ਸੀਨੀਅਰ ਰਿਪੋਰਟਰ, ਐੱਸਏਐੱਸ ਨਗਰ: ਕੁਲਵੰਤ ਸਿੰਘ ਦੀ ਅਗਵਾਈ ਵਾਲੇ ਆਜ਼ਾਦ ਗਰੁੱਪ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਅਕਾਲੀ ਕੌਂਸਲਰ ਗੁਰਮੁਖ ਸਿੰਘ ਸੋਹਲ ਨੇ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਘਰ ਵਾਪਸੀ ਕਰ ਲਈ। ਅੱਜ ਤੜਕਸਾਰ ਪ੍ਰਰੋ. ਪ੍ਰਰੇਮ ਸਿੰਘ ਚੰਦੂਮਾਜਰਾ, ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੇ ਗ੍ਹਿ ਫੇਜ਼-2 ਵਿਖੇ ਪੁੱਜ ਕੇ ਉਨ੍ਹਾਂ ਪ੍ਰਰੋ. ਚੰਦੂਮਾਜਰਾ ਦਾ ਅਸ਼ੀਰਵਾਦ ਪ੍ਰਰਾਪਤ ਕੀਤਾ ਅਤੇ ਪਾਰਟੀ ਦੇ ਚੋਣ ਨਿਸ਼ਾਨ ਤੱਕੜੀ 'ਤੇ ਹੀ ਚੋਣ ਲੜਨ ਦਾ ਐਲਾਨ ਕੀਤਾ। ਜ਼ਿਕਰਯੋਗ ਹੈ ਕਿ ਬੀਬੀ ਕੁਲਦੀਪ ਕੌਰ ਕੰਗ ਪ੍ਰਧਾਨ ਇਸਤਰੀ ਵਿੰਗ ਪਹਿਲਾਂ ਹੀ ਅਜ਼ਾਦ ਗਰੁੱਪ ਨੂੰ ਛੱਡ ਕੇ ਅਕਾਲੀ 'ਚ ਆ ਚੁੱਕੇ ਹਨ।

ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਸਹਾਇਕ ਅਬਜਰਵਰ ਤੇ ਚਰਨਜੀਤ ਸਿੰਘ ਬਰਾੜ ਸਿਆਸੀ ਸਕੱਤਰ ਤੇ ਬੁਲਾਰਾ ਨੇ ਕਿਹਾ ਕਿ ਉਪਰੋਕਤ 2 ਜ਼ਿਲ੍ਹਾ ਵਿੰਗਾਂ ਦੇ ਪ੍ਰਧਾਨਾਂ ਦਾ ਅਜ਼ਾਦ ਗਰੁੱਪ 'ਚੋਂ ਵਾਪਸ ਆਉਣ ਨਾਲ ਅਕਾਲੀ ਦਲ ਹੋਰ ਮਜ਼ਬੂਤ ਹੋ ਗਿਆ ਹੈ ਅਤੇ ਆਉਣ ਵਾਲੇ ਦਿਨਾਂ 'ਚ ਆਜ਼ਾਦ ਗਰੁੱਪ ਦੇ ਹੋਰ ਉਮੀਦਵਾਰ ਵੀ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅਜ਼ਾਦ ਗਰੁੱਪ 'ਚ ਹੁਣ ਤੱਕ ਜਿੰਨੇ ਵੀ ਉਮੀਦਵਾਰ ਗਏ ਹਨ, ਉਨ੍ਹਾਂ 'ਚ ਬਹੁਤ ਸਾਰੇ ਅਕਾਲੀ ਦਲ 'ਚੋਂ ਬਾਗੀ ਹੋ ਕੇ ਗਏ ਹਨ। ਉਮੀਦ ਹੈ ਕਿ ਉਨ੍ਹਾਂ 'ਚੋਂ ਬਹੁਤਿਆਂ ਦੀ ਛੇਤੀ ਹੀ ਘਰ ਵਾਪਸੀ ਹੋ ਜਾਵੇਗੀ, ਕਿਉਂਕਿ ਝੂਠ ਦੇ ਪੈਰ ਨਹੀਂ ਹੁੰਦੇ, ਉਨ੍ਹਾਂ ਨੂੰ ਗੁੰਮਰਾਹ ਕਰਕੇ ਅਜ਼ਾਦ ਗਰੁੱਪ 'ਚ ਸ਼ਾਮਿਲ ਕੀਤਾ ਗਿਆ ਹੈ। ਇਸ ਮੌਕੇ ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ, ਸੀਨੀਅਰ ਅਕਾਲੀ ਨੇਤਾ ਪ੍ਰਦੀਪ ਸਿੰਘ ਭਾਰਜ, ਗੁਰਮੁਖ ਸਿੰਘ ਸੋਹਲ ਪ੍ਰਧਾਨ ਬੀਸੀ ਵਿੰਗ ਜ਼ਿਲ੍ਹਾ ਮੋਹਾਲੀ, ਰਾਜ ਪ੍ਰਰੀਤ ਸਿੰਘ, ਗੁਰਪ੍ਰਰੀਤ ਸਿੰਘ ਮੋਹਾਲੀ, ਨਵ ਨਰਾਇਣ ਸਿੰਘ ਅੌਜਲਾ ਵੀ ਹਾਜ਼ਰ ਸਨ।