- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਵੱਖ-ਵੱਖ ਮੰਡੀਆਂ ਦੇ ਦੌਰੇ ਦੌਰਾਨ ਕਿਸੇ ਵੀ ਕਿਸਾਨ ਜਾਂ ਖਰੀਦ ਸੀਜ਼ਨ ਨਾਲ ਸੰਬੰਧਿਤ ਕਿਸੇ ਵੀ ਹੋਰ ਧਿਰ ਵੱਲੋਂ ਇੱਕ ਵੀ ਸ਼ਿਕਾਇਤ ਨਹੀਂ ਆਈ ਹੈ। ਇਸ ਤੋਂ ਇਲਾਵਾ, ਇਹ ਯਕੀਨੀ ਬਣਾਉਣ ਲਈ ਕਿ ਬਾਹਰੀ ਰਾਜਾਂ ਤੋਂ ਕੋਈ ਝੋਨਾ ਮੰਡੀਆਂ ਵਿਚ ਨਾ ਆਵੇ, ਸਾਰੇ ਅੰਤਰ-ਰਾਜੀ ਨਾਕਿਆਂ 'ਤੇ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ 19222 ਕਿਸਾਨਾਂ ਦੇ ਖਾਤਿਆਂ ਵਿਚ ਲਗਭਗ 800 ਕਰੋੜ ਰੁਪਏ ਦੀ ਰਾਸ਼ੀ ਜਮ੍ਹਾਂ ਕਰਵਾਈ ਜਾ ਚੁੱਕੀ ਹੈ। ਉਹ 10 ਜ਼ਿਲ੍ਹਿਆਂ ਗੁਰਦਾਸਪੁਰ, ਪਟਿਆਲਾ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਫਤਹਿਗੜ੍ਹ ਸਾਹਿਬ ਅਤੇ ਕਪੂਰਥਲਾ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਨਿੱਜੀ ਤੌਰ ਉੱਤੇ ਜਾਇਜ਼ਾ ਲੈ ਚੁੱਕੇ ਹਨ।
ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਵੱਖ-ਵੱਖ ਮੰਡੀਆਂ ਦੇ ਦੌਰੇ ਦੌਰਾਨ ਕਿਸੇ ਵੀ ਕਿਸਾਨ ਜਾਂ ਖਰੀਦ ਸੀਜ਼ਨ ਨਾਲ ਸੰਬੰਧਿਤ ਕਿਸੇ ਵੀ ਹੋਰ ਧਿਰ ਵੱਲੋਂ ਇੱਕ ਵੀ ਸ਼ਿਕਾਇਤ ਨਹੀਂ ਆਈ ਹੈ। ਇਸ ਤੋਂ ਇਲਾਵਾ, ਇਹ ਯਕੀਨੀ ਬਣਾਉਣ ਲਈ ਕਿ ਬਾਹਰੀ ਰਾਜਾਂ ਤੋਂ ਕੋਈ ਝੋਨਾ ਮੰਡੀਆਂ ਵਿਚ ਨਾ ਆਵੇ, ਸਾਰੇ ਅੰਤਰ-ਰਾਜੀ ਨਾਕਿਆਂ 'ਤੇ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਅੱਜ ਜਲਾਲਾਬਾਦ ਵਿਖੇ ਕਥਿਤ ਤੌਰ ਤੇ ਹਰਿਆਣਾ ਨਾਲ ਸਬੰਧਤ ਇੱਕ ਵਿਅਕਤੀ ਨੂੰ ਪੰਜਾਬ ਤੋਂ ਬਾਹਰੋਂ ਝੋਨਾ ਲਿਆਉਂਦਿਆਂ ਫੜਿਆ ਗਿਆ ਹੈ। ਵਿਭਾਗੀ ਪੱਧਰ 'ਤੇ ਜਾਂਚ ਚੱਲ ਰਹੀ ਹੈ ਅਤੇ ਅਜਿਹੀ ਘਿਨਾਉਣੀ ਹਰਕਤ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਮੰਤਰੀ ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਸਿਰਫ ਸੁੱਕੀ ਫ਼ਸਲ ਲਿਆਉਣ ਦੀ ਅਪੀਲ ਕਰਦਿਆਂ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਮੰਡੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ, ਕਿਉਂਕਿ ਸੂਬਾ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਰਾਜ ਨੂੰ ਕੇਂਦਰੀ ਪੂਲ ਲਈ 180 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਝੋਨੇ ਦੀ ਖਰੀਦ ਦਾ ਟੀਚਾ ਦਿੱਤਾ ਗਿਆ ਹੈ, ਜਿਸ ਲਈ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2461 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ। ਵਿਭਾਗ ਨੇ 5.09 ਲੱਖ ਬਾਰਦਾਨੇ ਦਾ ਪ੍ਰਬੰਧ ਵੀ ਯਕੀਨੀ ਬਣਾਇਆ ਹੈ। ਇਸ ਤੋਂ ਇਲਾਵਾ, ਅਕਤੂਬਰ ਮਹੀਨੇ ਲਈ 42,786.68 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ (ਸੀ.ਸੀ.ਐਲ.) ਪ੍ਰਾਪਤ ਹੋ ਚੁੱਕੀ ਹੈ।