- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਨੇ 21 ਸਰਕਾਰੀ ਕਾਲਜਾਂ ਵਿੱਚ ਪ੍ਰਿੰਸੀਪਲਾਂ ਦੀ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਗਏ ਹਨ। ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਨ੍ਹਾਂ ਤਾਇਨਾਤੀਆਂ ਵਿੱਚ 13 ਤਰੱਕੀ ਹਾਸਲ ਕਰਨ ਵਾਲੇ ਸੀਨੀਅਰ ਲੈਕਚਰਾਰ ਅਤੇ ਅੱਠ ਨਵ-ਨਿਯੁਕਤ ਪ੍ਰਿੰਸੀਪਲ ਸ਼ਾਮਲ ਹਨ ਜੋ ਕਿ ਇਨ੍ਹਾਂ ਸੰਸਥਾਵਾਂ ਨੂੰ ਸੇਧ ਦੇਣਗੇ।
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਸਰਕਾਰ ਨੇ 21 ਸਰਕਾਰੀ ਕਾਲਜਾਂ ਵਿੱਚ ਪ੍ਰਿੰਸੀਪਲਾਂ ਦੀ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਗਏ ਹਨ। ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਨ੍ਹਾਂ ਤਾਇਨਾਤੀਆਂ ਵਿੱਚ 13 ਤਰੱਕੀ ਹਾਸਲ ਕਰਨ ਵਾਲੇ ਸੀਨੀਅਰ ਲੈਕਚਰਾਰ ਅਤੇ ਅੱਠ ਨਵ-ਨਿਯੁਕਤ ਪ੍ਰਿੰਸੀਪਲ ਸ਼ਾਮਲ ਹਨ ਜੋ ਕਿ ਇਨ੍ਹਾਂ ਸੰਸਥਾਵਾਂ ਨੂੰ ਸੇਧ ਦੇਣਗੇ।
ਸਿੱਖਿਆ ਮੰਤਰੀ ਬੈਂਸ ਨੇ ਕਿਹਾ ਕਿ ਜਾਰੀ ਹੁਕਮਾਂ ਅਨੁਸਾਰ ਪਦਉਨਤੀ ਬਾਅਦ ਵਿਨੀਤਾ ਰਾਓ ਨੂੰ ਸਰਕਾਰੀ ਕਾਲਜ ਡੇਰਾਬੱਸੀ, ਸ਼ਾਮ ਸੁੰਦਰ ਨੂੰ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ, ਸੁਨਾਮ ਵਿਖੇ, ਅਮੀ ਭੱਲਾ ਨੂੰ ਸੰਤ ਬਾਬਾ ਸੇਵਾ ਸਿੰਘ ਮੈਮੋਰੀਅਲ ਸਰਕਾਰੀ ਕਾਲਜ (ਲੜਕੀਆਂ), ਗੁਰੂ ਕਾ ਖੂਹ, ਮੁੰਨੇ (ਨੂਰਪੁਰ ਬੇਦੀ), ਮਮਤਾ ਨੂੰ ਸਰਕਾਰੀ ਕਾਲਜ ਰਾਏਕੋਟ, ਜਗਜੀਤ ਕੌਰ ਨੂੰ ਸਰਕਾਰੀ ਕਾਲਜ ਸ਼ਾਹਕੋਟ, ਡਾ. ਨਵਦੀਪ ਸਿੰਘ ਨੂੰ ਸਰਕਾਰੀ ਕਾਲਜ ਨਿਆਲ ਪਾਤੜਾਂ, ਨੰਦਿਨੀ ਵੈਦ ਨੂੰ ਸਰਕਾਰੀ ਕਾਲਜ ਮਾਛੀਵਾੜਾ, ਮੰਜੂ ਕਪੂਰ ਨੂੰ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ, ਜਸਪ੍ਰੀਤ ਕੌਰ ਗਰੇਵਾਲ ਨੂੰ ਸਰਕਾਰੀ ਕਾਲਜ ਮੰਡੀ ਗੋਬਿੰਦਗੜ੍ਹ, ਪੂਜਾ ਕੋਹਲੀ ਨੂੰ ਸਰਕਾਰੀ ਕਾਲਜ ਕੋਟਕਪੂਰਾ, ਅਮਨਦੀਪ ਭੱਟੀ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਤਰਨਤਾਰਨ, ਜਸਮੀਤ ਸੇਠੀ ਨੂੰ ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਜਲੰਧਰ ਅਤੇ ਸਰਿਤਾ ਨੂੰ ਸਰਕਾਰੀ ਕਾਲਜ ਮਲੇਰਕੋਟਲਾ ਵਿਖੇ ਤਾਇਨਾਤ ਕੀਤਾ ਗਿਆ ਹੈ।
ਬੈਂਸ ਨੇ ਦੱਸਿਆ ਕਿ ਇਨ੍ਹਾਂ ਤੋਂ ਇਲਾਵਾ ਅੱਠ ਨਵ-ਨਿਯੁਕਤ ਪ੍ਰਿੰਸੀਪਲਾਂ ਨੂੰ ਵੀ ਸਟੇਸ਼ਨ ਅਲਾਟ ਕੀਤੇ ਗਏ ਹਨ ਜਿਨ੍ਹਾਂ ਵਿੱਚ ਮਨੀਸ਼ ਕੁਮਾਰ ਨੂੰ ਸਰਕਾਰੀ ਕਾਲਜ, ਪੋਜੇਵਾਲ, ਸੁਮਿਤ ਬਰਾੜ ਨੂੰ ਸਰਕਾਰੀ ਕਾਲਜ ਜਗਰਾਉਂ, ਪਾਰੁਲ ਖੰਨਾ ਨੂੰ ਸਰਕਾਰੀ ਕਾਲਜ ਮੁਖਲਿਆਣਾ ਚੱਬੇਵਾਲ, ਰਾਜੀਵ ਖੋਸਲਾ ਨੂੰ ਸਰਕਾਰੀ ਕਾਲਜ ਤਲਵਾੜਾ, ਅਨੀਤ ਕੁਮਾਰ ਨੂੰ ਸਰਕਾਰੀ ਕਾਲਜ ਢੁੱਡੀਕੇ, ਗੁਲਸ਼ਨ ਕੁਮਾਰ ਨੂੰ ਸਰਕਾਰੀ ਬ੍ਰਜਿੰਦਰਾ ਕਾਲਜ ਫਰੀਦਕੋਟ, ਸਵਿਤਾ ਗੁਪਤਾ ਨੂੰ ਸਰਕਾਰੀ ਕਾਲਜ ਢੋਲਬਾਹਾ ਅਤੇ ਹਰਿੰਦਰ ਸਿੰਘ ਨੂੰ ਸਰਕਾਰੀ ਕਾਲਜ, ਸ਼ਾਹਬਾਜ਼ਪੁਰ, ਤਰਨਤਾਰਨ ਵਿਖੇ ਤਾਇਨਾਤ ਕੀਤਾ ਗਿਆ ਹੈ।
ਬੈਂਸ ਨੇ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਕਿ ਕਾਲਜਾਂ ਨੂੰ ਅਜਿਹੇ ਤਜਰਬੇਕਾਰ ਅਤੇ ਪ੍ਰਭਾਵਸ਼ਾਲੀ ਅਗਵਾਈ ਮਿਲੇ ਜੋ ਪੰਜਾਬ ਦੀ ਉਚੇਰੀ ਸਿੱਖਿਆ ਨੂੰ ਨਵੀਂਆਂ ਬੁਲੰਦੀਆਂ ’ਤੇ ਲੈ ਜਾਵੇ ਅਤੇ ਨਾਲ ਹੀ ਪੰਜਾਬ ਦੇ ਨੌਜਵਾਨਾਂ ਨੂੰ ਵੀ ਤਰੱਕੀ ਦੇ ਰਾਹ ’ਤੇ ਪਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਤਾਇਨਾਤੀਆਂ ਨਾਲ ਸਰਕਾਰੀ ਕਾਲਜਾਂ ਵਿੱਚ ਕੁਸ਼ਲਤਾ ਅਤੇ ਅਕਾਦਮਿਕ ਨਤੀਜਿਆਂ ਵਿੱਚ ਹੋਰ ਸੁਧਾਰ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਭਵਿੱਖੀ ਚੁਣੌਤੀਆਂ ਦਾ ਟਾਕਰਾ ਕਰਨ ਲਈ ਤਿਆਰ ਵਾਸਤੇ ਬਿਹਤਰ ਸਿੱਖਿਆ ਪ੍ਰਣਾਲੀ ਪ੍ਰਦਾਨ ਕਰਨ ਲਈ ਵਚਨਬੱਧ ਹੈ।