ਡਾ. ਦਲਜੀਤ ਸਿੰਘ ਚੀਮਾ ਵੱਲੋਂ ਗੋਇਲ ਦੇ ਪਰਿਵਾਰ ਨਾਲ ਦੁੱਖ ਸਾਂਝਾ
ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਵਿਚ ਵਫ਼ਦ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
Publish Date: Mon, 19 Jan 2026 06:00 PM (IST)
Updated Date: Tue, 20 Jan 2026 04:10 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਸ਼੍ਰੋਮਣੀ ਅਕਾਲੀ ਦਲ ਦੇ ਇਕ ਉੱਚ ਪੱਧਰੀ ਵਫ਼ਦ ਨੇ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਵਿਚ ਪਾਰਟੀ ਦਾ ਇਕ ਵਫ਼ਦ ਸਾਬਕਾ ਐਡਵੋਕੇਟ ਜਨਰਲ ਕ੍ਰਿਸ਼ਨ ਕੁਮਾਰ ਗੋਇਲ ਦੇ ਗ੍ਰਹਿ ਵਿਖੇ ਪਹੁੰਚਿਆ। ਵਫ਼ਦ ਨੇ ਬੀਤੀ 29 ਦਸੰਬਰ ਨੂੰ ਗੋਇਲ ਦੀ ਪਤਨੀ ਦੇ ਹੋਏ ਬੇਰਹਿਮੀ ਨਾਲ ਕਤਲ ’ਤੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਘਟਨਾ ਦੇ ਹਾਲਾਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀਜਨਕ ਹੈ ਕਿ ਸ਼ਹਿਰ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ, ਪਰਿਵਾਰ ਅਤੇ ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਲੁੱਟਾਂ-ਖੋਹਾਂ ਅਤੇ ਕਤਲਾਂ ਦੀਆਂ ਵਧਦੀਆਂ ਘਟਨਾਵਾਂ ਕਾਰਨ ਲੋਕ ਪਾਰਕਾਂ ਵਿਚ ਜਾਣ ਤੋਂ ਵੀ ਕਤਰਾਉਣ ਲੱਗੇ ਹਨ। ਡਾ. ਚੀਮਾ ਨੇ ਸਰਕਾਰ ਤੇ ਵਰ੍ਹਦਿਆਂ ਕਿਹਾ ਕਿ ਇੰਨੀ ਵੱਡੀ ਘਟਨਾ ਹੋਣ ਦੇ ਬਾਵਜੂਦ ਕੋਈ ਵੀ ਮੰਤਰੀ ਜਾਂ ਉੱਚ ਅਧਿਕਾਰੀ ਪੀੜਤ ਪਰਿਵਾਰ ਦਾ ਹਾਲ ਚਾਲ ਪੁੱਛਣ ਨਹੀਂ ਪਹੁੰਚਿਆ। ਇਸ ਵਫ਼ਦ ਵਿਚ ਡਾ. ਚੀਮਾ ਤੋਂ ਇਲਾਵਾ ਸੀਨੀਅਰ ਆਗੂ ਅਰਸ਼ਦੀਪ ਸਿੰਘ ਕਲੇਰ, ਬੀਬੀ ਕੁਲਦੀਪ ਕੌਰ ਕੰਗ, ਅਤੇ ਕੰਵਲਜੀਤ ਸਿੰਘ ਰੂਬੀ ਸ਼ਾਮਲ ਸਨ। ਆਗੂਆਂ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਸ਼੍ਰੋਮਣੀ ਅਕਾਲੀ ਦਲ ਹਰ ਮੁਸ਼ਕਲ ਘੜੀ ਵਿਚ ਉਨ੍ਹਾਂ ਦੇ ਨਾਲ ਖੜ੍ਹੇ ਹਨ ਅਤੇ ਹਰ ਸੰਭਵ ਮਦਦ ਲਈ ਤਿਆਰ ਹਨ।