- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਸੁਖਮਿੰਦਰਪਾਲ ਸਿੰਘ ਗਰੇਵਾਲ ਨੂੰ ਰਾਸ਼ਟਰੀ ਮੀਤ ਪ੍ਰਧਾਨ ਅਤੇ ਪੰਜਾਬ ਇੰਚਾਰਜ ਨਿਯੁਕਤ ਕੀਤਾ ਹੈ। ਗਰੇਵਾਲ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ’ਤੇ ਭਰੋਸਾ ਜਤਾਇਆ ਹੈ, ਕਿਉਂਕਿ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਵਿੱਚ 34 ਸਾਲ ਤੱਕ ਕੰਮ ਕੀਤਾ ਹੈ।

ਪੰਜਾਬੀ ਜਾਗਰਣ ਬਿੳੂਰੋ, ਚੰਡੀਗੜ੍ਹ : ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਸੁਖਮਿੰਦਰਪਾਲ ਸਿੰਘ ਗਰੇਵਾਲ ਨੂੰ ਰਾਸ਼ਟਰੀ ਮੀਤ ਪ੍ਰਧਾਨ ਅਤੇ ਪੰਜਾਬ ਇੰਚਾਰਜ ਨਿਯੁਕਤ ਕੀਤਾ ਹੈ। ਗਰੇਵਾਲ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ’ਤੇ ਭਰੋਸਾ ਜਤਾਇਆ ਹੈ, ਕਿਉਂਕਿ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਵਿੱਚ 34 ਸਾਲ ਤੱਕ ਕੰਮ ਕੀਤਾ ਹੈ। ਇਸ ਦੌਰਾਨ ਉਹ ਪੰਜਾਬ ਵਿੱਚ ਭਾਰਤੀ ਜਨਤਾ ਯੁਵਾ ਮੋਰਚਾ ਦੇ ਸੂਬਾ ਪ੍ਰਧਾਨ ਦੀ ਜ਼ਿੰਮੇਵਾਰੀ ਵੀ ਨਿਭਾ ਚੁੱਕੇ ਹਨ।
ਗਰੇਵਾਲ ਨੇ ਕਿਹਾ ਕਿ ਜਥੇਬੰਦਕ ਕੰਮਾਂ ਵਿੱਚ ਲੰਬੇ ਸਮੇਂ ਦਾ ਤਜਰਬਾ ਅਤੇ ਨੌਜਵਾਨਾਂ ਵਿੱਚ ਸਰਗਰਮ ਭੂਮਿਕਾ ਨਿਭਾਉਣਾ ਉਨ੍ਹਾਂ ਦੇ ਸਿਆਸੀ ਸਫ਼ਰ ਦਾ ਅਹਿਮ ਹਿੱਸਾ ਰਿਹਾ ਹੈ। ਨਵੀਂ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਉਨ੍ਹਾਂ ਦਾ ਮੁੱਖ ਧਿਆਨ ਪੰਜਾਬ ਵਿੱਚ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ’ਤੇ ਰਹੇਗਾ।
ਪਾਰਟੀ ਵੱਲੋਂ ਉਨ੍ਹਾਂ ਨੂੰ ਪੰਜਾਬ ਵਿੱਚ ਜਥੇਬੰਦਕ ਸਰਗਰਮੀਆਂ ਦਾ ਵਿਸਥਾਰ ਕਰਨ ਅਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਨਿਯੁਕਤੀ ਦਾ ਐਲਾਨ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਮਲਾਨ ਬਿਸਵਾਸ ਨੇ ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਕੀਤਾ।