- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਿੰਨ ਮਹਿਲਾ ਸਬ-ਇੰਸਪੈਕਟਰਾਂ ਸਮੇਤ ਦਸ ਅਧਿਕਾਰੀਆਂ ਨੂੰ ਇੰਸਪੈਕਟਰ ਦੇ ਰੈਂਕ ਵਜੋ ਤਰੱਕੀ ਦਿੱਤੀ ਗਈ ਹੈ। ਇਹ ਹੁਕਮ ਡੀਜੀਪੀ ਸਾਗਰ ਪ੍ਰੀਤ ਹੁੱਡਾ ਨੇ ਸ਼ੁੱਕਰਵਾਰ ਨੂੰ ਜਾਰੀ ਕੀਤੇ। ਵਿਭਾਗ ਦੇ ਅਨੁਸਾਰ, ਇਸ ਫੈਸਲੇ ਦਾ ਉਦੇਸ਼ ਪੁਲਿਸਿੰਗ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਅਧਿਕਾਰੀਆਂ ਨੂੰ ਉਤਸ਼ਾਹਿਤ ਕਰਨਾ ਹੈ। ਹੁਕਮ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਸਿਰਫ਼ ਇੱਕ ਸਥਾਨਕ ਰੈਂਕ ਹੋਵੇਗਾ। ਜਿਸ ਤਹਿਤ ਸਬੰਧਤ ਅਧਿਕਾਰੀਆਂ ਨੂੰ ਨਾ ਤਾਂ ਕੋਈ ਵਾਧੂ ਵਿੱਤੀ ਲਾਭ ਮਿਲੇਗਾ ਅਤੇ ਨਾ ਹੀ ਉਨ੍ਹਾਂ ਨੂੰ ਸੀਨੀਆਰਤਾ ਦਾ ਦਾਅਵਾ ਕਰਨ ਦਾ ਅਧਿਕਾਰ ਹੋਵੇਗਾ।

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਚੰਡੀਗੜ੍ਹ : ਤਿੰਨ ਮਹਿਲਾ ਸਬ-ਇੰਸਪੈਕਟਰਾਂ ਸਮੇਤ ਦਸ ਅਧਿਕਾਰੀਆਂ ਨੂੰ ਇੰਸਪੈਕਟਰ ਦੇ ਰੈਂਕ ਵਜੋ ਤਰੱਕੀ ਦਿੱਤੀ ਗਈ ਹੈ। ਇਹ ਹੁਕਮ ਡੀਜੀਪੀ ਸਾਗਰ ਪ੍ਰੀਤ ਹੁੱਡਾ ਨੇ ਸ਼ੁੱਕਰਵਾਰ ਨੂੰ ਜਾਰੀ ਕੀਤੇ। ਵਿਭਾਗ ਦੇ ਅਨੁਸਾਰ, ਇਸ ਫੈਸਲੇ ਦਾ ਉਦੇਸ਼ ਪੁਲਿਸਿੰਗ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਅਧਿਕਾਰੀਆਂ ਨੂੰ ਉਤਸ਼ਾਹਿਤ ਕਰਨਾ ਹੈ। ਹੁਕਮ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਸਿਰਫ਼ ਇੱਕ ਸਥਾਨਕ ਰੈਂਕ ਹੋਵੇਗਾ। ਜਿਸ ਤਹਿਤ ਸਬੰਧਤ ਅਧਿਕਾਰੀਆਂ ਨੂੰ ਨਾ ਤਾਂ ਕੋਈ ਵਾਧੂ ਵਿੱਤੀ ਲਾਭ ਮਿਲੇਗਾ ਅਤੇ ਨਾ ਹੀ ਉਨ੍ਹਾਂ ਨੂੰ ਸੀਨੀਆਰਤਾ ਦਾ ਦਾਅਵਾ ਕਰਨ ਦਾ ਅਧਿਕਾਰ ਹੋਵੇਗਾ।