ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ’ਚ ਜ਼ੋਨ ਸਕੂਲ ਖੇਡਾਂ ਕਰਵਾਈਆਂ
ਕਣਕਵਾਲ ਚਹਿਲਾਂ-ਹੀਰੋਂ ਖੁਰਦ ਰੋਡ 'ਤੇ ਸਥਿਤ ਇਲਾਕੇ
Publish Date: Fri, 26 Jul 2024 07:37 PM (IST)
Updated Date: Fri, 26 Jul 2024 07:40 PM (IST)
ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ’ਚ ਜ਼ੋਨ ਸਕੂਲ ਖੇਡਾਂ ਕਰਵਾਈਆਂ
ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ, ਹੀਰੋਂ ਖ਼ੁਰਦ : ਕਣਕਵਾਲ ਚਹਿਲਾਂ-ਹੀਰੋਂ ਖੁਰਦ ਰੋਡ ’ਤੇ ਸਥਿਤ ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਵਿੱਚ ਜਿਮਨਾਸਟਿਕ ਜ਼ੋਨ ਸਕੂਲ ਖੇਡਾਂ ਕਰਵਾਈਆਂ ਗਈਆਂ। ਇਸ ਵਿੱਚ ਇਲਾਕੇ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਹਿੱਸਾ ਲਿਆ। ਇਸ ਮੌਕੇ ਸਕੂਲ ਵੱਲੋਂ ਬੱਚਿਆਂ ਦੇ ਖੇਡਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਅਕੈਡਮੀ ਦੇ ਡੀਪੀਈ ਅਧਿਆਪਕ ਮਨਦੀਪ ਸਿੰਘ, ਗੁਰਪਿਆਰ ਸਿੰਘ, ਸੂਰਜ ਕੁਮਾਰ ਅਤੇ ਗਗਨਦੀਪ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਟੀਮਾਂ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ 14 ਸਾਲਾਂ ਵਰਗ (ਲੜਕੇ/ਲੜਕੀਆਂ) ਸ਼ਹੀਦ ਊਧਮ ਸਿੰਘ ਅਕੈਡਮੀ ਨੇ ਪਹਿਲਾ ਸਥਾਨ, ਸਰਕਾਰੀ ਹਾਈ ਸਕੂਲ ਸਤੌਜ ਵੱਲੋਂ ਦੂਜਾ ਸਥਾਨ ਹਾਸਲ ਕੀਤਾ। ਅੰਡਰ-17 (ਰਿਧਮਿਕ) ਵਿੱਚ ਸ਼ਹੀਦ ਬਾਬਾ ਦੀਪ ਸਿੰਘ ਸਕੂਲ ਜਖੇਪਲ ਨੇ ਪਹਿਲਾ ਸਥਾਨ ਹਾਸਲ ਕੀਤਾ। ਅੰਡਰ-14 (ਰਿਧਮਿਕ) ਸ਼ਹੀਦ ਬਾਬਾ ਦੀਪ ਸਿੰਘ ਸਕੂਲ ਜਖੇਪਲ ਦਾ ਪਹਿਲਾ ਸਥਾਨ ਅਤੇ ਸਰਕਾਰੀ ਹਾਈ ਸਕੂਲ ਸਤੌਜ ਵੱਲੋਂ ਦੂਜਾ ਸਥਾਨ ਹਾਸਲ ਕੀਤਾ ਗਿਆ। ਅਕੈਡਮੀ ਦੇ ਵਿਦਿਆਰਥੀਆਂ ਵੱਲੋਂ ਅੰਡਰ-14 ਵਿੱਚ ਲੜਕੇ ਅਤੇ ਲੜਕੀਆਂ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਮੌਕੇ ਅਕੈਡਮੀ ਦੇ ਚੇਅਰਮੈਨ ਕੁਲਵਿੰਦਰ ਸਿੰਘ ਚਹਿਲ ਨੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਮਹੱਤਵ ਬਾਰੇ ਦੱਸਿਆ ਅਤੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਪ੍ਰਿੰਸੀਪਲ ਨਵੀਂ ਕਿਰਨ ਅਤੇ ਵਾਈਸ ਪ੍ਰਿੰਸੀਪਲ ਕੁਲਦੀਪ ਸਿੰਘ ਲਿੱਟ ਅਕੈਡਮੀ ਪ੍ਰਬੰਧਕ ਗੁਰਸ਼ਰਨ ਸਿੰਘ ਤੱਗੜ, ਰਾਜ ਕੁਮਾਰ ਵਸ਼ਿਸ਼ਟ ਅਤੇ ਸਮੂਹ ਸਟਾਫ ਆਦਿ ਮੌਜੂਦ ਸਨ।