v> ਜੇਐੱਨਐੱਨ, ਚੰਡੀਗੜ੍ਹ : ਸ਼ਹਿਰ ਦੀ ਰੈੱਡ ਜ਼ੋਨ ਬਾਪੂਧਾਮ ਕਾਲੋਨੀ 'ਚ ਕੋਰੋਨਾ ਵਾਇਰਸ ਦੇ 3 ਨਵੇਂ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਸ਼ਹਿਰ 'ਚ ਕੁੱਲ ਮਰੀਜ਼ਾਂ ਦੀ ਗਿਣਤੀ 222 ਹੋ ਗਈ ਹੈ। ਜਿਹੜੇ ਤਿੰਨ ਨਵੇਂ ਮਾਮਲੇ ਸਾਹਮਣੇ ਆਏ ਹਨ, ਉਨ੍ਹਾਂ ਵਿਚੋਂ ਦੋ ਇਕ ਹੀ ਪਰਿਵਾਰ ਦੇ ਹਨ ਤੇ ਇਕ ਹੋਰ ਹੈ। ਸ਼ੁੱਕਰਵਾਰ ਨੂੰ ਇਸ ਕੋਰੋਨਾ ਸੈਂਪਲ ਕਲੈਕਸ਼ਨ ਸੈਂਟਰ ਤੋਂ 58 ਲੋਕਾਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਸਨ। ਇਨ੍ਹਾਂ ਵਿਚੋਂ 31 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਤੇ ਤਿੰਨ ਪਾਜ਼ੇਟਿਵ ਮਿਲੇ ਹਨ। ਬਾਕੀ ਬਚੇ 24 ਲੋਕਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਇਸ ਤੋਂ ਪਹਿਲਾਂ ਬਾਪੂਧਾਮ ਕਾਲੋਨੀ 'ਚ ਸ਼ੁੱਕਰਵਾਰ ਨੂੰ ਇਕ ਹੋਰ ਨਵਾਂ ਕੋਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਇਆ। 35 ਸਾਲ ਦੀ ਇਕ ਔਰਤ ਕੋਰੋਨਾ ਪਾਜ਼ੇਟਿਵ ਪਾਈ ਗਈ ਸੀ।

Posted By: Seema Anand