ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਸਰਕਾਰ ਨੇ 6 ਸੀਨੀਅਰ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਜਾਰੀ ਕੀਤੇ ਹੁਕਮਾਂ ਅਨੁਸਾਰ ਵਧੀਕ ਮੁੱਖ ਸਕੱਤਰ ਗ੍ਰਹਿ ਸਤੀਸ਼ ਚੰਦਰਾ ਨੂੰ ਵਧੀਕ ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

ਇਸੇ ਤਰ੍ਹਾਂ ਸੰਜੇ ਕੁਮਾਰ ਨੂੰ ਵਧੀਕ ਮੁੱਖ ਸਕੱਤਰ ਸੈਰ ਸਪਾਟਾ ਵਿਭਾਗ ਤੇ ਸੱਭਿਆਚਾਰਕ ਵਿਭਾਗ ਅਲੋਕ ਸ਼ੇਖਰ ਨੂੰ ਪ੍ਰਿੰਸੀਪਲ ਸੈਕਟਰੀ ਇਨਵੈਸਟਮੈਂਟ ਪ੍ਰਮੋਸ਼ਨ ਪ੍ਰਿੰਸੀਪਲ ਸੈਕਟਰੀ ਸੈੱਸ ਟੈਕਨਾਲੋਜੀ, ਹੁਸਨ ਲਾਲ ਪ੍ਰਿੰਸੀਪਲ ਸੈਕਟਰੀ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ, ਵਿਵੇਕ ਪ੍ਰਤਾਪ ਸਿੰਘ ਨੂੰ ਸੈਕਟਰੀ ਪਰਸੋਨਲ ਤੇ ਅਡੀਸ਼ਨਲ ਸੈਕਟਰੀ ਵਿਜੀਲੈਂਸ ਲਗਾਇਆ ਗਿਆ। ਇਸੀ ਤਰ੍ਹਾਂ ਰੂਹੀ ਦੁੱਗ ਨੂੰ ਮੈਡੀਕਲ ਐਜੂਕੇਸ਼ਨ ਤੇ ਖੋਜ ਵਿਭਾਗ ਦਾ ਵਧੀਕ ਸਕੱਤਰ ਲਗਾਇਆ ਗਿਆ ਹੈ।

Posted By: Sunil Thapa