ਬਠਿੰਡਾ ਮੰਡੀ 'ਚ ਕਣਕ ਦੀ ਖਰੀਦ ਨੇ ਫੜੀ ਰਫ਼ਤਾਰ; ਬੋਲੀ ਦੇ ਨਾਲ-ਨਾਲ ਚੁਕਾਈ ਸ਼ੁਰੂ ਹੋਣ ਨਾਲ ਕਿਸਾਨਾਂ ਦੇ ਚਿਹਰੇ ਖਿੜੇ
ਸ਼ਹਿਰ ਦੀ ਮੁੱਖ ਦਾਣਾ ਮੰਡੀ ਵਿੱਚ ਕਣਕ ਦੀ ਖਰੀਦ ਸ਼ੁਰੂ ਹੋ ਗਈ ਹੈ। ਹਾਲਾਂਕਿ ਜ਼ਿਲ੍ਹੇ ਦੇ ਬਹੁਤੇ ਪੇਂਡੂ ਖਰੀਦ ਕੇਂਦਰਾਂ ਅੰਦਰ ਅਜੇ ਤੱਕ ਕਣਕ ਦੀ ਖਰੀਦ ਸ਼ੁਰੂ ਨਹੀਂ ਹੋ ਸਕੀ। ਅੱਜ ਕਿਸਾਨਾਂ ਨੇ ਖਰੀਦ ਸ਼ੁਰੂ ਕਰਵਾਉਣ ਲਈ ਡੀਐਫਐਸਸੀ ਦਫਤਰ ਅੱਗੇ ਧਰਨਾ ਦੇਣ ਦਾ ਵੀ ਐਲਾਨ ਕੀਤਾ ਹੋਇਆ ਹੈ।
Publish Date: Wed, 15 Apr 2026 01:19 PM (IST)
Updated Date: Wed, 15 Apr 2026 01:21 PM (IST)
ਸੀਨੀਅਰ ਸਟਾਫ ਰਿਪੋਰਟਰ, ਬਠਿੰਡਾ - ਸ਼ਹਿਰ ਦੀ ਮੁੱਖ ਦਾਣਾ ਮੰਡੀ ਵਿੱਚ ਕਣਕ ਦੀ ਖਰੀਦ ਸ਼ੁਰੂ ਹੋ ਗਈ ਹੈ। ਹਾਲਾਂਕਿ ਜ਼ਿਲ੍ਹੇ ਦੇ ਬਹੁਤੇ ਪੇਂਡੂ ਖਰੀਦ ਕੇਂਦਰਾਂ ਅੰਦਰ ਅਜੇ ਤੱਕ ਕਣਕ ਦੀ ਖਰੀਦ ਸ਼ੁਰੂ ਨਹੀਂ ਹੋ ਸਕੀ। ਅੱਜ ਕਿਸਾਨਾਂ ਨੇ ਖਰੀਦ ਸ਼ੁਰੂ ਕਰਵਾਉਣ ਲਈ ਡੀਐਫਐਸਸੀ ਦਫਤਰ ਅੱਗੇ ਧਰਨਾ ਦੇਣ ਦਾ ਵੀ ਐਲਾਨ ਕੀਤਾ ਹੋਇਆ ਹੈ।
ਡਿਪਟੀ ਕਮਿਸ਼ਨਰ ਬਠਿੰਡਾ ਨੇ ਸ਼ਹਿਰ ਦੀ ਮੁੱਖ ਦਾਣਾ ਮੰਡੀ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸ਼ਹਿਰ ਦੀ ਮੁੱਖ ਦਾਣਾ ਮੰਡੀ ਵਿੱਚ ਖਰੀਦੀ ਗਈ ਕਣਕ ਦੀ ਚੁਕਾਈ ਵੀ ਸ਼ੁਰੂ ਹੋ ਚੁੱਕੀ ਹੈ।