- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਭਰ ’ਚ 36 ਲੱਖ ਤੋਂ ਵੱਧ ਲਾਭਪਾਤਰੀ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਲੈ ਰਹੇ ਹਨ। ਮੰਤਰੀ ਨੇ ਦੱਸਿਆ ਕਿ ਮੌਜੂਦਾ ਵਿੱਤੀ ਵਰ੍ਹੇ 2026-27 ਦੌਰਾਨ ਸਮਾਜਿਕ ਸੁਰੱਖਿਆ ਸਕੀਮਾਂ ਲਈ 6,131.91 ਕਰੋੜ ਦਾ ਬਜਟ ਉਪਬੰਧ ਕੀਤਾ ਗਿਆ ਹੈ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸਮਾਜ ਦੇ ਕਮਜ਼ੋਰ, ਲੋੜਵੰਦ ਤੇ ਵੰਚਿਤ ਵਰਗਾਂ ਦੀ ਭਲਾਈ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਬੁਢਾਪਾ ਪੈਨਸ਼ਨ ਸਕੀਮ ਸਮੇਤ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਡਾਇਰੈਕਟ ਬੈਨੀਫਿਟ ਟਰਾਂਸਫਰ (ਡੀ.ਬੀ.ਟੀ.) ਰਾਹੀਂ 2,697.44 ਕਰੋੜ ਤੋਂ ਵੱਧ ਦੀ ਰਕਮ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਜਮ੍ਹਾਂ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਣਾਲੀ ਨੇ ਵਿੱਤੀ ਸਹਾਇਤਾ ਦੀ ਵੰਡ ਨੂੰ ਪਾਰਦਰਸ਼ੀ, ਸਮੇਂ ਸਿਰ ਤੇ ਬਿਨਾਂ ਕਿਸੇ ਵਿਚੌਲਗੀ ਦੇ ਯਕੀਨੀ ਬਣਾਇਆ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਭਰ ’ਚ 36 ਲੱਖ ਤੋਂ ਵੱਧ ਲਾਭਪਾਤਰੀ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਲੈ ਰਹੇ ਹਨ। ਮੰਤਰੀ ਨੇ ਦੱਸਿਆ ਕਿ ਮੌਜੂਦਾ ਵਿੱਤੀ ਵਰ੍ਹੇ 2026-27 ਦੌਰਾਨ ਸਮਾਜਿਕ ਸੁਰੱਖਿਆ ਸਕੀਮਾਂ ਲਈ 6,131.91 ਕਰੋੜ ਦਾ ਬਜਟ ਉਪਬੰਧ ਕੀਤਾ ਗਿਆ ਹੈ।