ ਗੁਰਸੇਵਕ ਸਿੰਘ, ਵਾਸੀ ਤਲਵੰਡੀ ਸਾਬੋ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਨਵਦੀਪ 12ਵੀਂ ਜਮਾਤ ਦਾ ਵਿਦਿਆਰਥੀ ਸੀ ਅਤੇ ਉਸ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਪਰਿਵਾਰ ਅਤੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।।ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।