- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੰਤਰੀ ਨੇ ਕਿਹਾ ਕਿ ਚੁਕਾਈ ਦਾ ਕੰਮ ਵੀ ਰਫ਼ਤਾਰ ਨਾਲ ਚੱਲ ਰਿਹਾ ਹੈ। ਹੁਣ ਤੱਕ 128.22 ਐੱਲਐੱਮਟੀ ਤੋਂ ਵੱਧ ਝੋਨੇ ਦੀ ਚੁਕਾਈ ਹੋ ਚੁੱਕੀ ਹੈ, ਜਿਸ ਨਾਲ ਮੰਡੀਆਂ ਦੀ ਸਮੇਂ ਸਿਰ ਸਫ਼ਾਈ ਅਤੇ ਖ਼ਰੀਦੇ ਗਏ ਝੋਨੇ ਦੀ ਸੁਚਾਰੂ ਢੋਆ-ਢੁਆਈ ਯਕੀਨੀ ਬਣ ਰਹੀ ਹੈ।

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਚੰਡੀਗੜ੍ਹ : ਖੁਰਾਕ, ਸਿਵਲ ਸਪਲਾਈਜ਼ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸੂਬੇ ਦੀਆਂ ਮੰਡੀਆਂ ’ਚ ਝੋਨੇ ਦੀ ਕੁੱਲ ਆਮਦ 173 ਲੱਖ ਮੀਟ੍ਰਿਕ ਟਨ (ਐੱਲਐੱਮਟੀ) ਤੋਂ ਪਾਰ ਹੋ ਗਈ ਹੈ। ਕੁੱਲ ਖ਼ਰੀਦ ਵੀ 169 ਐੱਲਐੱਮਟੀ ਤੋਂ ਵੱਧ ਹੋ ਗਈ ਹੈ, ਜੋ ਸੂਬੇ ਭਰ ਦੀਆਂ ਮੰਡੀਆਂ ’ਚ ਚੱਲ ਰਹੇ ਸੁਚਾਰੂ, ਨਿਰਵਿਘਨ ਤੇ ਸੁਚੱਜੇ ਖ਼ਰੀਦ ਕਾਰਜਾਂ ਨੂੰ ਦਰਸਾਉਂਦੀ ਹੈ। ਮੰਤਰੀ ਨੇ ਕਿਹਾ ਕਿ ਚੁਕਾਈ ਦਾ ਕੰਮ ਵੀ ਰਫ਼ਤਾਰ ਨਾਲ ਚੱਲ ਰਿਹਾ ਹੈ। ਹੁਣ ਤੱਕ 128.22 ਐੱਲਐੱਮਟੀ ਤੋਂ ਵੱਧ ਝੋਨੇ ਦੀ ਚੁਕਾਈ ਹੋ ਚੁੱਕੀ ਹੈ, ਜਿਸ ਨਾਲ ਮੰਡੀਆਂ ਦੀ ਸਮੇਂ ਸਿਰ ਸਫ਼ਾਈ ਅਤੇ ਖ਼ਰੀਦੇ ਗਏ ਝੋਨੇ ਦੀ ਸੁਚਾਰੂ ਢੋਆ-ਢੁਆਈ ਯਕੀਨੀ ਬਣ ਰਹੀ ਹੈ।
ਕਿਸਾਨਾਂ ਦੀ ਭਲਾਈ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ 3.82 ਲੱਖ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ ’ਤੇ 37,000 ਕਰੋੜ ਰੁਪਏ ਤੋਂ ਵੱਧ ਦੀ ਰਕਮ ਜਮ੍ਹਾਂ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਕਿਸਾਨ ਨੂੰ ਨਿਰਵਿਘਨ ਖ਼ਰੀਦ, ਸਮੇਂ ਸਿਰ ਚੁਕਾਈ, ਅਨਾਜ ਦੇ ਹਰੇਕ ਦਾਣੇ ਦੀ ਖ਼ਰੀਦ ਅਤੇ ਤੁਰੰਤ ਅਦਾਇਗੀ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।