ਵਜੀਲੈਂਸ ਨੇ ਬਠਿੰਡਾ ਦਿਹਾਤੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਦੇ ਨਜ਼ਦੀਕੀ ਅਤੇ ਨਿੱਜੀ ਪੀਏ ਰਿਸ਼ਮ ਗਰਗ ਨੂੰ 23 ਫਰਵਰੀ ਤੱਕ ਪੁਲਿਸ ਰਿਮਾਂਡ 'ਤੇ ਲਿਆ ਹੈ। ਇਸ ਸਬੰਧੀ ਰਿਸ਼ਮ ਗਰਗ ਨੂੰ ਸੋਮਵਾਰ ਨੂੰ ਜ਼ਿਲ੍ਹਾ

ਦੀਪਕ ਸ਼ਰਮਾ, ਬਠਿੰਡਾ : ਵਿਜੀਲੈਂਸ ਨੇ ਬਠਿੰਡਾ ਦਿਹਾਤੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਦੇ ਨਜ਼ਦੀਕੀ ਅਤੇ ਨਿੱਜੀ ਪੀਏ ਰਿਸ਼ਮ ਗਰਗ ਨੂੰ 23 ਫਰਵਰੀ ਤੱਕ ਪੁਲਿਸ ਰਿਮਾਂਡ 'ਤੇ ਲਿਆ ਹੈ। ਇਸ ਸਬੰਧੀ ਰਿਸ਼ਮ ਗਰਗ ਨੂੰ ਸੋਮਵਾਰ ਨੂੰ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਵਿਜੀਲੈਂਸ ਨੇ ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਤੇ ਮੁਲਜ਼ਮਾਂ ਕੋਲੋਂ ਲਏ ਪੈਸੇ ਬਰਾਮਦ ਕਰਨ ਲਈ ਅਦਾਲਤ ਵਿਚ ਪੇਸ਼ ਕਰਕੇ ਸੱਤ ਦਿਨਾਂ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਰਿਮਾਂਡ ਵਿਚ ਤਿੰਨ ਦਿਨ ਦਾ ਵਾਧਾ ਕਰਦਿਆਂ 23 ਫਰਵਰੀ ਦੀ ਤਰੀਕ ਤੈਅ ਕੀਤੀ ਹੈ। ਇਸ ਮਾਮਲੇ ਵਿਚ ਵਿਜੀਲੈਂਸ ਨੇ ਹੁਣ ਤੱਕ ਮੁਲਜ਼ਮਾਂ ਦੇ ਘਰ ਅਤੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ ਰਿਸ਼ਵਤ ਵਜੋਂ ਲਏ ਕਰੀਬ 1 ਲੱਖ 31 ਹਜ਼ਾਰ ਰੁਪਏ ਬਰਾਮਦ ਕੀਤੇ ਹਨ। ਵਿਜੀਲੈਂਸ ਦੇ ਡੀਐਸਪੀ ਕੁਲਵੰਤ ਸਿੰਘ ਨੇ ਦੱਸਿਆ ਕਿ ਰਿਸ਼ਮ ਗਰਗ ਨੇ ਨੰਬਰਦਾਰ ਤੋਂ 2.50 ਲੱਖ ਰੁਪਏ ਅਤੇ ਸਰਪੰਚ ਦੇ ਪਤੀ ਤੋਂ 50 ਹਜ਼ਾਰ ਰੁਪਏ ਐਡਵਾਂਸ ਵਜੋਂ ਲਏ ਸਨ, ਜਿਸ 'ਚ ਵਿਜੀਲੈਂਸ ਟੀਮ ਨੇ ਤਲਾਸ਼ੀ ਮੁਹਿੰਮ ਦੌਰਾਨ ਉਸ ਦੇ ਘਰੋਂ 1 ਲੱਖ 31 ਹਜ਼ਾਰ ਰੁਪਏ ਬਰਾਮਦ ਕੀਤੇ ਹਨ, ਜਦਕਿ ਰਿਸ਼ਮ ਗਰਗ ਨੇ ਆਪਣੇ ਬਿਆਨਾਂ 'ਚ 1 ਲੱਖ 69 ਹਜ਼ਾਰ ਰੁਪਏ ਵੱਖ-ਵੱਖ ਥਾਵਾਂ 'ਤੇ ਰੱਖਣ ਦੀ ਗੱਲ ਕਬੂਲੀ ਹੈ, ਜਿਸ ਦੀ ਬਰਾਮਦਗੀ ਹੋਣੀ ਬਾਕੀ ਹੈ। ਡੀਐਸਪੀ ਨੇ ਦੱਸਿਆ ਕਿ ਮੌਕੇ 'ਤੇ ਹੀ 4 ਲੱਖ ਰੁਪਏ ਬਰਾਮਦ ਕਰ ਲਏ ਗਏ ਹਨ। ਹੁਣ ਤੱਕ ਵਿਜੀਲੈਂਸ ਵਿਭਾਗ ਰਿਸ਼ਮ ਗਰਗ ਕੋਲੋਂ 5 ਲੱਖ 31 ਹਜ਼ਾਰ ਰੁਪਏ ਬਰਾਮਦ ਕਰ ਚੁੱਕਾ ਹੈ। ਇਸ ਦੇ ਨਾਲ ਹੀ ਵਿਜੀਲੈਂਸ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਮੁਲਜ਼ਮ ਰਿਸ਼ਮ ਗਰਗ ਤੋਂ ਪੁੱਛਗਿੱਛ ਜਾਰੀ ਹੈ। ਇਸ ਸੌਦੇ ਵਿਚ ਵਿਧਾਇਕ ਜਾਂ ਕਿਸੇ ਹੋਰ ਦੀ ਸ਼ਮੂਲੀਅਤ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸ਼ਿਕਾਇਤਕਰਤਾ ਵੱਲੋਂ ਰਿਸ਼ਵਤ ਮੰਗਣ ਸਬੰਧੀ ਦਿੱਤੀ ਗਈ ਰਿਕਾਰਡਿੰਗ ਵੀ ਦਰਜ ਕਰ ਲਈ ਗਈ ਹੈ। ਇਸ ਸਬੰਧੀ ਫੋਰੈਂਸਿਕ ਅਤੇ ਹੋਰ ਕਾਨੂੰਨੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਮੁਕੰਮਲ ਹੋਣ ਤੋਂ ਬਾਅਦ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਸ ਨੇ ਦੱਸਿਆ ਕਿ ਹਰ ਕੋਈ ਰਿਸ਼ਮ ਗਰਗ ਦੇ ਮੋਬਾਈਲ ਫ਼ੋਨ ਤੋਂ ਕਾਲ ਆਉਂਦੀ ਸੀ, ਇਸ 'ਚ ਕੀ ਹੋਇਆ, ਇਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਵਿਜੀਲੈਂਸ ਅਧਿਕਾਰੀਆਂ ਦੇ ਖੁਲਾਸੇ ਤੋਂ ਇਕ ਗੱਲ ਤਾਂ ਸਪੱਸ਼ਟ ਹੋ ਗਈ ਹੈ ਕਿ ਵਿਧਾਇਕ ਕੋਟਫੱਤਾ ਨੂੰ ਕਲੀਨ ਚਿੱਟ ਨਹੀਂ ਦਿੱਤੀ ਗਈ ਹੈ ਪਰ ਜੇਕਰ ਮਾਮਲੇ 'ਚ ਉਨਾਂ੍ਹ ਖਿਲਾਫ ਕੋਈ ਤੱਥ ਅਤੇ ਸਬੂਤ ਸਾਹਮਣੇ ਆਉਂਦੇ ਹਨ ਤਾਂ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ।
ਗੌਰਤਲਬ ਹੈ ਕਿ ਉਸ ਸਮੇਂ ਜਦੋਂ ਵਿਜੀਲੈਂਸ ਨੇ ਇਹ ਕਾਰਵਾਈ ਸਰਕਟ ਹਾਊਸ ਵਿਖੇ ਰਿਸ਼ਵਤ ਦੇ ਮਾਮਲੇ ਵਿਚ ਕੀਤੀ ਸੀ। ਇਸ ਮੌਕੇ ਵਿਧਾਇਕ ਅਮਿਤ ਰਤਨ ਵੀ ਮੌਜੂਦ ਸਨ। ਗਿ੍ਫਤਾਰੀ ਤੋਂ ਤੁਰੰਤ ਬਾਅਦ ਵਿਧਾਇਕ ਅਮਿਤ ਰਤਨ ਨੇ ਦੋਸ਼ੀ ਰਿਸ਼ਮ ਗਰਗ ਨੂੰ ਆਪਣਾ ਪੀਏ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਦੂਜੇ ਪਾਸੇ ਸ਼ਕਿਾਇਤਕਰਤਾ ਪਿੰਡ ਘੁੱਦਾ ਦੀ ਮਹਿਲਾ ਸਰਪੰਚ ਸੀਮਾ ਰਾਣੀ ਦਾ ਪਤੀ ਪਿ੍ਰਤਪਾਲ ਕੁਮਾਰ ਅਜੇ ਵੀ ਆਪਣੀ ਗੱਲ 'ਤੇ ਅੜੇ ਹੋਇਆ ਹੈ। ਉਸ ਦਾ ਕਹਿਣਾ ਹੈ ਕਿ ਆਪ ਵਿਧਾਇਕ ਨੇ ਉਸ ਤੋਂ ਪੰਜ ਲੱਖ ਰੁਪਏ ਦੀ ਮੰਗ ਕੀਤੀ ਸੀ, ਜਿਸ ਦਿਨ ਕਾਰਵਾਈ ਹੋਈ, ਉਹ 4 ਲੱਖ ਦੇਣ ਆਏ ਸਨ। ਉਨਾਂ੍ਹ ਨੇ ਵਿਧਾਇਕ ਦੇ ਕਹਿਣ 'ਤੇ ਹੀ ਰੇਸ਼ਮ ਗਰਗ ਨੂੰ ਪੈਸੇ ਦਿੱਤੇ ਸਨ ਪਰ ਫਿਲਹਾਲ ਪੁਲਸ ਨੇ ਅਜੇ ਤੱਕ ਸਿਰਫ ਪੀਏ ਰਿਸ਼ਮ ਗਰਗ ਨੂੰ ਹੀ ਗਿ੍ਫਤਾਰ ਕੀਤਾ ਹੈ।