- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੰਤਰੀ ਨੇ ਨਵੰਬਰ ਦੇ ਅੰਤ ਤੱਕ ਸਾਰੇ ਜ਼ਿਲ੍ਹਾ ਸਿਵਲ ਹਸਪਤਾਲਾਂ ਵਿੱਚ ਐੱਮਆਰਆਈ ਤੇ ਸੀਟੀ ਸਕੈਨ ਮਸ਼ੀਨਾਂ ਲਾਉਣ ਦਾ ਟੀਚਾ ਦੱਸਿਆ। ਉਨ੍ਹਾਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਜ਼ਰੂਰੀ ਦਵਾਈਆਂ ਤੇ ਮੈਡੀਕਲ ਸਟਾਫ਼ ਦੀ ਉਪਲਬਧਤਾ ਯਕੀਨੀ ਬਣਾਉਣ ਅਤੇ ਦਵਾਈਆਂ ਦੀ ਘਾਟ ਪ੍ਰਤੀ ਜ਼ੀਰੋ ਟਾਲਰੈਂਸ ਅਪਣਾਉਣ ਦੇ ਨਿਰਦੇਸ਼ ਦਿੱਤੇ। ਆਮ ਆਦਮੀ ਕਲੀਨਿਕਾਂ ਵਿੱਚ ਡਾਕਟਰਾਂ ਤੇ ਸਟਾਫ਼ ਦੀ ਕਮੀ ਨਾ ਰਹਿਣ ਦੇਣ ਲਈ ਵੀ ਕਿਹਾ। ਇੱਥੇ 107 ਕਿਸਮ ਦੀਆਂ ਮੁਫ਼ਤ ਦਵਾਈਆਂ ਅਤੇ 47 ਤਰ੍ਹਾਂ ਦੀਆਂ ਜਾਂਚਾਂ ਦੀ ਸਹੂਲਤ ਹੈ।

ਸਟੇਟ ਬਿਊਰੋ, ਜਾਗਰਣ, ਚੰਡੀਗੜ੍ਹ : ਪੰਜਾਬ ਵਿੱਚ ਪੇਂਡੂ ਸਿਹਤ ਸੇਵਾਵਾਂ ਦਾ ਪਸਾਰ ਕਰਨ ਲਈ 333 ਨਵੇਂ ਪਿੰਡ ਕਲੀਨਿਕ ਖੋਲ੍ਹੇ ਜਾਣਗੇ। ਇਸ ਨਾਲ ਇਨ੍ਹਾਂ ਦੀ ਗਿਣਤੀ 258 ਤੋਂ ਵਧ ਕੇ 591 ਹੋ ਜਾਵੇਗੀ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਸਿਵਲ ਸਰਜਨਾਂ ਦੇ ਸੂਬਾ ਪੱਧਰੀ ਸੰਮੇਲਨ ਦੌਰਾਨ ਇਹ ਜਾਣਕਾਰੀ ਦਿੱਤੀ। ਇਸ ਵੇਲੇ ਸ਼ਹਿਰੀ ਖੇਤਰਾਂ ਵਿੱਚ 1244 ਆਮ ਆਦਮੀ ਕਲੀਨਿਕ ਵੀ ਚੱਲ ਰਹੇ ਹਨ।
ਮੰਤਰੀ ਨੇ ਨਵੰਬਰ ਦੇ ਅੰਤ ਤੱਕ ਸਾਰੇ ਜ਼ਿਲ੍ਹਾ ਸਿਵਲ ਹਸਪਤਾਲਾਂ ਵਿੱਚ ਐੱਮਆਰਆਈ ਤੇ ਸੀਟੀ ਸਕੈਨ ਮਸ਼ੀਨਾਂ ਲਾਉਣ ਦਾ ਟੀਚਾ ਦੱਸਿਆ। ਉਨ੍ਹਾਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਜ਼ਰੂਰੀ ਦਵਾਈਆਂ ਤੇ ਮੈਡੀਕਲ ਸਟਾਫ਼ ਦੀ ਉਪਲਬਧਤਾ ਯਕੀਨੀ ਬਣਾਉਣ ਅਤੇ ਦਵਾਈਆਂ ਦੀ ਘਾਟ ਪ੍ਰਤੀ ਜ਼ੀਰੋ ਟਾਲਰੈਂਸ ਅਪਣਾਉਣ ਦੇ ਨਿਰਦੇਸ਼ ਦਿੱਤੇ। ਆਮ ਆਦਮੀ ਕਲੀਨਿਕਾਂ ਵਿੱਚ ਡਾਕਟਰਾਂ ਤੇ ਸਟਾਫ਼ ਦੀ ਕਮੀ ਨਾ ਰਹਿਣ ਦੇਣ ਲਈ ਵੀ ਕਿਹਾ। ਇੱਥੇ 107 ਕਿਸਮ ਦੀਆਂ ਮੁਫ਼ਤ ਦਵਾਈਆਂ ਅਤੇ 47 ਤਰ੍ਹਾਂ ਦੀਆਂ ਜਾਂਚਾਂ ਦੀ ਸਹੂਲਤ ਹੈ।
ਨਸ਼ਿਆਂ ਵਿਰੁੱਧ ਮੁਹਿੰਮ ਦੀ ਸਮੀਖਿਆ ਕਰਦਿਆਂ ਉਨ੍ਹਾਂ ਓਵਰਡੋਜ਼ ਨਾਲ ਹੋਣ ਵਾਲੀਆਂ ਮੌਤਾਂ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਅਤੇ ਨਸ਼ਿਆਂ ਨਾਲ ਜੁੜੀਆਂ ਸ਼ੱਕੀ ਮੌਤਾਂ ਦਾ ਸਖ਼ਤ ਆਡਿਟ ਕਰਨ ਲਈ ਕਿਹਾ। ਮੁੱਖ ਮੰਤਰੀ ਸਿਹਤ ਯੋਜਨਾ ਦੇ ਯੋਗ ਲਾਭਪਾਤਰੀਆਂ ਦੇ ਬੀਮਾ ਕਾਰਡ ਜਲਦ ਜਾਰੀ ਕਰਨ ਦੇ ਨਿਰਦੇਸ਼ ਵੀ ਦਿੱਤੇ।
ਉਨ੍ਹਾਂ ਹਸਪਤਾਲਾਂ ਵਿੱਚ ਮਰੀਜ਼ਾਂ ਨਾਲ ਸੰਵੇਦਨਸ਼ੀਲ ਵਿਹਾਰ ਕਰਨ ਅਤੇ ਰੋਗੀ ਭਲਾਈ ਕਮੇਟੀਆਂ ਦੀਆਂ ਨਿਯਮਤ ਮੀਟਿੰਗਾਂ ’ਤੇ ਜ਼ੋਰ ਦਿੱਤਾ। ਸੰਮੇਲਨ ਵਿੱਚ ਨਵਜਾਤ ਸ਼ਿਸ਼ੂ ਹਫ਼ਤੇ ਦੀ ਸ਼ੁਰੂਆਤ ਕਰਦਿਆਂ ਬੱਚਿਆਂ ਦੀ ਦੇਖਭਾਲ ਬਾਰੇ ਜਾਗਰੂਕਤਾ ਵੀਡੀਓ ਜਾਰੀ ਕੀਤਾ ਗਿਆ। ਵਧੀਆ ਕਾਰਗੁਜ਼ਾਰੀ ਵਾਲੇ ਸਿਹਤ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਸਨਮਾਨਿਤ ਕਰਨ ਦਾ ਐਲਾਨ ਵੀ ਕੀਤਾ ਗਿਆ।