
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਾਹਿਤ ਦੇ ਖੇਤਰ ’ਚ ਆਪਣੀ ਕਲਮ ਰਾਹੀਂ ਵਿਲੱਖਣ ਪਛਾਣ ਬਣਾਉਣ ਵਾਲੇ ਕਹਾਣੀਕਾਰ ਮੇਹਰ ਮਲਿਕ ਤੇ ਬੇਅੰਤ ਸਿੰਘ ਬਾਜਵਾ, ਲੇਖਕ ਸੰਜੀਵ ਸੈਣੀ, ਬਾਜ ਸਿੰਘ ਤੇ ਪ੍ਰੇਮਲਤਾ, ਜਦਕਿ ਕਵੀ ਤੇ ਲੇਖਕ ਡਾ. ਮੁਹੰਮਦ ਅੱਯੂਬ ਖਾਨ ਨੂੰ ਵੀ ਇਸ ਸਨਮਾਨ ਨਾਲ ਨਿਵਾਜਿਆ ਜਾਵੇਗਾ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਆਜ਼ਾਦੀ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਸੂਬੇ ਦਾ ਨਾਮ ਰੌਸ਼ਨ ਕਰਨ ਵਾਲੀਆਂ 27 ਉੱਘੀਆਂ ਸ਼ਖ਼ਸੀਅਤਾਂ ਨੂੰ ਵੱਖ-ਵੱਖ ਖੇਤਰਾਂ ’ਚ ਵਿਲੱਖਣ ਯੋਗਦਾਨ ਤੇ ਸਮਰਪਿਤ ਸੇਵਾਵਾਂ ਦੇ ਸਨਮਾਨ ਵਜੋਂ 'ਪੰਜਾਬ ਸਰਕਾਰ ਪ੍ਰਮਾਣ ਪੱਤਰ-2026' ਨਾਲ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਸ਼ਖ਼ਸੀਅਤਾਂ ’ਚ ਬਹਾਦਰੀ ਲਈ ਜਗਦੇਵ ਸਿੰਘ, ਸਮਾਜ ਸੇਵਾ ਦੇ ਖੇਤਰ ’ਚ ਇੰਦਰਜੀਤ ਸਿੰਘ, ਸੁਰਿੰਦਰ ਜਗਤ, ਸੁਨੀਤਾ ਕਪੂਰ, ਸੁਖਦੀਪ ਸਿੰਘ ਢਿੱਲੋਂ, ਅਵਤਾਰ ਸਿੰਘ ਮਾਨ, ਡਾ. ਉਪਿੰਦਰ ਸਿੰਘ ਘਈ, ਜਸਵੀਰ ਸਿੰਘ, ਜਤਿੰਦਰ ਸਿੰਘ, ਵਿਨੋਦ ਕੁਮਾਰ, ਅਵਤਾਰ ਸਿੰਘ, ਪ੍ਰਦੀਪ ਕੁਮਾਰ ਤੇ ਨਿਰਮਲ ਸਿੰਘ ਸ਼ਾਮਲ ਹਨ।
ਸਾਹਿਤ ਦੇ ਖੇਤਰ ’ਚ ਆਪਣੀ ਕਲਮ ਰਾਹੀਂ ਵਿਲੱਖਣ ਪਛਾਣ ਬਣਾਉਣ ਵਾਲੇ ਕਹਾਣੀਕਾਰ ਮੇਹਰ ਮਲਿਕ ਤੇ ਬੇਅੰਤ ਸਿੰਘ ਬਾਜਵਾ, ਲੇਖਕ ਸੰਜੀਵ ਸੈਣੀ, ਬਾਜ ਸਿੰਘ ਤੇ ਪ੍ਰੇਮਲਤਾ, ਜਦਕਿ ਕਵੀ ਤੇ ਲੇਖਕ ਡਾ. ਮੁਹੰਮਦ ਅੱਯੂਬ ਖਾਨ ਨੂੰ ਵੀ ਇਸ ਸਨਮਾਨ ਨਾਲ ਨਿਵਾਜਿਆ ਜਾਵੇਗਾ। ਇਸ ਤੋਂ ਇਲਾਵਾ ਕਲਾ ਦੇ ਖੇਤਰ ’ਚ ਸਤਵੀਰ ਕੌਰ ਅਤੇ ਕਲਾ ਤੇ ਹੈਂਡ ਐਮਬਰਾਇਡਰੀ ਕਰਾਫਟ ਲਈ ਪਰਮਜੀਤ ਕੌਰ ਕਪੂਰ, ਮੈਡੀਕਲ ਤੇ ਕਿੱਤਾ ਮਾਹਿਰਾਂ ਵਜੋਂ ਡਾ. ਪਰਮਿੰਦਰ ਸਿੰਘ, ਕਮਲਜੀਤ ਸਿੰਘ, ਕਾਂਤਾ ਤੇ ਅਸ਼ੋਕ ਕੁਮਾਰ; ਅਤੇ ਸਾਇੰਸ ਤੇ ਤਕਨਾਲੋਜੀ ਦੇ ਖੇਤਰ ’ਚ ਨਵੀਆਂ ਮਿਸਾਲਾਂ ਕਾਇਮ ਕਰਨ ਲਈ ਤਲਵਿੰਦਰ ਸਿੰਘ ਤੇ ਸੁਖਰਾਜ ਭੁੱਲਰ ਨੂੰ ਵੀ 'ਪੰਜਾਬ ਸਰਕਾਰ ਪ੍ਰਮਾਣ ਪੱਤਰ-2026' ਨਾਲ ਸਨਮਾਨਿਤ ਕੀਤਾ ਜਾਵੇਗਾ।