ਪੰਜਾਬ ਦੀਆਂ 14,100 ਮਹਿਲਾ ਉੱਦਮੀਆਂ ਦਾ ਹੋਵੇਗਾ ਸਨਮਾਨ, 28 ਹਜ਼ਾਰ ਤੋਂ ਵੱਧ ਰਜਿਸਟ੍ਰੇਸ਼ਨਾਂ ਨਾਲ ਮਿਲਿਆ ਭਰਵਾਂ ਹੁੰਗਾਰਾ
ਸੌਂਦ ਨੇ ਕਿਹਾ ਕਿ ਪੰਜਾਬ ਪੇਂਡੂ ਆਜੀਵਿਕਾ ਮਿਸ਼ਨ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ ਕਿਉਂਕਿ 28,000 ਤੋਂ ਵੱਧ ਮਹਿਲਾਵਾਂ ਸਨਮਾਨ ਸਮਾਗਮਾਂ ਲਈ ਰਜਿਸਟਰ ਕਰ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸਨਮਾਨ ਸਮਾਗਮ ਬਲਾਕ ਅਤੇ ਵਿਧਾਨ ਸਭਾ ਹਲਕਾ ਪੱਧਰ ’ਤੇ ਸ਼ੁਰੂ ਹੋ ਚੁੱਕੇ ਹਨ ਅਤੇ 12 ਮਾਰਚ ਤੋਂ ਜ਼ਿਲ੍ਹਾ ਪੱਧਰ ’ਤੇ ਜਾਰੀ ਰਹਿਣਗੇ, ਜਿਸ ਤੋਂ ਬਾਅਦ ਸੂਬਾ ਪੱਧਰ ਦੇ ਸਮਾਗਮ ਨਾਲ ਇਹ ਲੜੀ ਸੰਪੰਨ ਹੋਵੇਗੀ।
Publish Date: Wed, 04 Mar 2026 08:36 AM (IST)
Updated Date: Wed, 04 Mar 2026 08:38 AM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਦੀਆਂ 14,100 ਔਰਤ ਉੱਦਮੀਆਂ ਨੂੰ ਮਹਿਲਾ ਦਿਵਸ ਮੌਕੇ ਸਨਮਾਨਿਤ ਕਰਨ ਲਈ ਚੱਲ ਰਹੀ ਮੁਹਿੰਮ ’ਚ 28,000 ਤੋਂ ਵੱਧ ਰਜਿਸਟ੍ਰੇਸ਼ਨ ਹੋ ਚੁੱਕੀ ਹੈ, ਜੋ ਸਰਕਾਰ ਦੇ ਪੇਂਡੂ ਮਹਿਲਾ-ਨੇਤ੍ਰਿਤ ਵਿਕਾਸ ਵੱਲ ਮਜ਼ਬੂਤ ਕਦਮ ਨੂੰ ਦਰਸਾਉਂਦਾ ਹੈ। ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਸ ਸਬੰਧੀ ਸੂਬਾ ਪੱਧਰੀ ਸਮਾਗਮ 18 ਮਾਰਚ ਨੂੰ ਕਰਵਾਇਆ ਜਾਵੇਗਾ, ਜਿਸ ਦੌਰਾਨ ਪੰਜਾਬ ਦੀਆਂ ਚੋਟੀ ਦੀਆਂ 100 ਚੁਣੀਆਂ ਗਈਆਂ ਮਹਿਲਾ ਉੱਦਮੀਆਂ ਲਈ ਹਰੇਕ ਨੂੰ 25,000 ਰੁਪਏ ਦਾ ਇਨਾਮ ਦਿੱਤਾ ਜਾਵੇਗਾ ਜੋ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ (ਪੀਐੱਸਆਰਐੱਲਐੱਮ) ਤਹਿਤ ਮਹਿਲਾ ਉੱਦਮੀ ਕਾਰੋਬਾਰੀਆਂ ਨੂੰ ਵੱਡੀ ਪਛਾਣ ਮੁਹੱਈਆ ਕਰਵਾਉਣ ਦੀ ਸਰਕਾਰ ਦੀ ਇੱਕ ਪਹਿਲ ਹੈ।
ਸੌਂਦ ਨੇ ਕਿਹਾ ਕਿ ਪੰਜਾਬ ਪੇਂਡੂ ਆਜੀਵਿਕਾ ਮਿਸ਼ਨ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ ਕਿਉਂਕਿ 28,000 ਤੋਂ ਵੱਧ ਮਹਿਲਾਵਾਂ ਸਨਮਾਨ ਸਮਾਗਮਾਂ ਲਈ ਰਜਿਸਟਰ ਕਰ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸਨਮਾਨ ਸਮਾਗਮ ਬਲਾਕ ਅਤੇ ਵਿਧਾਨ ਸਭਾ ਹਲਕਾ ਪੱਧਰ ’ਤੇ ਸ਼ੁਰੂ ਹੋ ਚੁੱਕੇ ਹਨ ਅਤੇ 12 ਮਾਰਚ ਤੋਂ ਜ਼ਿਲ੍ਹਾ ਪੱਧਰ ’ਤੇ ਜਾਰੀ ਰਹਿਣਗੇ, ਜਿਸ ਤੋਂ ਬਾਅਦ ਸੂਬਾ ਪੱਧਰ ਦੇ ਸਮਾਗਮ ਨਾਲ ਇਹ ਲੜੀ ਸੰਪੰਨ ਹੋਵੇਗੀ। ਉਨ੍ਹਾਂ ਕਿਹਾ, ‘ਹਰ ਵਿਧਾਨ ਸਭਾ ਹਲਕੇ ਤੋਂ 100 ਸਵੈ ਸਹਾਇਤਾ ਸਮੂਹਾਂ ਨਾਲ ਜੁੜੀਆਂ ਮਹਿਲਾ ਉਦਯਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ, ਜਿਸ ਨਾਲ ਸੂਬੇ ਭਰ ਵਿਚ ਕੁੱਲ 11,700 ਮਹਿਲਾਵਾਂ ਸਨਮਾਨਿਤ ਹੋਣਗੀਆਂ। ਇਸੇ ਤਰ੍ਹਾਂ 23 ਜ਼ਿਲ੍ਹਿਆਂ ਵਿੱਚੋਂ ਹਰ ਜ਼ਿਲ੍ਹੇ ਤੋਂ 100 ਮਹਿਲਾ ਉੱਦਮੀਆਂ ਸਮੇਤ 2,300 ਮਹਿਲਾਵਾਂ ਨੂੰ ਸਨਮਾਨ ਦਿੱਤਾ ਜਾਵੇਗਾ। ਸੂਬਾ ਪੱਧਰ ‘ਤੇ ਇੱਕ ਕਮੇਟੀ ਟੌਪ 100 ਮਹਿਲਾ ਉੱਦਮੀਆਂ ਦੀ ਚੋਣ ਕਰੇਗੀ, ਜਿਨ੍ਹਾਂ ਨੂੰ ਪ੍ਰਤੀ ਵਿਅਕਤੀ ₹25,000 ਦੀ ਰਕਮ ਦਿੱਤੀ ਜਾਵੇਗੀ।” ਕੁੱਲ ਮਿਲਾ ਕੇ ਪੰਜਾਬ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ।