328 ਪਾਵਨ ਸਰੂਪਾਂ ਦਾ ਮਾਮਲਾ: SIT ਨੇ FIR 'ਚ ਜੋੜੀਆਂ ਨਵੀਆਂ ਧਾਰਾਵਾਂ, ਹਾਈ ਕੋਰਟ ਨੇ ਸੁਣਵਾਈ ਲਈ 30 ਜਨਵਰੀ ਕੀਤੀ ਤੈਅ
ਸ਼੍ਰੋਮਣੀ ਕਮੇਟੀ ਦੇ ਪ੍ਰਕਾਸ਼ਨ ਵਿਭਾਗ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ 328 ਪਾਵਨ ਸਰੂਪਾਂ ਦੇ ਗਾਇਬ ਹੋਣ ਦੇ ਮਾਮਲੇ ਵਿੱਚ ਮੁਲਜ਼ਮਾਂ ਦੀਆਂ ਅਗਾਊਂ ਜ਼ਮਾਨਤ ਪਟੀਸ਼ਨਾਂ ਦੇ ਸਬੰਧ ਵਿੱਚ ਵਿਸ਼ੇਸ਼ ਜਾਂਚ ਟੀਮ ਨੇ ਕਿਹਾ ਕਿ ਐੱਫਆਈਆਰ ਵਿੱਚ ਨਵੀਆਂ ਧਾਰਾਵਾਂ ਜੋੜੀਆਂ ਹਨ। ਹਾਈ ਕੋਰਟ ਨੇ ਮੁਲਜ਼ਮਾਂ ਨੂੰ ਇਨ੍ਹਾਂ ਧਾਰਾਵਾਂ ਨੂੰ ਚੁਣੌਤੀ ਦੇਣ ਦੀ ਛੋਟ ਦੇ ਦਿੱਤੀ ਤੇ 30 ਜਨਵਰੀ ਮਾਮਲੇ ਦੀ ਸੁਣਵਾਈ ਲਈ ਤਰੀਕ ਤੈਅ ਕਰ ਦਿੱਤੀ।
Publish Date: Wed, 28 Jan 2026 11:30 AM (IST)
Updated Date: Wed, 28 Jan 2026 11:32 AM (IST)
ਸਟੇਟ ਬਿਊਰੋ, ਚੰਡੀਗੜ੍ਹ : ਸ਼੍ਰੋਮਣੀ ਕਮੇਟੀ ਦੇ ਪ੍ਰਕਾਸ਼ਨ ਵਿਭਾਗ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ 328 ਪਾਵਨ ਸਰੂਪਾਂ ਦੇ ਗਾਇਬ ਹੋਣ ਦੇ ਮਾਮਲੇ ਵਿੱਚ ਮੁਲਜ਼ਮਾਂ ਦੀਆਂ ਅਗਾਊਂ ਜ਼ਮਾਨਤ ਪਟੀਸ਼ਨਾਂ ਦੇ ਸਬੰਧ ਵਿੱਚ ਵਿਸ਼ੇਸ਼ ਜਾਂਚ ਟੀਮ ਨੇ ਕਿਹਾ ਕਿ ਐੱਫਆਈਆਰ ਵਿੱਚ ਨਵੀਆਂ ਧਾਰਾਵਾਂ ਜੋੜੀਆਂ ਹਨ। ਹਾਈ ਕੋਰਟ ਨੇ ਮੁਲਜ਼ਮਾਂ ਨੂੰ ਇਨ੍ਹਾਂ ਧਾਰਾਵਾਂ ਨੂੰ ਚੁਣੌਤੀ ਦੇਣ ਦੀ ਛੋਟ ਦੇ ਦਿੱਤੀ ਤੇ 30 ਜਨਵਰੀ ਮਾਮਲੇ ਦੀ ਸੁਣਵਾਈ ਲਈ ਤਰੀਕ ਤੈਅ ਕਰ ਦਿੱਤੀ।
ਪਟੀਸ਼ਨਾਂ ਵਿੱਚ ਕਿਹਾ ਗਿਆ ਹੈ ਕਿ ਇਹ ਮਾਮਲਾ 2015 ਅਤੇ 2018 ਦੇ ਵਿਚਕਾਰ ਦਾ ਹੈ ਜਦੋਂ ਸ਼੍ਰੋਮਣੀ ਕਮੇਟੀ ਦੇ ਪ੍ਰਕਾਸ਼ਨ ਵਿਭਾਗ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪ ਗਾਇਬ ਹੋ ਗਏ ਸਨ। ਮਾਮਲੇ ਦੀ ਜਾਂਚ ਲਈ ਅਕਾਲ ਤਖ਼ਤ ਸਾਹਿਬ ਸਕੱਤਰੇਤ ਵੱਲੋਂ ਕਮੇਟੀ ਬਣਾਈ ਗਈ ਸੀ। ਆਪਣੀ ਜਾਂਚ ਤੋਂ ਬਾਅਦ ਕਮੇਟੀ ਨੇ 23 ਅਗਸਤ, 2020 ਨੂੰ ਸ਼੍ਰੋਮਣੀ ਕਮੇਟੀ ਨੂੰ ਵਿਸਤ੍ਰਿਤ ਰਿਪੋਰਟ ਸੌਂਪੀ। ਇਸ ਤੋਂ ਬਾਅਦ ਐੱਸਆਈਟੀ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਅਤੇ ਪਟੀਸ਼ਨਰਾਂ ਨੇ ਗ੍ਰਿਫ਼ਤਾਰੀ ਦੇ ਡਰੋਂ ਹਾਈ ਕੋਰਟ ਤੱਕ ਪਹੁੰਚ ਕੀਤੀ। ਸੁਣਵਾਈ ਦੌਰਾਨ ਅਦਾਲਤ ਨੂੰ ਦੱਸਿਆ ਗਿਆ ਕਿ ਵਿਸ਼ੇਸ਼ ਜਾਂਚ ਟੀਮ ਨੇ ਜਾਂਚ ਦੌਰਾਨ ਨਵੇਂ ਤੱਥ, ਜਾਣਕਾਰੀ ਅਤੇ ਸਬੂਤ ਸਾਹਮਣੇ ਆਉਣ ਤੋਂ ਬਾਅਦ ਮਾਮਲੇ ਵਿੱਚ ਵਾਧੂ ਅਪਰਾਧਿਕ ਧਾਰਾਵਾਂ ਜੋੜੀਆਂ ਹਨ।