ਖਿਡਾਰੀ ਸੰਦੀਪ ਸਿੰਘ ਮਾਨ ਦਾ ਪਿੰਡ ਵਾਸੀਆਂ ਵੱਲੋਂ ਸਵਾਗਤ
ਏਸ਼ੀਆਈ ਗੇਮਾਂ ਵਿੱਚ ਰੈਸਲਿੰਗ ਦੇ
Publish Date: Sat, 18 Apr 2026 07:04 PM (IST)
Updated Date: Sun, 19 Apr 2026 04:13 AM (IST)

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਏਸ਼ਿਆਈ ਗੇਮਾਂ ਵਿੱਚ ਰੈਸਲਿੰਗ ਦੇ 79 ਕਿੱਲੋ ਭਾਰ ਵਰਗ ਵਿੱਚ ਸਿਲਵਰ ਮੈਡਲ ਜਿੱਤ ਮਾਨਸਾ ਜ਼ਿਲ੍ਹੇ ਦਾ ਨੌਜਵਾਨ ਸੰਦੀਪ ਸਿੰਘ ਮਾਨ ਆਪਣੇ ਪਿੰਡ ਬੁਰਜ ਰਾਠੀ ਪਹੁੰਚਿਆ। ਪਿੰਡ ਵਾਸੀਆਂ ਵੱਲੋਂ ਉਸਦਾ ਭਰਵਾਂ ਸਵਾਗਤ ਕੀਤਾ ਗਿਆ। ਲੋਕਾਂ ਨੇ ਫੁੱਲਾਂ ਦੀ ਵਰਖਾ ਕਰਕੇ ਅਤੇ ਵੱਡੇ ਕਾਫ਼ਲੇ ਨਾਲ ਉਸਨੂੰ ਪਿੰਡ ਤੱਕ ਲਿਜਾਇਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪ੍ਰੇਮ ਕੁਮਾਰ ਅਰੋੜਾ ਸਮੇਤ ਕਈ ਆਗੂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਰਹੇ। ਸੰਦੀਪ ਸਿੰਘ ਮਾਨ ਨੇ ਕਿਹਾ ਕਿ 14 ਸਾਲ ਦੀ ਮਿਹਨਤ ਬਾਅਦ ਇਹ ਸਫ਼ਲਤਾ ਮਿਲੀ ਹੈ ਅਤੇ ਉਸਦਾ ਅਗਲਾ ਟੀਚਾ ਓਲੰਪਿਕ ਵਿੱਚ ਮੈਡਲ ਜਿੱਤਣਾ ਹੈ। ਉਸਨੇ ਪੰਜਾਬ ਸਰਕਾਰ ਕੋਲੋਂ ਨੌਕਰੀ ਅਤੇ ਪਿੰਡ ਵਿੱਚ ਖੇਡ ਮੈਦਾਨ ਬਣਾਉਣ ਦੀ ਮੰਗ ਵੀ ਕੀਤੀ। ਇਸ ਦੌਰਾਨ ਪਿੰਡ ਵਾਸੀਆਂ ਅਤੇ ਆਗੂਆਂ ਨੇ ਖੁਸ਼ੀ ਜਤਾਉਂਦਿਆਂ ਕਿਹਾ ਕਿ ਸੰਦੀਪ ਨੇ ਮਾਨਸਾ ਅਤੇ ਪੰਜਾਬ ਦਾ ਨਾਮ ਦੁਨੀਆਂ ਭਰ ਵਿੱਚ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਇਹ ਵੀ ਨਾਰਾਜ਼ਗੀ ਜਤਾਈ ਕਿ ਖਿਡਾਰੀ ਦੇ ਸਵਾਗਤ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਕੋਈ ਅਧਿਕਾਰੀ ਵੀ ਨਹੀਂ ਪਹੁੰਚਿਆ। ਪਿੰਡ ਬੁਰਜ ਰਾਠੀ ਦੇ ਸਰਪੰਚ ਦਰਸ਼ਨ ਸਿੰਘ ਅਤੇ ਸਮੂਹ ਗ੍ਰਾਮ ਪੰਚਾਇਤ ਨੇ ਇਸ ਨੌਜਵਾਨ ਨੇ ਪਿੰਡ ਬੁਰਜਰਾਠੀ ਦਾ ਨਾਮ ਰੋਸ਼ਨ ਕੀਤਾ ਹੈ। 22 ਸਾਲਾਂ ਬਾਅਦ ਭਾਰਤ ਦੇ ਹਿੱਸੇ ਮੈਡਲ ਆਇਆ ਹੈ ਅਤੇ ਇਸ ਨਾਲ ਪੰਜਾਬ ਹੀ ਨਹੀਂ, ਸਗੋਂ ਭਾਰਤ ਦਾ ਨਾਮ ਰੋਸ਼ਨ ਹੋਇਆ ਹੈ।