ਸਿਰ ’ਤੇ ਚਾਕੂ ਨਾਲ ਹਮਲਾ ਕਰ ਕੇ ਰੇਹੜੀ ਚਾਲਕ ਨੂੰ ਲੁੱਟਣ ਦੀ ਕੋਸ਼ਿਸ਼
ਜ. ਸ., ਚੰਡੀਗੜ੍ਹ: ਮਨੀਮਾਜਰਾ
Publish Date: Mon, 23 Mar 2026 10:50 PM (IST)
Updated Date: Mon, 23 Mar 2026 10:52 PM (IST)
ਜ. ਸ., ਚੰਡੀਗੜ੍ਹ: ਮਨੀਮਾਜਰਾ ਖੇਤਰ ’ਚ ਰੇਹੜੀ ’ਤੇ ਕੱਪੜੇ ਵੇਚਣ ਵਾਲੇ ਇਕ ਵਿਅਕਤੀ ਤੇ ਚਾਕੂ ਨਾਲ ਹਮਲਾ ਕਰ ਕੇ ਲੁੱਟਣ ਦੀ ਕੋਸ਼ਿਸ਼ ਕੀਤੀ ਗਈ। ਇਸ ਘਟਨਾ ਦੌਰਾਨ ਮੁਲਜ਼ਮ ਨੇ ਪੀੜਤ ਦੇ ਸਿਰ ’ਤੇ ਚਾਕੂ ਨਾਲ ਵਾਰ ਕੀਤਾ ਅਤੇ ਬਾਂਹ ’ਤੇ ਇੱਟ ਨਾਲ ਹਮਲਾ ਕੀਤਾ, ਜਿਸ ਕਾਰਨ ਉਹ ਗੰਭੀਰ ਤੌਰ ’ਤੇ ਜ਼ਖਮੀ ਹੋ ਗਿਆ। ਪੀੜਤ ਦੇ ਰੌਲਾ ਪਾਉਣ ’ਤੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ, ਜਿਸ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ। ਜ਼ਖ਼ਮੀ ਨੂੰ ਮਨੀਮਾਜਰਾ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ, ਪਰ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਸੈਕਟਰ-32 ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਵਿਕਾਸ ਨਗਰ ਮੌਲੀ ਜਾਗਰਾਂ ਵਾਸੀ ਸੁਖਦੇਵ ਰੇਹੜੀ ਤੇ ਕੱਪੜੇ ਵੇਚਣ ਦਾ ਕੰਮ ਕਰਦਾ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਮੁਲਜ਼ਮ ਦੀ ਪਛਾਣ ਕਰ ਕੇ ਉਸ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾ ਸਕੇ।