- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਹਾਲੀ ਫੇਜ਼-6 ਦੇ ਵਸਨੀਕਾਂ ਦਾ ਵਫ਼ਦ ਵਿਧਾਇਕ ਕੁਲਵੰਤ ਸਿੰਘ ਨੂੰ ਮਿਲਿਆ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮੁਹਾਲੀ : ਮੁਹਾਲੀ ਫੇਜ਼-6 ਦੇ ਵਸਨੀਕਾਂ ਦਾ ਵਫ਼ਦ ਬੁੱਧਵਾਰ ਨੂੰ ਸਮਾਜ ਸੇਵਕਾ ਰੇਨੂ ਧੀਮਾਨ ਦੀ ਅਗਵਾਈ ਹੇਠ ਵਿਧਾਇਕ ਕੁਲਵੰਤ ਸਿੰਘ ਨੂੰ ਮਿਲਿਆ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਆਰਪੀ ਸ਼ਰਮਾ, ‘ਆਪ’ ਆਗੂ ਕੁਲਦੀਪ ਸਿੰਘ ਸਮਾਣਾ ਵੀ ਮੌਜੂਦ ਸਨ। ਵਫ਼ਦ ਨੇ ਵਿਧਾਇਕ ਦੇ ਧਿਆਨ ’ਚ ਲਿਆਂਦਾ ਕਿ ਫੇਜ਼-6 ਵਿਚ ਸਟਰੀਟ ਕਰਾਈਮ ਅਤੇ ਚੋਰੀਆਂ ਦੀਆਂ ਵਾਰਦਾਤਾਂ ਵੱਧ ਰਹੀਆਂ ਹਨ। ਰੇਨੂ ਧੀਮਾਨ ਨੇ ਦੱਸਿਆ ਕਿ ਇਸ ਖੇਤਰ ਵਿਚ ਗਲੀ-ਗਲੀ ਨਸ਼ਾ ਵਿਕ ਰਿਹਾ ਹੈ। ਜਿਸ ਦਾ ਨੌਜਵਾਨ ਪੀੜ੍ਹੀ ’ਤੇ ਮਾੜਾ ਪ੍ਰਭਾਵ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਔਰਤਾਂ ਅਤੇ ਨੌਜਵਾਨ ਮੁਟਿਆਰਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਔਖਾ ਹੋਇਆ ਪਿਆ ਹੈ। ਇਸ ਮੌਕੇ ਰੇਨੂ ਧੀਮਾਨ, ਸੁਮਨ, ਮਲਵਿੰਦਰ ਸਿੰਘ ਮੰਦਰ, ਸੁਰਿੰਦਰ ਸਿੰਘ ਬੈਂਸ, ਕੇਡੀ ਕੈਲੇ, ਮਨਮਿੰਦਰ ਪਾਲ ਸਿੰਘ ਗਰੇਵਾਲ, ਡਾ. ਮੀਤ ਗਰੇਵਾਲ, ਰਿਕੀ ਸ਼ਰਮਾ ਅਤੇ ਮੁਖ਼ਤਾਬ ਸਮੇਤ ਗੁਰਨਾਮ ਸਿੰਘ ਸਰਪੰਚ ਪਿੰਡ ਦਾਊਂ, ਬਲਜੀਤ ਸਿੰਘ ਹੈਪੀ ਅਤੇ ਹੋਰ ਪਤਵੰਤੇ ਹਾਜ਼ਰ ਸਨ।