ਜੇਐੱਸ ਕਲੇਰ, ਜ਼ੀਰਕਪੁਰ : ਕਿਸਾਨ ਜਥੇਬੰਦੀਆਂ ਵੱਲੋਂ ਲੋਕਾਂ ਨੂੰ ਜੰਗੀ ਪੱਧਰ 'ਤੇ ਦਿੱਲੀ ਲਈ ਤਿਆਰ ਕੀਤਾ ਜਾ ਰਿਹਾ ਹੈ। ਮੋਦੀ ਸਰਕਾਰ ਦੇ ਲਿਆਂਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਹੁਣ ਵਿੱਢੀ ਜੰਗ ਦੀ ਹਮਾਇਤ ਚ ਜਿੱਥੇ ਬੁਜ਼ਰਗਾਂ, ਨੌਜਵਾਨਾਂ, ਬੱਚਿਆਂ ਅਤੇ ਮਾਈਆਂ ਸਮੇਤ ਅੌਰਤਾਂ ਵੱਲੋਂ ਦਿੱਲੀ ਲਈ ਚਾਲੇ ਪਾਉਣ ਵਾਸਤੇ ਪੱਬਾਂ ਭਾਰ ਹਨ। ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ ਲੋਕਾਂ ਨੂੰ ਜੰਗੀ ਪੱਧਰ 'ਤੇ ਦਿੱਲੀ ਲਈ ਤਿਆਰ ਕੀਤਾ ਜਾ ਰਿਹਾ ਹੈ ਉਥੇ ਹੀ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ ਅਤੇ ਹੁਣ 26 ਜਨਵਰੀ ਨੂੰ ਦਿੱਲੀ 'ਚ ਪਰੇਡ ਕੱਢੀ ਜਾ ਰਹੀ ਹੈ। 26 ਜਨਵਰੀ ਨੂੰ ਕੱਢੀ ਜਾ ਰਹੀ ਪਰੇਡ ਨੂੰ ਲੈ ਕੇ ਜ਼ੀਰਕਪੁਰ ਸ਼ਹਿਰ ਵਿੱਚ ਜ਼ੋਰਾਂ-ਸ਼ੋਰਾਂ ਨਾਲ ਤਿਆਰੀਆਂ ਚੱਲ ਰਹੀਆਂ ਹਨ। ਉਥੇ ਹੀ ਇਸ ਸੰਘਰਸ਼ 'ਚ ਯੋਗਦਾਨ ਦਿੰਦੇ ਹੋਏ ਜ਼ੀਰਕਪੁਰ ਦੇ ਵਾਰਡ ਨੰਬਰ 19 'ਚ ਸਮਜਸੇਵੀ ਸੁਮਿਥਾ ਕਲੇਰ ਵੱਲੋਂ ਕਿਸਾਨ ਅੰਦੋਲਨ ਦੇ ਹੱਕ ਲੋਕਾਂ ਨੂੰ ਘਰ ਦੀ ਛੱਤ ਤੇ ਕੌਮੀ ਝੰਡੇ ਦੇ ਨਾਲ ਨਾਲ ਕਿਸਾਨੀ ਝੰਡੇ ਲਾਉਣ ਲਈ ਪ੍ਰਰੇਰਿਤ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਘਰ ਘਰ ਜ਼ਾ ਕੇ ਕਿਸਾਨ ਜਥੇਬੰਦੀਆਂ ਦੀ ਹਮਾਇਤ ਦੇ ਝੰਡੇ ਵੰਡੇ ਜ਼ਾ ਰਹੇ ਹਨ। ਇਸ ਮੌਕੇ ਬੋਲਦਿਆਂ ਸੁਮਿਥਾ ਕਲੇਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਕਿਸਾਨ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਦਿੱਲੀ ਵਿਖੇ ਧਰਨੇ ਲਗਾ ਕੇ ਬੈਠੇ ਹੋਏ ਹਨ ਅਤੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਛੱਬੀ ਜਨਵਰੀ ਨੂੰ ਟਰੈਕਟਰ ਮਾਰਚ ਕੱਿਢਆ ਜਾਣਾ ਹੈ ਜਿਸ ਵਾਸਤੇ ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਗਿਣਤੀ ਵਿਚ ਦਿੱਲੀ ਵਿਖੇ ਪਹੁੰਚਣ ।