ਦੜਾ ਸੱਟਾ ਲਾਉਣ ਦੇ ਮਾਮਲੇ ’ਚ ਨੌਜਵਾਨ ਕਾਬੂ
ਸੀਆਈਏ ਸਟਾਫ ਮਾਨਸਾ ਦੀ ਪੁਲਿਸ ਨੇ ਸੱਟਾ
Publish Date: Sun, 26 Apr 2026 08:02 PM (IST)
Updated Date: Mon, 27 Apr 2026 04:19 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਮਾਨਸਾ : ਸੀਆਈਏ ਸਟਾਫ਼ ਮਾਨਸਾ ਦੀ ਪੁਲਿਸ ਨੇ ਸੱਟਾ ਲਗਾਉਣ ਦੇ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ ਲੱਖਾਂ ਰੁਪਏ ਦੀ ਨਗਦੀ ਬਰਾਮਦ ਕੀਤੀ ਹੈ। ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਬਸ ਸਟੈਂਡ ਬਰੇਟਾ ਤੋਂ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਵਿਅਕਤੀ ਆਪਣੇ ਘਰ ਵਿੱਚ ਦੜੇ ਸੱਟੇ ਦਾ ਨਜਾਇਜ਼ ਧੰਦਾ ਚਲਾ ਰਿਹਾ ਹੈ। ਸੂਚਨਾ ਦੇ ਆਧਾਰ ਤੇ ਪੁਲਿਸ ਨੇ ਸੰਬੰਧਿਤ ਥਾਣੇ ’ਚ ਰੁੱਕਾ ਭਿਜਵਾ ਕੇ ਕਾਰਵਾਈ ਕੀਤੀ ਹੈ। ਇਸ ਬਾਅਦ ਪੁਲਿਸ ਨੇ ਮੁਲਜ਼ਮ ਦੇ ਘਰ ਛਾਪਾ ਮਾਰ ਕੇ ਸੋਨੂ ਸਿੰਗਲਾ ਵਾਸੀ ਵਾਰਡ ਨੰਬਰ. ਛੇ ਬਰੇਟਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਤਲਾਸ਼ੀ ਦੌਰਾਨ ਉਸ ਦੇ ਕੋਲੋਂ 4.30 ਲੱਖ ਦੀ ਨਕਦੀ, ਦੋ ਮੋਬਾਈਲ ਤੇ ਸੱਟੇ ਨਾਲ ਸਬੰਧਤ ਦੋ ਕਾਪੀਆਂ ਬਰਾਮਦ ਕੀਤੀਆਂ। ਪੁਲਿਸ ਨੇ ਆਰੋਪੀ ਖ਼ਿਲਾਫ਼ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।