ਬੱਸ ਸਟੈਂਡ ਨੇੜੇ ਨਾਕਾਬੰਦੀ ਦੌਰਾਨ 15 ਵਾਹਨਾਂ ਦੇ ਚਾਲਾਨ, ਇਕ ਜ਼ਬਤ
ਬੱਸ ਸਟੈਂਡ ਨੇੜੇ ਨਾਕਾਬੰਦੀ ਦੌਰਾਨ 15 ਵਾਹਨਾਂ ਦੇ ਚਾਲਾਨ, ਇਕ ਜ਼ਬਤ
Publish Date: Tue, 10 Feb 2026 08:12 PM (IST)
Updated Date: Wed, 11 Feb 2026 04:15 AM (IST)
ਕੈਪਸ਼ਨ :- ਨਾਕਾਬੰਦੀ ਦੌਰਾਨ ਵਾਹਨ ਦੀ ਚੈਕਿੰਗ ਕਰਦੇ ਪੁਲਿਸ ਮੁਲਾਜ਼ਮ। 19ਪੀ
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ
ਡੇਰਾਬੱਸੀ : ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਨੱਥ ਪਾਉਣ ਲਈ ਡੇਰਾਬੱਸੀ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਤਹਿਤ ਪੁਲਿਸ ਨੇ ਡੇਰਾਬੱਸੀ ਬੱਸ ਸਟੈਂਡ ਦੇ ਨਜ਼ਦੀਕ ਵਿਸ਼ੇਸ਼ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ।
ਚੈਕਿੰਗ ਦੌਰਾਨ ਨਾਕਾਬੰਦੀ ’ਤੇ ਮੌਜੂਦ ਏਐੱਸਆਈ ਮੁਕੇਸ਼ ਰਾਣਾ ਨੇ ਦੱਸਿਆ ਕਿ ਦਸਤਾਵੇਜ਼ ਪੂਰੇ ਨਾ ਹੋਣ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 15 ਵਾਹਨ ਚਾਲਕਾਂ ਦੇ ਮੌਕੇ 'ਤੇ ਹੀ ਚਾਲਾਨ ਕੱਟੇ ਗਏ। ਉਨ੍ਹਾਂ ਕਾਰਵਾਈ ਕਰਦਿਆਂ ਇਕ ਵਾਹਨ ਨੂੰ ਜ਼ਰੂਰੀ ਦਸਤਾਵੇਜ਼ਾਂ ਦੀ ਘਾਟ ਕਾਰਨ ਜ਼ਬਤ ਕਰਕੇ ਥਾਣੇ ਵਿਚ ਬੰਦ ਕਰ ਦਿੱਤਾ ਹੈ।
ਉਨ੍ਹਾਂ ਦੱਸਿਆ ਕਿ ਇਹ ਨਾਕਾਬੰਦੀ ਸ਼ਰਾਰਤੀ ਅਨਸਰਾਂ 'ਤੇ ਨਜ਼ਰ ਰੱਖਣ ਅਤੇ ਸੜਕੀ ਹਾਦਸਿਆਂ ਨੂੰ ਰੋਕਣ ਦੇ ਮਕਸਦ ਨਾਲ ਕੀਤੀ ਗਈ ਸੀ। ਥਾਣਾ ਮੁੱਖੀ ਡੇਰਾਬੱਸੀ ਇੰਸਪੈਕਟਰ ਸੁਮਿਤ ਮੋਰ ਨੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਵਾਹਨਾਂ ਦੇ ਕਾਗ਼ਜ਼ਾਤ ਮੁਕੰਮਲ ਰੱਖਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਕਾਰਵਾਈ ਤੋਂ ਬਚਿਆ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਆਉਣ ਵਾਲੇ ਦਿਨਾਂ ਵਿਚ ਵੀ ਅਜਿਹੀ ਚੈਕਿੰਗ ਲਗਾਤਾਰ ਜਾਰੀ ਰਹੇਗੀ।