ਕਾਂਗਰਸ ਖਿਲਾਫ਼ ਵਾਰਿਸ ਪੰਜਾਬ ਵੱਲੋਂ ਰੋਸ ਮੁਜ਼ਾਹਰਾ
ਐਂਕਰ : ਕਾਂਗਰਸ ਨੇਤਾ ਸੁਖਜਿੰਦਰ ਸਿੰਘ
Publish Date: Sat, 02 May 2026 07:33 PM (IST)
Updated Date: Sun, 03 May 2026 04:15 AM (IST)

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸੰਸਦ ਅੰਮ੍ਰਿਤਪਾਲ ਸਿੰਘ ਖਿਲਾਫ਼ ਦਿੱਤੇ ਬਿਆਨ ਦੇ ਰੋਸ ਵਜੋਂ ਕਾਂਗਰਸ ਪਾਰਟੀ ਦੇ ਨੇਤਾਵਾਂ ਦਾ ਮਾਨਸਾ ਵਿਖੇ ਵਾਰਿਸ ਪੰਜਾਬ ਦੇ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਮਾਨਸਾ ਵਿਖੇ ਵਾਰਿਸ ਪੰਜਾਬ ਦੇ ਵੱਲੋਂ ਰੋਸ ਮੁਜ਼ਾਹਰਾ ਕਰਦੇ ਹੋਏ ਕਾਂਗਰਸ ਨੇਤਾ ਸੁਖਜਿੰਦਰ ਸਿੰਘ ਰੰਧਾਵਾ ਅਤੇ ਰਾਹੁਲ ਗਾਂਧੀ ਦੇ ਪੁਤਲੇ ਫੂਕੇ ਗਏ। ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਕੋਟ ਧਰਮੂ , ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ ਮਾਨਸਾ ਅਤੇ ਗੁਰਮੇਲ ਸਿੰਘ ਨੇ ਕਿਹਾ ਕਿ ਕਾਂਗਰਸ ਦੇ ਆਗੂ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਬਿਆਨ ਦਿੱਤਾ ਗਿਆ ਕਿ ਪੰਜਾਬ ਵਿੱਚ ਧਮਾਕਿਆਂ ਵਿੱਚ ਸੰਸਦ ਅੰਮ੍ਰਿਤਪਾਲ ਸਿੰਘ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਅਜਿਹੇ ਬਿਆਨ ਦੇਣ ਦੇ ਨਾਲ ਪੰਜਾਬ ਵਿੱਚ ਆਪਸੀ ਭਾਈਚਾਰਕ ਸਾਂਝ ’ਚ ਤਰੇੜਾਂ ਪੈ ਰਹੀਆਂ ਹਨ ਅਤੇ ਅਜਿਹਾ ਕਰਕੇ ਜਾਣਬੁੱਝ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਆਗੂਆਂ ਨੂੰ ਆਪਣੀ ਜ਼ੁਬਾਨ ਨੂੰ ਲਗਾਮ ਲਗਾਉਣੀ ਚਾਹੀਦੀ ਹੈ ਤਾਂ ਕਿ ਪੰਜਾਬ ’ਚ ਅਮਨ ਸ਼ਾਂਤੀ ਕਾਇਮ ਰਹੇ। ਇਸ ਦੌਰਾਨ ਉਨ੍ਹਾਂ ਕਾਂਗਰਸ ਪਾਰਟੀ ਦੇ ਆਗੂ ਰਾਹੁਲ ਗਾਂਧੀ ਅਤੇ ਸੁਖਜਿੰਦਰ ਰੰਧਾਵਾ ਦੇ ਪੁਤਲੇ ਸਾੜਦੇ ਹੋਏ ਕਿਹਾ ਕਿ ਜੇਕਰ ਕਾਂਗਰਸ ਪਾਰਟੀ ਦੇ ਆਗੂਆਂ ਵੱਲੋਂ ਅਜਿਹੇ ਬਿਆਨ ਦੇਣ ਤੋਂ ਗੁਰੇਜ਼ ਨਾ ਕੀਤਾ, ਤਾਂ ਭਵਿੱਖ ’ਚ ਵੀ ਵਾਰਿਸ ਪੰਜਾਬ ਦੇ ਵੱਲੋਂ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ।