ਜੇਐੱਨਐੱਨ, ਚੰਡੀਗੜ੍ਹ : ਸੈਕਟਰ-26 ਬਾਪੂਧਾਮ ਕਾਲੋਨੀ 'ਚ ਕੋਰੋਨਾ ਵਾਇਰਸ ਦੀ ਚੇਨ ਟੁੱਟਣ ਦਾ ਨਾਂ ਨਹੀਂ ਲੈ ਰਹੀ। ਮੰਗਲਵਾਰ ਸਵੇਰੇ ਇੱਥੇ ਕੋਰੋਨਾ ਦੇ ਤਿੰਨ ਹੋਰ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਮਰੀਜ਼ਾਂ 'ਚੋਂ ਇਕ 61 ਸਾਲ, ਇਕ 60 ਸਾਲ ਤੇ ਇਕ ਡੇਢ ਸਾਲ ਦਾ ਬੱਚਾ ਸ਼ਾਮਲ ਹਨ। ਅਜਿਹੇ ਵਿਚ ਹੁਣ ਸ਼ਹਿਰ 'ਚ ਕੋਰੋਨਾ ਵਾਇਰਸ ਦੇ ਐਕਟਿਵ ਕੇਸਾਂ ਦੀ ਗਿਣਤੀ 87 ਹੋ ਗਈ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ 14 ਨਵੇਂ ਕੋਰੋਨਾ ਪਾਜ਼ੇਟਿਵ ਕੇਸ ਦਰਜ ਕੀਤੇ ਗਏ। ਸ਼ਹਿਰ 'ਚ ਹੁਣ ਤਕ 276 ਲੋਕਾਂ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋ ਚੁੱਕੀ ਹੈ।

ਬਾਪੂਧਾਮ ਕਾਲੋਨੀ ਤੋਂ ਸੋਮਵਾਰ ਨੂੰ 115 ਲੋਕਾਂ ਦੇ ਸੈਂਪਲ ਲੈ ਕੇ ਟੈਸਟਿੰਗ ਲਈ ਭੇਜੇ ਗਏ। ਸਿਹਤ ਵਿਭਾਗ ਮੁਤਾਬਿਕ ਸ਼ਹਿਰ ਦੇ ਸਾਰੇ 127 ਲੋਕਾਂ ਦੇ ਸੈਂਪਲ ਟੈਸਟਿੰਗ ਲਈ ਭੇਜੇ ਗਏ ਹਨ ਜਿਨ੍ਹਾਂ ਦੀ ਰਿਪੋਰਟ ਪੈਂਡਿੰਗ ਹੈ। ਸ਼ਹਿਰ 'ਚ ਹੁਣ ਤਕ 188 ਕੋਰੋਨਾ ਪਾਜ਼ੇਟਿਵ ਮਰੀਜ਼ ਠੀਕ ਹੋਣ ਤੋਂ ਬਾਅਦ ਡਿਸਚਾਰਜ ਕੀਤੇ ਜਾ ਚੁੱਕੇ ਹਨ ਜਦਕਿ ਸ਼ਹਿਰ 'ਚ ਕੋਰੋਨਾ ਨਾਲ ਚਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਸ਼ਹਿਰ 'ਚ ਹੁਣ ਤਕ 4,089 ਲੋਕਾਂ ਦੇ ਸੈਂਪਲ ਲੈ ਕੇ ਟੈਸਟਿੰਗ ਕੀਤੀ ਜਾ ਚੁੱਕੀ ਹੈ। ਇਨ੍ਹਾਂ ਵਿਚੋਂ 3695 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਹੈ।

Posted By: Seema Anand