ਅਧਿਆਪਕਾਂ ਲਈ ‘ਰਿਟਾਇਰਮੈਂਟ ਪਲਾਨਿੰਗ‘ ਸਬੰਧੀ ਵਰਕਸ਼ਾਪ ਕਰਵਾਈ
ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਭਾਗੀਵਾਂਦਰ ਵਿਖੇ ਅਧਿਆਪਕਾਂ ਲਈ ਰਿਟਾਇਰਮੈਂਟ ਪਲਾਨਿੰਗ ਸਬੰਧੀ ਵਰਕਸ਼ਾਪ ਕਰਵਾਈ ਗਈ। ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਭਵਿੱਖ ਲਈ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਅਤੇ ਸੇਵਾਮੁਕਤੀ ਤੋਂ ਬਾਅਦ ਸੁਖਮਈ ਜੀਵਨ ਜਿਊਣ ਲਈ ਜਾਗਰੂਕ ਕਰਨਾ ਸੀ।
Publish Date: Thu, 28 May 2026 05:26 PM (IST)
Updated Date: Thu, 28 May 2026 05:28 PM (IST)

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਤਲਵੰਡੀ ਸਾਬੋ : ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਭਾਗੀਵਾਂਦਰ ਵਿਖੇ ਅਧਿਆਪਕਾਂ ਲਈ ਰਿਟਾਇਰਮੈਂਟ ਪਲਾਨਿੰਗ ਸਬੰਧੀ ਵਰਕਸ਼ਾਪ ਕਰਵਾਈ ਗਈ। ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਭਵਿੱਖ ਲਈ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਅਤੇ ਸੇਵਾਮੁਕਤੀ ਤੋਂ ਬਾਅਦ ਸੁਖਮਈ ਜੀਵਨ ਜਿਊਣ ਲਈ ਜਾਗਰੂਕ ਕਰਨਾ ਸੀ। ਵਰਕਸ਼ਾਪ ਦੌਰਾਨ ਵਿਸ਼ੇਸ਼ ਤੌਰ ’ਤੇ ਨਿਤਿਨ ਧਾਂਦ ਨੇ ਸੇਵਿੰਗ, ਨਿਵੇਸ਼, ਪੈਨਸ਼ਨ ਯੋਜਨਾਵਾਂ, ਬੀਮਾ ਨੀਤੀਆਂ ਅਤੇ ਭਵਿੱਖ ਦੀਆਂ ਆਰਥਿਕ ਲੋੜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਮੇਂ ਸਿਰ ਕੀਤੀ ਗਈ ਯੋਜਨਾਬੰਦੀ ਮਨੁੱਖ ਨੂੰ ਆਰਥਿਕ ਸੰਕਟਾਂ ਤੋਂ ਬਚਾਉਂਦੀ ਹੈ ਅਤੇ ਰਿਟਾਇਰਮੈਂਟ ਤੋਂ ਬਾਅਦ ਆਤਮਨਿਰਭਰ ਬਣਾਉਂਦੀ ਹੈ ਇਸ ਤੋਂ ਇਲਾਵਾ ਜਤਿੰਦਰ ਕੁਮਾਰ ਅਤੇ ਅਮਿਤ ਤਿਵਾਰੀ ਨੇ ਕਰਮਚਾਰੀਆਂ ਨੂੰ ਮਾਸਿਕ ਬੱਚਤ ਦੀ ਮਹੱਤਤਾ ਸਮਝਾਉਂਦੇ ਹੋਏ ਵੱਖ-ਵੱਖ ਸਰਕਾਰੀ ਅਤੇ ਨਿੱਜੀ ਰਿਟਾਇਰਮੈਂਟ ਸਕੀਮਾਂ ਬਾਰੇ ਵੀ ਜਾਣੂ ਕਰਵਾਇਆ। ਇਸ ਤੋਂ ਇਲਾਵਾ ਉਨ੍ਹਾਂ ਨੇ ਟੈਕਸ ਬਚਤ, ਮਿਊਚੁਅਲ ਫੰਡ, ਪੀ.ਐਫ. ਅਤੇ ਪੈਨਸ਼ਨ ਫੰਡ ਨਾਲ ਸੰਬੰਧਿਤ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ।• ਸਕੂਲ ਪ੍ਰਧਾਨ ਲਗਨ ਖੁਰਾਣਾ ਅਤੇ ਪ੍ਰਿੰਸੀਪਲ ਮੀਨੂੰ ਗਰਗ ਨੇ ਕਿਹਾ ਕਿ ਸਾਨੂੰ ਇਸ ਤਰ੍ਹਾਂ ਦੇ ਮਿਉਚਲ ਫੰਡ ਵਿੱਚ ਨਿਵੇਸ਼ ਕਰਕੇ ਆਪਣੇ ਜੀਵਨ ਅਤੇ ਬੱਚਿਆਂ ਦੇ ਭਵਿੱਖ ਲਈ ਬੱਚਤ ਕਰਨੀ ਚਾਹੀਦੀ ਹੈ ਅਤੇ ਇਸ ਤਰ੍ਹਾਂ ਦੀਆਂ ਯੋਜਨਾਵਾਂ ਸਹੀ ਫ਼ੈਸਲੇ ਲੈਣ ਦੀ ਸਮਰੱਥਾ ਵੀ ਵਿਕਸਿਤ ਕਰਦੀਆਂ ਹਨ ।ਇਸ ਮੌਕੇ ਤੇ ਸਕੂਲ ਪ੍ਰਧਾਨ ਲਗਨ ਖੁਰਾਣਾ, ਪ੍ਰਿੰਸੀਪਲ ਮੈਡਮ ਮੀਨੂੰ ਗਰਗ, ਸਕੂਲ ਕੋਆਰਡੀਨੇਟਰ ਮੈਡਮ ਬੇਅੰਤ ਕੌਰ, ਜੂਨੀਅਰ ਸਕੂਲ ਕੋਆਰਡੀਨੇਟਰ ਮੈਡਮ ਕਿਰਨਦੀਪ ਕੌਰ ਅਤੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸਨ।