ਸਤਵਿੰਦਰ ਸਿੰਘ ਧੜਾਕ, ਮੋਹਾਲੀ : ਜ਼ਿਲ੍ਹੇ 'ਚ 5 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਵਿਚੋਂ 1 ਲਾਲੜੂ, 2 ਬਲਟਾਨਾ ਤੇ 2 ਨੰਗਲ ਪਿੰਡ ਨਾਲ ਸਬੰਧਤ ਹਨ। ਜ਼ਿਲ੍ਹੇ 'ਚ ਕੁੱਲ ਮਰੀਜ਼ਾਂ ਦੀ ਗਿਣਤੀ ਵੱਧ ਕੇ 121 ਹੋ ਗਈ ਹੈ।

ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਨਾਲ ਸਬੰਧਿਤ ਮਰੀਜ਼ਾਂ ਦੀ ਗਿਣਤੀ ਘਟਣ ਦਾ ਨਾਂ ਨਹੀਂ ਲੈ ਰਹੀ ਹੈ। ਦੋ ਦਿਨ ਸੁੱਖ-ਸ਼ਾਂਤੀ ਰਹਿਣ ਤੋਂ ਬਾਅਦ ਬੁੱਧਵਾਰ ਨੂੰ ਪੀਜੀਆਈ ਤੋਂ ਆਈਆਂ ਰਿਪੋਰਟਾਂ ਨੇ ਮੋਹਾਲੀ ਜ਼ਿਲ੍ਹੇ ਨਾਲ ਸਬੰਧਤ 5 ਹੋਰ ਮਰੀਜ਼ਾਂ ਨੂੰ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਕਰ ਦਿੱਤੀ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਦੇ ਵਿਚ ਕੁੱਲ ਮਰੀਜ਼ਾਂ ਦੀ ਗਿਣਤੀ ਵਧ ਕੇ 121 ਹੋ ਗਈ ਹੈ ਜਦਕਿ ਹੁਣ ਤਕ ਤਿੰਨ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਦੱਸਣਾ ਬਣਦਾ ਹੈ ਕਿ ਅੱਜ ਆਏ ਨਵੇਂ ਮਰੀਜ਼ਾਂ 'ਚੋਂ ਇਕ ਮਰੀਜ਼ ਲਾਲੜੂ, ਦੋ ਬਲਟਾਣਾ ਤੇ ਦੋ ਮਰੀਜ਼ ਛੱਤ ਚਿੜੀਆਘਰ ਦੇ ਨੇੜਲੇ ਪਿੰਡ ਨੰਗਲ ਨਾਲ ਸਬੰਧਿਤ ਹਨ।

Posted By: Seema Anand