ਸਟਾਫ਼ ਰਿਪੋਰਟਰ , ਚੰਡੀਗੜ੍ਹ : ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਦੇ ਪਿੰਡ ਹਰਦੇਵਨ ਖੇੜਾ ਵਾਸੀ ਵਿਅਕਤੀ ਨੇ ਸੈਕਟਰ-36 ਥਾਣੇ ਵਿੱਚ ਸ਼ਿਕਾਇਤ ਕਰਦਿਆਂ ਦੋਸ਼ ਲਾਇਆ ਕਿ ਉਸ ਦੀ ਭੈਣ ਨੇ ਸਹੁਰੇ ਪੱਖ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਸ ਦੀ ਭੈਣ ਦੇ ਪਤੀ ਅਤੇ ਸਹੁਰੇ ਵਾਲਿਆਂ ਨੇ ਉਸ ਨੂੰ ਦਾਜ ਲਿਆਉਣ ਲਈ ਕਿਹਾ, ਜਦੋਂ ਉਸ ਨੇ ਅਜਿਹਾ ਨਹੀਂ ਕੀਤਾ ਤਾਂ ਉਸ ਨਾਲ ਕੁੱਟਮਾਰ ਕੀਤੀ ਗਈ ਅਤੇ ਤੰਗ ਪਰੇਸ਼ਾਨ ਕੀਤਾ ਗਿਆ, ਜਿਸ ਕਾਰਨ ਉਸ ਦੀ ਭੈਣ ਨੇ ਖੁਦਕੁਸ਼ੀ ਕਰ ਲਈ। ਇਸ ਸਬੰਧੀ ਪੁਲਿਸ ਨੇ ਮਿ੍ਤਕ ਦੇ ਭਰਾ ਦੀ ਸ਼ਿਕਾਇਤ 'ਤੇ ਆਈਪੀਸੀ ਦੀ ਧਾਰਾ-304ਬੀ ਅਤੇ 498-ਏ, 34 ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।