ਚੈਕਿੰਗ ਦੌਰਾਨ ਬਿਨਾਂ ਦਸਤਾਵੇਜ਼ਾਂ ਦੇ 10 ਵਾਹਨ ਜ਼ਬਤ, 15 ਚਾਲਾਨ
ਚੈਕਿੰਗ ਦੌਰਾਨ ਬਿਨਾਂ ਦਸਤਾਵੇਜ਼ਾਂ ਦੇ 10 ਵਾਹਨ ਜ਼ਬਤ, 15 ਚਾਲਾਨ
Publish Date: Sun, 08 Feb 2026 07:51 PM (IST)
Updated Date: Sun, 08 Feb 2026 07:53 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਇਕ ਵਿਸ਼ੇਸ਼ ਨਾਕਾਬੰਦੀ ਦੌਰਾਨ ਡੇਰਾਬੱਸੀ ਪੁਲਿਸ ਨੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਵੀ ਕੀਤੀ ਹੈ। ਜਿਸ ’ਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਚਾਲਾਨ ਦੇ ਨਾਲ ਇਕ ਦਰਜਨ ਦੇ ਕਰੀਬ ਵਾਹਨਾਂ ਨੂੰ ਜ਼ਬਤ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਡੀਐੱਸਪੀ ਰਾਜੇਸ਼ ਕੁਮਾਰ ਅਤੇ ਥਾਣਾ ਮੁਖੀ ਡੇਰਾਬੱਸੀ ਇੰਸਪੈਕਟਰ ਸੁਮਿਤ ਮੋਰ ਨੇ ਦੱਸਿਆ ਕਿ ਜ਼ਿਲ੍ਹੇ ਭਰ ਵਿਚ ਲਗਭਗ 75 ਥਾਵਾਂ ਤੇ ਨਾਕਾਬੰਦੀ ਕੀਤੀ ਗਈ। ਇਸ ਮੁਹਿੰਮ ਦਾ ਮੁੱਖ ਉਦੇਸ਼ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨਾ, ਅਪਰਾਧਿਕ ਤੱਤਾਂ ਤੇ ਨਜ਼ਰ ਰੱਖਣਾ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਰਗੀਆਂ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਕਰਨਾ ਸੀ। ਡੀਐੱਸਪੀ ਨੇ ਦੱਸਿਆ ਕਿ ਨਾਕਾਬੰਦੀ ਦੌਰਾਨ ਬਿਨਾਂ ਦਸਤਾਵੇਜ਼ਾਂ ਦੇ ਵਾਹਨ ਚਲਾਉਣ ਵਾਲੇ 10 ਵਾਹਨ ਜ਼ਬਤ ਕੀਤੇ ਗਏ, ਜਦੋਂ ਕਿ 15 ਡਰਾਈਵਰਾਂ ਨੂੰ ਟ੍ਰੈਫਿਕ ਅਤੇ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਲਈ ਜੁਰਮਾਨਾ ਕੀਤਾ ਗਿਆ ਹੈ। ਡੀਐੱਸਪੀ ਰਾਜੇਸ਼ ਕੁਮਾਰ ਨੇ ਕਿਹਾ ਕਿ ਭਵਿੱਖ ਵਿਚ ਵੀ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਡੇਰਾਬੱਸੀ ਇਲਾਕਾ ਨਸ਼ਾ ਅਤੇ ਅਪਰਾਧ ਮੁਕਤ ਰਹੇ।