ਹੁਸ਼ਿਆਰਪੁਰ ਤੇ ਗੁਰਦਾਸਪੁਰ ਨਗਰ ਨਿਗਮ ਚੋਣਾਂ ਲਈ 272 ਉਮੀਦਵਾਰ ਮੈਦਾਨ 'ਚ, 125 ਉਮੀਦਵਾਰਾਂ ਨੇ ਵਾਪਸ ਲਈਆਂ ਨਾਮਜ਼ਦਗੀਆਂ
ਚੋਣ ਕਮਿਸ਼ਨ ਅਨੁਸਾਰ 13 ਜੂਨ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ। ਵੋਟਿੰਗ ਸਮਾਪਤ ਹੋਣ ਮਗਰੋਂ ਤੁਰੰਤ ਵੋਟਾਂ ਦੀ ਗਿਣਤੀ ਸ਼ੁਰੂ ਕਰ ਦਿੱਤੀ ਜਾਵੇਗੀ ਅਤੇ ਨਤੀਜੇ ਵੀ ਉਸੇ ਦਿਨ ਐਲਾਨੇ ਜਾਣ ਦੀ ਸੰਭਾਵਨਾ ਹੈ। ਇਸ ਵਾਰ ਚੋਣਾਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮ) ਰਾਹੀਂ ਕਰਵਾਈਆਂ ਜਾਣਗੀਆਂ।
Publish Date: Sat, 06 Jun 2026 08:20 AM (IST)
Updated Date: Sat, 06 Jun 2026 08:22 AM (IST)
ਸਟੇਟ ਬਿਊਰੋ, ਪੰਜਾਬੀ ਜਾਗਰਣ, ਚੰਡੀਗੜ੍ਹ : ਹੁਸ਼ਿਆਰਪੁਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ 13 ਜੂਨ ਨੂੰ ਹੋਣ ਵਾਲੀਆਂ ਚਾਰ ਨਗਰ ਨਿਗਮ ਚੋਣਾਂ ਲਈ ਹੁਣ 272 ਉਮੀਦਵਾਰ ਮੈਦਾਨ ਵਿੱਚ ਰਹਿ ਗਏ ਹਨ। ਸ਼ੁੱਕਰਵਾਰ ਨੂੰ ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਤਰੀਕ ਸੀ। ਜਾਂਚ ਮਗਰੋਂ ਯੋਗ ਪਾਏ ਗਏ 398 ਉਮੀਦਵਾਰਾਂ ਵਿੱਚੋਂ 125 ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ, ਜਿਸ ਨਾਲ ਹੁਣ 272 ਉਮੀਦਵਾਰਾਂ ਵਿਚਾਲੇ ਚੋਣ ਮੁਕਾਬਲਾ ਹੋਵੇਗਾ।
ਚੋਣ ਕਮਿਸ਼ਨ ਅਨੁਸਾਰ 13 ਜੂਨ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ। ਵੋਟਿੰਗ ਸਮਾਪਤ ਹੋਣ ਮਗਰੋਂ ਤੁਰੰਤ ਵੋਟਾਂ ਦੀ ਗਿਣਤੀ ਸ਼ੁਰੂ ਕਰ ਦਿੱਤੀ ਜਾਵੇਗੀ ਅਤੇ ਨਤੀਜੇ ਵੀ ਉਸੇ ਦਿਨ ਐਲਾਨੇ ਜਾਣ ਦੀ ਸੰਭਾਵਨਾ ਹੈ।
ਇਸ ਵਾਰ ਚੋਣਾਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮ) ਰਾਹੀਂ ਕਰਵਾਈਆਂ ਜਾਣਗੀਆਂ। ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਚੋਣਾਂ ਨੂੰ ਸੁਚੱਜੇ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਲੋੜੀਂਦੇ ਕਰਮਚਾਰੀਆਂ ਅਤੇ ਪੁਲਿਸ ਬਲ ਦੀ ਤਾਇਨਾਤੀ ਕੀਤੀ ਜਾ ਚੁੱਕੀ ਹੈ, ਜਦਕਿ ਆਈਏਐਸ, ਪੀਸੀਐਸ ਅਤੇ ਆਈਪੀਐਸ ਅਧਿਕਾਰੀਆਂ ਦੀਆਂ ਵੀ ਡਿਊਟੀਆਂ ਲਗਾਈਆਂ ਗਈਆਂ ਹਨ।