ਤਰਨਪ੍ਰਰੀਤ ਸਿੰਘ ਗਿੱਲ, ਜ਼ੀਰਕਪੁਰ : ਛੱਤ ਲਾਈਟਾਂ 'ਤੇ ਹੋਏ ਸੜਕ ਹਾਦਸੇ ਦੌਰਾਨ ਇੱਕ 23 ਸਾਲਾਂ ਨੌਜਵਾਨ ਦੀ ਮੌਤ ਹੋ ਗਈ ਹੈ ਜਦਕਿ ਉਸ ਦਾ ਸਾਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ। ਜਿਸ ਨੂੰ ਇਲਾਜ ਲਈ ਚੰਡੀਗੜ੍ਹ ਸੈਕਟਰ-32 ਦੇ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ ਜੋ ਕਿ ਜੇਰੇ ਇਲਾਜ ਹੈ। ਪੁਲਿਸ ਨੇ ਨੰਬਰ ਦੇ ਅਧਾਰ 'ਤੇ ਕਥਿਤ ਮੁਲਜ਼ਮ ਟਰਾਲਾ ਚਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ 'ਚ ਮਿ੍ਤਕ ਵਿਜੇ ਕੁਮਾਰ (23) ਦੇ ਭਰਾ ਅਮਨ ਕੁਮਾਰ ਪੁੱਤਰ ਸੁਰਿੰਦਰ ਸਿੰਘ ਵਾਸੀ ਧਰਮਗੜ੍ਹ ਬਨੂੜ ਨੇ ਦੱਸਿਆ ਕਿ ਉਸ ਦਾ ਭਰਾ ਪ੍ਰਰਾਈਵੇਟ ਨੌਕਰੀ ਕਰਦਾ ਹੈ। ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸ ਦਾ ਭਰਾ ਆਪਣੇ ਦੋਸਤ ਮਨਿੰਦਰ ਦੇ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਕੰਮ ਤੋਂ ਘਰ ਵਾਪਿਸ ਪਰਤ ਰਿਹਾ ਸੀ ਅਤੇ ਉਸ ਦਾ ਭਰਾ ਵਿਜੇ ਕੁਮਾਰ ਮੋਟਰ ਸਾਈਕਲ ਚਲਾ ਰਿਹਾ ਸੀ ਅਤੇ ਮਨਿੰਦਰ ਉਸ ਦਾ ਦੋਸਤ ਮਨਿੰਦਰ ਪਿੱਛੇ ਬੈਠਾ ਸੀ। ਉਸ ਨੇ ਦੱਸਿਆ ਕਿ ਉਹ ਉਸ ਦੇ ਪਿੱਛੇ ਆਪਣੀ ਮੋਟਰਸਾਈਕਲ 'ਤੇ ਆ ਰਿਹਾ ਸੀ ਜਦ ਅਸੀਂ ਛੱਤ ਲਾਈਟਾਂ ਨੇੜੇ ਪੁੱਜੇ ਤਾਂ ਅੱਗੇ ਜਾ ਰਹੇ ਟਰਾਲੇ ਨੇ ਅਚਾਨਕ ਬੇ੍ਕ ਮਾਰ ਦਿੱਤੀ। ਜਿਸ ਕਾਰਨ ਵਿਜੇ ਕੁਮਾਰ ਦਾ ਮੋਟਰ ਸਾਈਕਲ ਟਰਾਲੇ ਨਾਲ ਟਕਰਾਅ ਗਿਆ। ਵਿਜੇ ਅਤੇ ਉਸ ਦਾ ਦੋਸਤ ਸੜਕ 'ਤੇ ਡਿੱਗ ਪਏ ਅਤੇ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ ਜਿਸ ਤੋਂ ਬਾਅਦ ਮੈਂ ਰਾਹਗੀਰਾਂ ਦੀ ਮਮਦ ਨਾਲ ਆਣੇ ਭਰਾ ਅਤੇ ਉਸ ਦੇ ਦੋਸਤ ਨੂੰ ਚੰਡੀਗੜ੍ਹ ਸੈਕਟਰ-32 ਦੇ ਹਸਪਤਾਲ ਵਿਖੇ ਇਲਾਜ ਲਈ ਲੈ ਗਿਆ ਜਿੱਥੇ ਡਾਕਟਰਾਂ ਨੇ ਵਿਜੇ ਨੂੰ ਮਿ੍ਤਕ ਐਲਾਨ ਦਿੱਤਾ ਅਤੇ ਮਨਿੰਦਰ ਨੂੰ ਇਲਾਜ ਲਈ ਭਰਤੀ ਕਰ ਲਿਆ ਗਿਆ ਹੈ। ਜਿਸ ਦੀ ਸ਼ਿਕਾਇਤ ਥਾਣਾ ਜ਼ੀਰਕਪੁਰ ਵਿਖੇ ਦਰਜ ਕਰਵਾਈ ਗਈ ਹੈ। ਪੁਲਿਸ ਨੇ ਮਿ੍ਤਕ ਦੇ ਭਰਾ ਦੀ ਸ਼ਿਕਾਇਤ ਦੇ ਅਧਾਰ 'ਤੇ ਕਥਿਤ ਮੁਲਜ਼ਮ ਟਰਾਲਾ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਭਾਲ ਆਰੰਭ ਕਰ ਦਿੱਤੀ ਹੈ।
ਸੜਕ ਹਾਦਸੇ 'ਚ 23 ਸਾਲਾਂ ਨੌਜਵਾਨ ਦੀ ਮੌਤ ਦੂਜਾ ਗੰਭੀਰ ਜ਼ਖ਼ਮੀ
Publish Date:Fri, 26 May 2023 09:08 PM (IST)
