ਬਕਾਇਆ ਚਲਾਨਾਂ ਦਾ ਭੁਗਤਾਨ ਸਮੇਂ ਸਿਰ ਕਰੋ : ਆਰਟੀਓ
ਜਿਨ੍ਹਾਂ ਵੱਲੋਂ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਾਰਨ ਜਾਰੀ
Publish Date: Wed, 13 May 2026 06:17 PM (IST)
Updated Date: Thu, 14 May 2026 04:06 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਜਿਨ੍ਹਾਂ ਵੱਲੋਂ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਾਰਨ ਜਾਰੀ ਕੀਤੇ ਗਏ ਚਲਾਨਾਂ ਦੀ ਰਕਮ ਲੰਬੇ ਸਮੇਂ ਤੋਂ ਅਦਾ ਨਹੀ ਕੀਤੀ ਗਈ ਹੈ। ਉਹ ਇਸਦਾ ਤੁਰੰਤ ਭੁਗਤਾਨ ਕਰਨ। ਰਿਜ਼ਨਲ ਟਰਾਂਸਪੋਰਟ ਅਫ਼ਸਰ ਗਗਨਦੀਪ ਸਿੰਘ ਨੇ ਵਾਹਨ ਮਾਲਕਾਂ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵਾਹਨ ਚਾਲਕਾਂ ਨੇ ਲੰਬੇ ਸਮੇਂ ਤੋਂ ਚਲਾਨਾਂ ਦਾ ਨਿਰਧਾਰਤ ਸਮੇਂ ਅੰਦਰ ਭੁਗਤਾਨ ਨਹੀਂ ਕੀਤਾ। ਉਨ੍ਹਾਂ ਦੇ ਵਾਹਨਾਂ ਨੂੰ ਸੈਂਟਰਲ ਮੋਟਰ ਵਹੀਕਲ ਰੂਲਜ਼ 1989 ਦੇ ਅਧੀਨ ਸੈਕਸ਼ਨ 167 ਤਹਿਤ ਬਲੈਕ ਲਿਸਟ ਕਰ ਦਿੱਤਾ ਗਿਆ ਹੈ। ਇਸ ਕਾਰਨ ਵਾਹਨ ਮਾਲਕ ਕਿਸੇ ਤਰ੍ਹਾਂ ਦੀ ਸਰਕਾਰੀ ਸੇਵਾ ਜਿਵੇਂ ਮਾਲਕੀਅਤ ਟਰਾਂਸਫ਼ਰ ਅਤੇ ਫਿਟਨੈਂਸ ਸਰਟੀਫ਼ਿਕੇਟ ਆਦਿ ਪ੍ਰਾਪਤ ਨਹੀ ਕਰ ਸਕਦੇ। ਇਸ ਲਈ ਸਬੰਧਤ ਵਾਹਨ ਚਾਲਕ ਆਪਣੇ ਚਲਾਨ ਦੀ ਬਣਦੀ ਰਕਮ ਤੁਰੰਤ ਆਨ ਲਾਇਨ ਜਾਂ ਕਿਸੇ ਵੀ ਕੰਮ ਵਾਲੇ ਦਿਨ ਦਫ਼ਤਰ ਰਿਜ਼ਨਲ ਟਰਾਂਸਪੋਰਟ ਅਫ਼ਸਰ ਮਾਨਸਾ ਵਿਖੇ ਜਮ੍ਹਾ ਕਰਵਾਉਣ ਤਾਂ ਜੋ ਉਨ੍ਹਾਂ ਨੂੰ ਭਵਿੱਖ ਵਿੱਚ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।